Today’s Hukamnama from Gurdwara Baba Darbara Singh Ji Tibba

56

ਵੀਰਵਾਰ 28 ਜੂਨ 2018 (14 ਹਾੜ ਸੰਮਤ 550 ਨਾਨਕਸ਼ਾਹੀ)

ਸਲੋਕੁ ਮਃ ੩ ॥ ਬ੍ਰਹਮੁ ਬਿੰਦੈ ਤਿਸ ਦਾ ਬ੍ਰਹਮਤੁ ਰਹੈ ਏਕ ਸਬਦਿ ਲਿਵ ਲਾਇ ॥ ਨਵ ਨਿਧੀ ਅਠਾਰਹ ਸਿਧੀ ਪਿਛੈ ਲਗੀਆ ਫਿਰਹਿ ਜੋ ਹਰਿ ਹਿਰਦੈ ਸਦਾ ਵਸਾਇ ॥ {ਪੰਨਾ 649}

ਪਦਅਰਥ: ਬਿੰਦੈ = ਜਾਣਦਾ ਹੈ। ਬ੍ਰਹਮੁ = ਪਰਮਾਤਮਾ। ਬ੍ਰਹਮਤੁ = ਬ੍ਰਾਹਮਣ ਵਾਲਾ ਲੱਛਣ। ਏਕ ਸਬਦਿ = ਕੇਵਲ ਸ਼ਬਦ ਵਿਚ।

ਅਰਥ: ਜੋ ਮਨੁੱਖ ਕੇਵਲ ਗੁਰ-ਸ਼ਬਦ ਵਿਚ ਬ੍ਰਿਤੀ ਜੋੜ ਕੇ ਬ੍ਰਹਮ ਨੂੰ ਪਛਾਣੇ, ਉਸ ਦਾ ਬ੍ਰਹਮਣ-ਪੁਣਾ ਬਣਿਆ ਰਹਿੰਦਾ ਹੈਜੋ ਮਨੁੱਖ ਹਰੀ ਨੂੰ ਹਿਰਦੇ ਵਿਚ ਵਸਾਏ, ਨੌ ਨਿਧੀਆਂ ਤੇ ਅਠਾਰਹ ਸਿੱਧੀਆਂ ਉਸ ਦੇ ਮਗਰ ਲੱਗੀਆਂ ਫਿਰਦੀਆਂ ਹਨ।

ਬਿਨੁ ਸਤਿਗੁਰ ਨਾਉ ਨ ਪਾਈਐ ਬੁਝਹੁ ਕਰਿ ਵੀਚਾਰੁ ॥ ਨਾਨਕ ਪੂਰੈ ਭਾਗਿ ਸਤਿਗੁਰੁ ਮਿਲੈ ਸੁਖੁ ਪਾਏ ਜੁਗ ਚਾਰਿ ॥੧॥ {ਪੰਨਾ 649}

ਪਦਅਰਥ: ਕਰਿ = ਕਰ ਕੇ।

ਅਰਥ: ਵਿਚਾਰ ਕਰ ਕੇ ਸਮਝੋ, ਸਤਿਗੁਰੂ ਤੋਂ ਬਿਨਾ ਨਾਮ ਨਹੀਂ ਮਿਲਦਾ, ਹੇ ਨਾਨਕਪੂਰੇ ਭਾਗਾਂ ਨਾਲ ਜਿਸ ਨੂੰ ਸਤਿਗੁਰੂ ਮਿਲੇ ਉਹ ਚਹੁੰਆਂ ਜੁਗਾਂ ਵਿਚ (ਭਾਵ, ਸਦਾ) ਸੁਖ ਪਾਂਦਾ ਹੈ।੧।

ਮਃ ੩ ॥ ਕਿਆ ਗਭਰੂ ਕਿਆ ਬਿਰਧਿ ਹੈ ਮਨਮੁਖ ਤ੍ਰਿਸਨਾ ਭੁਖ ਨ ਜਾਇ ॥ ਗੁਰਮੁਖਿ ਸਬਦੇ ਰਤਿਆ ਸੀਤਲੁ ਹੋਏ ਆਪੁ ਗਵਾਇ ॥ {ਪੰਨਾ 649}

ਪਦਅਰਥ: ਸੀਤਲੁ = ਠੰਡੇ, ਸ਼ਾਂਤ, ਸੰਤੋਖੀ। ਮਨਮੁਖ = ਆਪਣੇ ਮਨ ਦੇ ਪਿੱਛੇ ਤੁਰਨ ਵਾਲੇ। ਗੁਰਮੁਖਿ = ਗੁਰੂ ਦੇ ਹੁਕਮ ਵਿਚ ਤੁਰਨ ਵਾਲਾ ਮਨੁੱਖ।

ਅਰਥ: ਜਵਾਨ ਹੋਵੇ ਭਾਵੇਂ ਬੁੱਢਾ-ਮਨਮੁਖ ਦੀ ਤ੍ਰਿਸ਼ਨਾ ਭੁੱਖ ਦੂਰ ਨਹੀਂ ਹੁੰਦੀ, ਸਤਿਗੁਰੂ ਦੇ ਸਨਮੁਖ ਹੋਏ ਮਨੁੱਖ ਸ਼ਬਦ ਵਿਚ ਰੱਤੇ ਹੋਣ ਕਰ ਕੇ ਤੇ ਅਹੰਕਾਰ ਗਵਾ ਕੇ ਅੰਦਰੋਂ ਸੰਤੋਖੀ ਹੁੰਦੇ ਹਨ।

