Today’s Hukamnama from Gurdwara Baoli Sahib Goindwal Sahib

67

ਬੁੱਧਵਾਰ 25 ਜੁਲਾਈ 2018 (10 ਸਾਵਣ ਸੰਮਤ 550 ਨਾਨਕਸ਼ਾਹੀ)

ਸੋਰਠਿ ਮਹਲਾ ੩ ॥ ਬਿਨੁ ਸਤਿਗੁਰ ਸੇਵੇ ਬਹੁਤਾ ਦੁਖੁ ਲਾਗਾ ਜੁਗ ਚਾਰੇ ਭਰਮਾਈ ॥ ਹਮ ਦੀਨ ਤੁਮ ਜੁਗੁ ਜੁਗੁ ਦਾਤੇ ਸਬਦੇ ਦੇਹਿ ਬੁਝਾਈ ॥੧॥ ਹਰਿ ਜੀਉ ਕ੍ਰਿਪਾ ਕਰਹੁ ਤੁਮ ਪਿਆਰੇ ॥ ਸਤਿਗੁਰੁ ਦਾਤਾ ਮੇਲਿ ਮਿਲਾਵਹੁ ਹਰਿ ਨਾਮੁ ਦੇਵਹੁ ਆਧਾਰੇ ॥ ਰਹਾਉ ॥ ਮਨਸਾ ਮਾਰਿ ਦੁਬਿਧਾ ਸਹਜਿ ਸਮਾਣੀ ਪਾਇਆ ਨਾਮੁ ਅਪਾਰਾ ॥ ਹਰਿ ਰਸੁ ਚਾਖਿ ਮਨੁ ਨਿਰਮਲੁ ਹੋਆ ਕਿਲਬਿਖ ਕਾਟਣਹਾਰਾ ॥੨॥ ਸਬਦਿ ਮਰਹੁ ਫਿਰਿ ਜੀਵਹੁ ਸਦ ਹੀ ਤਾ ਫਿਰਿ ਮਰਣੁ ਨ ਹੋਈ ॥ ਅੰਮ੍ਰਿਤੁ ਨਾਮੁ ਸਦਾ ਮਨਿ ਮੀਠਾ ਸਬਦੇ ਪਾਵੈ ਕੋਈ ॥੩॥ ਦਾਤੈ ਦਾਤਿ ਰਖੀ ਹਥਿ ਅਪਣੈ ਜਿਸੁ ਭਾਵੈ ਤਿਸੁ ਦੇਈ ॥ ਨਾਨਕ ਨਾਮਿ ਰਤੇ ਸੁਖੁ ਪਾਇਆ ਦਰਗਹ ਜਾਪਹਿ ਸੇਈ ॥੪॥੧੧॥ {ਅੰਗ  603-604}

ਪਦਅਰਥ: ਜੁਗ ਚਾਰੇ = ਚਹੁੰਆਂ ਜੁਗਾਂ ਵਿਚ। ਭਰਮਾਈ = ਭਟਕਦਾ ਹੈ। ਦੀਨ = ਕੰਗਾਲ, ਮੰਗਤੇ। ਸਬਦੇ = ਗੁਰੂ ਦੇ ਸ਼ਬਦ ਦੀ ਰਾਹੀਂ। ਦੇਹਿ = ਦੇਂਹਿ, ਤੂੰ ਦੇਂਦਾ ਹੈਂ। ਬੁਝਾਈ = ਸਮਝ।੧।

ਆਧਾਰੇ = ਆਸਰਾ।ਰਹਾਉ।

ਮਨਸਾ = {मनीषाਵਾਸਨਾ। ਮਾਰਿ = ਮਾਰ ਕੇ। ਦੁਬਿਧਾ = ਦੁ = ਕਿਸਮਾ = ਪਨ, ਡਾਂਵਾਂ = ਡੋਲ ਹਾਲਤ। ਸਹਜਿ = ਆਤਮਕ ਅਡੋਲਤਾ ਵਿਚ। ਕਿਲਬਿਖ = ਪਾਪ।੨।

ਸਬਦਿ = ਸ਼ਬਦ ਦੀ ਰਾਹੀਂ। ਮਰਹੁ = (ਵਿਕਾਰਾਂ ਵਲੋਂ) ਅਛੋਹ ਹੋ ਜਾਵੋ। ਜੀਵਹੁ = ਆਤਮਕ ਜੀਵਨ ਹਾਸਲ ਕਰ ਲਵੋਗੇ। ਸਦ ਹੀ = ਸਦਾ ਹੀ। ਮਰਣੁ = ਆਤਮਕ ਮੌਤ। ਅੰਮ੍ਰਿਤੁ = ਆਤਮਕ ਜੀਵਨ ਦੇਣ ਵਾਲਾ ਜਲ। ਮਨਿ = ਮਨ ਵਿਚ।੩।

ਦਾਤੈ = ਦਾਤੇ ਨੇ। ਹਥਿ = ਹੱਥ ਵਿਚ। ਦੇਈ = ਦੇਂਦਾ ਹੈ। ਜਾਪਹਿ = ਆਦਰ ਪਾਂਦੇ ਹਨਪਰਗਟ ਹੁੰਦੇ ਹਨ।੪।

