Today’s Hukamnama from Gurdwara Baoli Sahib Goindwal Sahib

53

ਮੰਗਲਵਾਰ 31 ਜੁਲਾਈ 2018 (16 ਸਾਵਣ ਸੰਮਤ 550 ਨਾਨਕਸ਼ਾਹੀ)

ਸਲੋਕ ਮਃ ੩ ॥ ਬਿਨੁ ਸਤਿਗੁਰ ਸੇਵੇ ਜੀਅ ਕੇ ਬੰਧਨਾ ਵਿਚਿ ਹਉਮੈ ਕਰਮ ਕਮਾਹਿ ॥ ਬਿਨੁ ਸਤਿਗੁਰ ਸੇਵੇ ਠਉਰ ਨ ਪਾਵਹੀ ਮਰਿ ਜੰਮਹਿ ਆਵਹਿ ਜਾਹਿ ॥ ਬਿਨੁ ਸਤਿਗੁਰ ਸੇਵੇ ਫਿਕਾ ਬੋਲਣਾ ਨਾਮੁ ਨ ਵਸੈ ਮਨ ਮਾਹਿ ॥ ਨਾਨਕ ਬਿਨੁ ਸਤਿਗੁਰ ਸੇਵੇ ਜਮ ਪੁਰਿ ਬਧੇ ਮਾਰੀਅਨਿ ਮੁਹਿ ਕਾਲੈ ਉਠਿ ਜਾਹਿ ॥੧॥ {ਅੰਗ 589}

ਪਦਅਰਥ: ਠਉਰ = ਟਿਕਾਣਾ, ਇਸਥਿਤੀ, ਭਟਕਣ ਤੋਂ ਖ਼ਲਾਸੀ। ਮੁਹਿ ਕਾਲੈ = ਕਾਲੇ ਮੂੰਹ ਨਾਲ, ਮੁਕਾਲਖ ਖੱਟ ਕੇ।

ਅਰਥ: ਮਨੁੱਖ ਸਤਿਗੁਰੂ ਦੀ ਸੇਵਾ ਤੋਂ ਖੁੰਝ ਕੇ ਅਹੰਕਾਰ ਦੇ ਆਸਰੇ ਕਰਮ ਕਰਦੇ ਹਨ, ਪਰ ਉਹ ਕਰਮ ਉਹਨਾਂ ਦੇ ਆਤਮਾ ਲਈ ਬੰਧਨ ਹੋ ਜਾਂਦੇ ਹਨ, ਸਤਿਗੁਰੂ ਦੀ ਦੱਸੀ ਕਾਰ ਨਾ ਕਰਨ ਕਰ ਕੇ ਉਹਨਾਂ ਨੂੰ ਕਿਤੇ ਥਾ ਨਹੀਂ ਮਿਲਦੀ, ਉਹ ਮਰਦੇ ਹਨ (ਫੇਰ) ਜੰਮਦੇ ਹਨ, (ਸੰਸਾਰ ਵਿਚ) ਆਉਂਦੇ ਹਨ, (ਫੇਰ) ਜਾਂਦੇ ਹਨਸਤਿਗੁਰੂ ਦੀ ਦੱਸੀ ਸੇਵਾ ਤੋਂ ਵਾਂਜੇ ਰਹਿ ਕੇ ਉਹਨਾਂ ਦੇ ਬੋਲ ਭੀ ਫਿੱਕੇ ਹੁੰਦੇ ਹਨ ਤੇ ‘ਨਾਮ‘ ਉਹਨਾਂ ਦੇ ਮਨ ਵਿਚ ਵੱਸਦਾ ਨਹੀਂ। ਹੇ ਨਾਨਕ! ਸਤਿਗੁਰੂ ਦੀ ਸੇਵਾ ਤੋਂ ਬਿਨਾ ਕਾਲੇ-ਮੂੰਹ (ਸੰਸਾਰ ਤੋਂ) ਤੁਰ ਜਾਂਦੇ ਹਨ ਤੇ ਜਮਪੁਰੀ ਵਿਚ ਬੱਧੇ ਹੋਏ ਮਾਰ ਖਾਂਦੇ ਹਨ (ਭਾਵ, ਇਸ ਲੋਕ ਵਿਚ ਮੁਕਾਲਖ ਖੱਟਦੇ ਹਨ ਤੇ ਅਗਾਂਹ ਭੀ ਦੁਖੀ ਹੁੰਦੇ ਹਨ੧।

ਮਹਲਾ ੧ ॥ ਜਾਲਉ ਐਸੀ ਰੀਤਿ ਜਿਤੁ ਮੈ ਪਿਆਰਾ ਵੀਸਰੈ ॥ ਨਾਨਕ ਸਾਈ ਭਲੀ ਪਰੀਤਿ ਜਿਤੁ ਸਾਹਿਬ ਸੇਤੀ ਪਤਿ ਰਹੈ ॥੨॥ {ਪੰਨਾ 590}

