Today’s Hukamnama from Gurdwara Baoli Sahib Goindwal

65

ਐਤਵਾਰ 26 ਮਈ 2019 (12 ਜੇਠ ਸੰਮਤ 551 ਨਾਨਕਸ਼ਾਹੀ)

ਟੋਡੀ ਮਹਲਾ ੫ ॥ ਰਸਨਾ ਗੁਣ ਗੋਪਾਲ ਨਿਧਿ ਗਾਇਣ ॥ ਸਾਂਤਿ ਸਹਜੁ ਰਹਸੁ ਮਨਿ ਉਪਜਿਓ ਸਗਲੇ ਦੂਖ ਪਲਾਇਣ ॥੧॥ ਰਹਾਉ ॥ ਜੋ ਮਾਗਹਿ ਸੋਈ ਸੋਈ ਪਾਵਹਿ ਸੇਵਿ ਹਰਿ ਕੇ ਚਰਣ ਰਸਾਇਣ ॥ ਜਨਮ ਮਰਣ ਦੁਹਹੂ ਤੇ ਛੂਟਹਿ ਭਵਜਲੁ ਜਗਤੁ ਤਰਾਇਣ ॥੧॥ ਖੋਜਤ ਖੋਜਤ ਤਤੁ ਬੀਚਾਰਿਓ ਦਾਸ ਗੋਵਿੰਦ ਪਰਾਇਣ ॥ ਅਬਿਨਾਸੀ ਖੇਮ ਚਾਹਹਿ ਜੇ ਨਾਨਕ ਸਦਾ ਸਿਮਰਿ ਨਾਰਾਇਣ ॥੨॥੫॥੧੦॥ {ਪੰਨਾ 713-714}

ਪਦਅਰਥ: ਰਸਨਾ = ਜੀਭ (ਨਾਲ) । ਨਿਧਿ = ਖ਼ਜ਼ਾਨਾ, ਸੁਖਾਂ ਦਾ ਖ਼ਜ਼ਾਨਾ। ਸਹਜੁ = ਆਤਮਕ ਅਡੋਲਤਾ। ਰਹਸੁ = ਖ਼ੁਸ਼ੀ। ਮੁਨਿ = ਮਨ ਵਿਚ। ਪਲਾਇਣ = ਦੌੜ ਜਾਂਦੇ ਹਨ।੧।ਰਹਾਉ।ਮਾਗਹਿ = (ਜੀਵ) ਮੰਗਦੇ ਹਨ। ਸੇਵਿ = ਸੇਵ ਕੇ। ਰਸਾਇਣ = ਸਾਰੇ ਰਸਾਂ ਦਾ ਘਰ। ਤੇ = ਤੋਂ। ਛੂਟਹਿ = ਬਚ ਜਾਂਦੇ ਹਨ। ਭਵਜਲੁ = ਸੰਸਾਰ = ਸਮੁੰਦਰ।੧।ਤਤੁ = ਅਸਲੀਅਤ, ਅਸਲ ਸਿੱਟਾ। ਪਰਾਇਣ = ਆਸਰੇ। ਅਬਿਨਾਸੀ ਖੇਮ = ਕਦੇ ਨਾਸ ਨਾਹ ਹੋਣ ਵਾਲਾ ਸੁਖ। ਚਾਹਹਿ = ਤੂੰ ਚਾਹੁੰਦਾ ਹੈਂ।੨।

ਅਰਥ: ਹੇ ਭਾਈ! ਸਾਰੇ ਸੁਖਾਂ ਦੇ) ਖ਼ਜ਼ਾਨੇ ਗੋਪਾਲ-ਪ੍ਰਭੂ ਦੇ ਗੁਣ ਜੀਭ ਨਾਲ ਗਾਂਵਿਆਂ ਮਨ ਵਿਚ ਸ਼ਾਂਤੀ ਪੈਦਾ ਹੋ ਜਾਂਦੀ ਹੈ, ਆਤਮਕ ਅਡੋਲਤਾ ਪੈਦਾ ਹੁੰਦੀ ਹੈ, ਸੁਖ ਪੈਦਾ ਹੁੰਦਾ ਹੈ, ਸਾਰੇ ਦੁੱਖ ਦੂਰ ਹੋ ਜਾਂਦੇ ਹਨ।੧।ਰਹਾਉ।ਹੇ ਭਾਈ! ਪ੍ਰਭੂ ਸਾਰੇ ਰਸਾਂ ਦਾ ਘਰ ਹੈ ਉਸ ਦੇ ਚਰਨ ਸੇਵ ਕੇ (ਮਨੁੱਖ) ਜੋ ਕੁਝ (ਉਸ ਦੇ ਦਰ ਤੋਂ) ਮੰਗਦੇ ਹਨ, ਉਹੀ ਕੁਝ ਪ੍ਰਾਪਤ ਕਰ ਲੈਂਦੇ ਹਨ, (ਨਿਰਾ ਇਹੀ ਨਹੀਂ, ਪ੍ਰਭੂ ਦੀ ਸੇਵਾ-ਭਗਤੀ ਕਰਨ ਵਾਲੇ ਮਨੁੱਖ) ਜਨਮ ਅਤੇ ਮੌਤ ਦੋਹਾਂ ਤੋਂ ਬਚ ਜਾਂਦੇ ਹਨ, ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦੇ ਹਨ।੧।ਹੇ ਭਾਈ! ਖੋਜ ਕਰਦਿਆਂ ਕਰਦਿਆਂ ਪ੍ਰਭੂ ਦੇ ਦਾਸ ਅਸਲੀਅਤ ਵਿਚਾਰ ਲੈਂਦੇ ਹਨ, ਅਤੇ ਪ੍ਰਭੂ ਦੇ ਹੀ ਆਸਰੇ ਰਹਿੰਦੇ ਹਨ। ਹੇ ਨਾਨਕ! ਆਖ-ਹੇ ਭਾਈ!) ਜੇ ਤੂੰ ਕਦੇ ਨਾਹ ਮੁੱਕਣ ਵਾਲਾ ਸੁਖ ਲੋੜਦਾ ਹੈਂ, ਤਾਂ ਸਦਾ ਪਰਮਾਤਮਾ ਦਾ ਸਿਮਰਨ ਕਰਿਆ ਕਰ।੨।੫।੧੦।