ਅਰਥ: ਹੇ ਪਿਆਰੇ ਪ੍ਰਭੂ ਜੀ! ਮੇਰੇ ਉਤੇ) ਮੇਹਰ ਕਰ, ਤੇਰੇ ਨਾਮ ਦੀ ਦਾਤਿ ਦੇਣ ਵਾਲਾ ਗੁਰੂ ਮੈਨੂੰ ਮਿਲਾ, ਅਤੇ (ਮੇਰੀ ਜ਼ਿੰਦਗੀ ਦਾ) ਸਹਾਰਾ ਆਪਣਾ ਨਾਮ ਮੈਨੂੰ ਦੇਹ।ਰਹਾਉ।

ਹੇ ਭਾਈ! ਗੁਰੂ ਦੀ ਸਰਨ ਪੈਣ ਤੋਂ ਬਿਨਾ ਮਨੁੱਖ ਨੂੰ ਬਹੁਤ ਦੁੱਖ ਚੰਬੜਿਆ ਰਹਿੰਦਾ ਹੈ, ਮਨੁੱਖ ਸਦਾ ਹੀ ਭਟਕਦਾ ਫਿਰਦਾ ਹੈ। ਹੇ ਪ੍ਰਭੂ! ਅਸੀ (ਜੀਵ, ਤੇਰੇ ਦਰ ਦੇਮੰਗਤੇ ਹਾਂ, ਤੂੰ ਸਦਾ ਹੀ (ਸਾਨੂੰ) ਦਾਤਾਂ ਦੇਣ ਵਾਲਾ ਹੈਂ, (ਮੇਹਰ ਕਰ, ਗੁਰੂ ਦੇ) ਸ਼ਬਦ ਵਿਚ ਜੋੜ ਕੇ ਆਤਮਕ ਜੀਵਨ ਦੀ ਸਮਝ ਬਖ਼ਸ਼।੧।

(ਹੇ ਭਾਈ! ਗੁਰੂ ਦੀ ਸਰਨ ਪੈ ਕੇ ਜਿਸ ਮਨੁੱਖ ਨੇ) ਬੇਅੰਤ ਪ੍ਰਭੂ ਦਾ ਨਾਮ ਹਾਸਲ ਕਰ ਲਿਆ (ਨਾਮ ਦੀ ਬਰਕਤਿ ਨਾਲ) ਵਾਸਨਾ ਨੂੰ ਮੁਕਾ ਕੇ ਉਸ ਦੀ ਮਾਨਸਕ ਡਾਂਵਾਂ-ਡੋਲ ਹਾਲਤ ਆਤਮਕ ਅਡੋਲਤਾ ਵਿਚ ਲੀਨ ਹੋ ਜਾਂਦੀ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਸਾਰੇ ਪਾਪ ਕੱਟਣ ਦੇ ਸਮਰਥ ਹੈ (ਜੇਹੜਾ ਮਨੁੱਖ ਨਾਮ ਪ੍ਰਾਪਤ ਕਰ ਲੈਂਦਾ ਹੈ) ਹਰਿ-ਨਾਮ ਦਾ ਸੁਆਦ ਚੱਖ ਕੇ ਉਸ ਦਾ ਮਨ ਪਵਿਤ੍ਰ ਹੋ ਜਾਂਦਾ ਹੈ।੨।

ਹੇ ਭਾਈ! ਗੁਰੂ ਦੇ ਸ਼ਬਦ ਵਿਚ ਜੁੜ ਕੇ (ਵਿਕਾਰਾਂ ਵਲੋਂ) ਅਛੋਹ ਹੋ ਜਾਵੋਫਿਰ ਸਦਾ ਲਈ ਹੀ ਆਤਮਕ ਜੀਵਨ ਜੀਊਂਦੇ ਰਹੋਗੇ, ਫਿਰ ਕਦੇ ਆਤਮਕ ਮੌਤ ਨੇੜੇ ਨਹੀਂ ਢੁਕੇਗੀ। ਜੇਹੜਾ ਭੀ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ ਹਰਿ-ਨਾਮ ਪ੍ਰਾਪਤ ਕਰ ਲੈਂਦਾ ਹੈ, ਉਸ ਨੂੰ ਇਹ ਆਤਮਕ ਜੀਵਨ ਦੇਣ ਵਾਲਾ ਨਾਮ ਸਦਾ ਲਈ ਮਨ ਵਿਚ ਮਿੱਠਾ ਲੱਗਣ ਲੱਗ ਪੈਂਦਾ ਹੈ।੩।

ਹੇ ਭਾਈ! ਦਾਤਾਰ ਨੇ (ਨਾਮ ਦੀ ਇਹ) ਦਾਤਿ ਆਪਣੇ ਹੱਥ ਵਿਚ ਰੱਖੀ ਹੋਈ ਹੈ, ਜਿਸ ਨੂੰ ਚਾਹੁੰਦਾ ਹੈ ਉਸ ਨੂੰ ਦੇ ਦੇਂਦਾ ਹੈ। ਹੇ ਨਾਨਕ! ਜੇਹੜੇ ਮਨੁੱਖ ਪ੍ਰਭੂ ਦੇ ਨਾਮ-ਰੰਗ ਵਿਚ ਰੰਗੇ ਜਾਂਦੇ ਹਨ, ਉਹ (ਇਥੇ) ਸੁਖ ਮਾਣਦੇ ਹਨ, ਪਰਮਾਤਮਾ ਦੀ ਹਜ਼ੂਰੀ ਵਿਚ ਭੀ ਉਹੀ ਮਨੁੱਖ ਆਦਰ-ਮਾਣ ਪਾਂਦੇ ਹਨ।੪।੧੧।