ਪਦਅਰਥ: ਜਾਲਉ = ਮੈਂ ਸਾੜ ਦਿਆਂ। ਮੈ = ਮੈਨੂੰ। ਜਿਤੁ = ਜਿਸ ਦੀ ਰਾਹੀਂ।

ਅਰਥ: ਮੈਂ ਇਹੋ ਜਿਹੀ ਰੀਤ ਨੂੰ ਸਾੜ ਦਿਆਂ ਜਿਸ ਕਰਕੇ ਪਿਆਰਾ ਪ੍ਰਭੂ ਮੈਨੂੰ ਵਿਸਰ ਜਾਏ, ਹੇ ਨਾਨਕ! ਪ੍ਰੇਮ ਉਹੋ ਹੀ ਚੰਗਾ ਹੈ ਜਿਸ ਦੀ ਰਾਹੀਂ ਖਸਮ ਨਾਲ ਇੱਜ਼ਤ ਬਣੀ ਰਹੇ।੨।

ਪਉੜੀ ॥ ਹਰਿ ਇਕੋ ਦਾਤਾ ਸੇਵੀਐ ਹਰਿ ਇਕੁ ਧਿਆਈਐ ॥ ਹਰਿ ਇਕੋ ਦਾਤਾ ਮੰਗੀਐ ਮਨ ਚਿੰਦਿਆ ਪਾਈਐ ॥ ਜੇ ਦੂਜੇ ਪਾਸਹੁ ਮੰਗੀਐ ਤਾ ਲਾਜ ਮਰਾਈਐ ॥ ਜਿਨਿ ਸੇਵਿਆ ਤਿਨਿ ਫਲੁ ਪਾਇਆ ਤਿਸੁ ਜਨ ਕੀ ਸਭ ਭੁਖ ਗਵਾਈਐ ॥ {ਪੰਨਾ 590}

ਪਦਅਰਥ: ਭੁਖ = ਤ੍ਰਿਸ਼ਨਾ।

ਅਰਥ: ਇਕੋ ਦਾਤਾਰ ਕਰਤਾਰ ਦੀ ਸੇਵਾ ਕਰਨੀ ਚਾਹੀਦੀ ਹੈ, ਇਕੋ ਪਰਮਾਤਮਾ ਨੂੰ ਹੀ ਸਿਮਰਨਾ ਚਾਹੀਦਾ ਹੈਇਕੋ ਹਰੀ ਦਾਤਾਰ ਕੋਲੋਂ ਹੀ ਦਾਨ ਮੰਗਣਾ ਚਾਹੀਦਾ ਹੈ, ਜਿਸ ਪਾਸੋਂ ਮਨ-ਮੰਗੀ ਮੁਰਾਦ ਮਿਲ ਜਾਏਜੇ ਕਿਸੇ ਹੋਰ ਕੋਲੋਂ ਮੰਗੀਏ ਤਾਂ ਸ਼ਰਮ ਨਾਲ ਮਰ ਜਾਈਏ (ਭਾਵ, ਕਿਸੇ ਹੋਰ ਪਾਸੋਂ ਮੰਗਣ ਨਾਲੋਂ ਸ਼ਰਮ ਨਾਲ ਮਰ ਜਾਣਾ ਚੰਗਾ ਹੈ। ਜਿਸ ਭੀ ਮਨੁੱਖ ਨੇ ਹਰੀ ਨੂੰ ਸੇਵਿਆ ਹੈ ਉਸੇ ਨੇ ਫਲ ਪਾ ਲਿਆ ਹੈ, ਉਸ ਮਨੁੱਖ ਦੀ ਸਾਰੀ ਤ੍ਰਿਸ਼ਨਾ ਦੂਰ ਹੋ ਗਈ ਹੈ।

ਨਾਨਕੁ ਤਿਨ ਵਿਟਹੁ ਵਾਰਿਆ ਜਿਨ ਅਨਦਿਨੁ ਹਿਰਦੈ ਹਰਿ ਨਾਮੁ ਧਿਆਈਐ ॥੧੦॥ {ਪੰਨਾ 590}

ਅਰਥ: ਨਾਨਕ ਸਦਕੇ ਹੈ ਉਹਨਾਂ ਮਨੁੱਖਾਂ ਤੋਂ, ਜੋ ਹਰ ਵੇਲੇ ਹਿਰਦੇ ਵਿਚ ਪ੍ਰਭੂ ਦਾ ਨਾਮ ਸਿਮਰਦੇ ਹਨ।੧੦।