Breaking News
Home / ਹੁਕਮਨਾਮਾ ਸਾਹਿਬ / Today’s Hukamnama from Gurdwara Baoli Sahib Goindwal Sahib

Today’s Hukamnama from Gurdwara Baoli Sahib Goindwal Sahib

ਸਨਿੱਚਰਵਾਰ 13 ਅਕਤੂਬਰ 2018 (27 ਅੱਸੂ ਸੰਮਤ 550 ਨਾਨਕਸ਼ਾਹੀ)

ਸੂਹੀ ਮਹਲਾ ੫ ॥ ਗੁਰ ਅਪੁਨੇ ਊਪਰਿ ਬਲਿ ਜਾਈਐ ॥ ਆਠ ਪਹਰ ਹਰਿ ਹਰਿ ਜਸੁ ਗਾਈਐ ॥੧॥ ਸਿਮਰਉ ਸੋ ਪ੍ਰਭੁ ਅਪਨਾ ਸੁਆਮੀ ॥ ਸਗਲ ਘਟਾ ਕਾ ਅੰਤਰਜਾਮੀ ॥੧॥ ਰਹਾਉ ॥ ਚਰਣ ਕਮਲ ਸਿਉ ਲਾਗੀ ਪ੍ਰੀਤਿ ॥ ਸਾਚੀ ਪੂਰਨ ਨਿਰਮਲ ਰੀਤਿ ॥੨॥ ਸੰਤ ਪ੍ਰਸਾਦਿ ਵਸੈ ਮਨ ਮਾਹੀ ॥ ਜਨਮ ਜਨਮ ਕੇ ਕਿਲਵਿਖ ਜਾਹੀ ॥੩॥ ਕਰਿ ਕਿਰਪਾ ਪ੍ਰਭ ਦੀਨ ਦਇਆਲਾ ॥ ਨਾਨਕੁ ਮਾਗੈ ਸੰਤ ਰਵਾਲਾ ॥੪॥੧੭॥੨੩॥ {ਅੰਗ 741}

ਪਦਅਰਥ: ਬਲਿ ਜਾਈਐ = ਕੁਰਬਾਨ ਹੋਣਾ ਚਾਹੀਦਾ ਹੈ। ਗਾਈਐ = ਗਾਣਾ ਚਾਹੀਦਾ ਹੈ। ਜਸੁ = ਸਿਫ਼ਤਿ-ਸਾਲਾਹ (ਦਾ ਗੀਤ੧।

ਸਿਮਰਉ = ਸਿਮਰਉਂ, ਮੈਂ ਸਿਮਰਦਾ ਹਾਂ। ਸੁਆਮੀ = ਮਾਲਕ। ਸਗਲ = ਸਾਰੇ। ਅੰਤਰਜਾਮੀ = ਅੰਦਰ ਦੀ ਜਾਣਨ ਵਾਲਾ।੧।ਰਹਾਉ।

ਸਿਉ = ਨਾਲ। ਸਾਚੀ = ਸਦਾ ਕਾਇਮ ਰਹਿਣ ਵਾਲੀ। ਪੂਰਨ = ਮੁਕੰਮਲ। ਰੀਤਿ = ਜੀਵਨ = ਜੁਗਤਿ।੨।

ਸੰਤ ਪ੍ਰਸਾਦਿ = ਗੁਰੂ ਦੀ ਕਿਰਪਾ ਨਾਲ। ਮਾਹੀ = ਮਾਹਿ, ਵਿਚ। ਕਿਲਵਿਖ = ਪਾਪ। ਜਾਹੀ = ਜਾਹਿ, ਦੂਰ ਹੋ ਜਾਂਦੇ ਹਨ।੩।