ਅੰਦਰੁ ਤ੍ਰਿਪਤਿ ਸੰਤੋਖਿਆ ਫਿਰਿ ਭੁਖ ਨ ਲਗੈ ਆਇ ॥ ਨਾਨਕ ਜਿ ਗੁਰਮੁਖਿ ਕਰਹਿ ਸੋ ਪਰਵਾਣੁ ਹੈ ਜੋ ਨਾਮਿ ਰਹੇ ਲਿਵ ਲਾਇ ॥੨॥ {ਪੰਨਾ 649-650}

ਪਦਅਰਥ: ਤ੍ਰਿਪਤਿ = ਰੱਜ, ਰਜੇਵਾਂ। ਜਿ = ਜੋ ਕੁਝ।

ਅਰਥ: (ਉਹਨਾਂ ਦਾ) ਹਿਰਦਾ ਤ੍ਰਿਪਤੀ ਦੇ ਕਾਰਨ ਸੰਤੋਖੀ ਹੁੰਦਾ ਹੈ, ਤੇ ਫਿਰ (ਉਹਨਾਂ ਨੂੰ ਮਾਇਆ ਦੀ) ਭੁੱਖ ਨਹੀਂ ਲੱਗਦੀ। ਹੇ ਨਾਨਕ! ਗੁਰਮੁਖ ਮਨੁੱਖ ਜੋ ਕੁਝ ਕਰਦੇ ਹਨ, ਉਹ ਕਬੂਲ ਹੁੰਦਾ ਹੈ, ਕਿਉਂਕਿ ਉਹ ਨਾਮ ਵਿਚ ਬ੍ਰਿਤੀ ਜੋੜੀ ਰੱਖਦੇ ਹਨ।੨।

ਪਉੜੀ ॥ ਹਉ ਬਲਿਹਾਰੀ ਤਿੰਨ ਕੰਉ ਜੋ ਗੁਰਮੁਖਿ ਸਿਖਾ ॥ ਜੋ ਹਰਿ ਨਾਮੁ ਧਿਆਇਦੇ ਤਿਨ ਦਰਸਨੁ ਪਿਖਾ ॥ ਸੁਣਿ ਕੀਰਤਨੁ ਹਰਿ ਗੁਣ ਰਵਾ ਹਰਿ ਜਸੁ ਮਨਿ ਲਿਖਾ ॥ ਹਰਿ ਨਾਮੁ ਸਲਾਹੀ ਰੰਗ ਸਿਉ ਸਭਿ ਕਿਲਵਿਖ ਕ੍ਰਿਖਾ ॥ ਧਨੁ ਧੰਨੁ ਸੁਹਾਵਾ ਸੋ ਸਰੀਰੁ ਥਾਨੁ ਹੈ ਜਿਥੈ ਮੇਰਾ ਗੁਰੁ ਧਰੇ ਵਿਖਾ ॥੧੯॥ {ਪੰਨਾ 650}

ਪਦਅਰਥ: ਰਵਾ = ਉਚਾਰਾਂ। ਕਿਲਵਿਖ = ਪਾਪ। ਕ੍ਰਿਖਾ = ਨਾਸ ਕਰ ਦਿਆਂ। ਵਿਖਾ = ਕਦਮ, ਪੈਰ।

ਅਰਥ: ਜੋ ਸਿੱਖ ਸਤਿਗੁਰੂ ਦੇ ਸਨਮੁਖ ਹਨਮੈਂ ਉਹਨਾਂ ਤੋਂ ਸਦਕੇ ਹਾਂ। ਜੋ ਹਰੀ-ਨਾਮ ਸਿਮਰਦੇ ਹਨ (ਜੀ ਚਾਹੁੰਦਾ ਹੈ) ਮੈਂ ਉਹਨਾਂ ਦਾ ਦਰਸ਼ਨ ਕਰਾਂ, (ਉਹਨਾਂ ਪਾਸੋਂ) ਕੀਰਤਨ ਸੁਣ ਕੇ ਹਰੀ ਦੇ ਗੁਣ ਗਾਵਾਂ ਤੇ ਹਰੀ-ਜਸ ਮਨ ਵਿਚ ਉੱਕਰ ਲਵਾਂ, ਪ੍ਰੇਮ ਨਾਲ ਹਰੀ-ਨਾਮ ਦੀ ਸਿਫ਼ਤਿ ਕਰਾਂ ਤੇ (ਆਪਣੇਸਾਰੇ ਪਾਪ ਕੱਟ ਦਿਆਂ। ਉਹ ਸਰੀਰ-ਥਾਂ ਧੰਨ ਹੈ, ਸੁੰਦਰ ਹੈ ਜਿਥੇ ਪਿਆਰਾ ਸਤਿਗੁਰੂ ਪੈਰ ਰੱਖਦਾ ਹੈ (ਭਾਵ, ਆ ਵੱਸਦਾ ਹੈ੧੯।