ਪ੍ਰਭ = ਹੇ ਪ੍ਰਭੂ! ਦੀਨ = ਕੰਗਾਲ। ਨਾਨਕੁ ਮਾਗੈ = ਨਾਨਕ ਮੰਗਦਾ ਹੈ। ਰਵਾਲਾ = ਚਰਨ = ਧੂੜ।੪।

ਅਰਥ: ਹੇ ਭਾਈ! ਗੁਰੂ ਦੀ ਕਿਰਪਾ ਨਾਲ) ਮੈਂ ਆਪਣਾ ਉਹ ਮਾਲਕ-ਪ੍ਰਭੂ ਸਿਮਰਦਾ ਰਹਿੰਦਾ ਹਾਂ, ਜੇਹੜਾ ਸਭ ਜੀਵਾਂ ਦੇ ਦਿਲ ਦੀ ਜਾਣਨ ਵਾਲਾ ਹੈ।੧।ਰਹਾਉ।

ਹੇ ਭਾਈ! ਆਪਣੇ ਗੁਰੂ ਉੱਤੋਂ (ਸਦਾ) ਕੁਰਬਾਨ ਹੋਣਾ ਚਾਹੀਦਾ ਹੈ (ਗੁਰੂ ਦੀ ਸਰਨ ਪੈ ਕੇ ਆਪਣੇ ਅੰਦਰੋਂ ਆਪਾ– ਭਾਵ ਮਿਟਾ ਦੇਣਾ ਚਾਹੀਦਾ ਹੈ, (ਕਿਉਂਕਿ, ਗੁਰੂ ਦੀ ਕਿਰਪਾ ਨਾਲ ਹੀ) ਅੱਠੇ ਪਹਰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਇਆ ਜਾ ਸਕਦਾ ਹੈ।੧।

ਹੇ ਭਾਈ! ਗੁਰੂ ਦੀ ਕਿਰਪਾ ਨਾਲ ਹੀ) ਪਰਮਾਤਮਾ ਦੇ ਸੋਹਣੇ ਚਰਨਾਂ ਨਾਲ ਪਿਆਰ ਬਣਦਾ ਹੈ। (ਗੁਰ-ਚਰਨਾਂ ਦੀ ਪ੍ਰੀਤਿ ਹੀ) ਅਟੱਲ ਮੁਕੰਮਲ ਤੇ ਪਵਿਤ੍ਰ ਜੀਵਨ-ਜੁਗਤਿ ਹੈ।੨।

ਹੇ ਭਾਈ! ਗੁਰੂ ਦੀ ਕਿਰਪਾ ਨਾਲ (ਪਰਮਾਤਮਾ ਜਿਸ ਮਨੁੱਖ ਦੇ) ਮਨ ਵਿਚ ਆ ਵੱਸਦਾ ਹੈ (ਉਸ ਮਨੁੱਖ ਦੇ) ਅਨੇਕਾਂ ਜਨਮਾਂ ਦੇ ਪਾਪ ਦੂਰ ਹੋ ਜਾਂਦੇ ਹਨ।੩।

ਹੇ ਨਿਮਾਣਿਆਂ ਉਤੇ ਦਇਆ ਕਰਨ ਵਾਲੇ ਪ੍ਰਭੂ! (ਆਪਣੇ ਦਾਸ ਨਾਨਕ ਉਤੇ) ਕਿਰਪਾ ਕਰ। (ਤੇਰਾ ਦਾਸ) ਨਾਨਕ (ਤੇਰੇ ਦਰ ਤੋਂ) ਗੁਰੂ ਦੇ ਚਰਨਾਂ ਦੀ ਧੂੜ ਮੰਗਦਾ ਹੈ।੪।੧੭।੨੩।

About admin_th

Check Also

Today’s Hukamnama 15.11.2019: Ber Sahib, Baoli Sahib, Damdama Sahib, Baba Darbara Singh, State Gurdwara Sahib

Today’s Hukamnama from Gurdwara Sri Ber Sahib Sultanpur Lodhi ਸੋਰਠਿ ਮਹਲਾ ੫ ਘਰੁ ੨ ਅਸਟਪਦੀਆ    ੴ …

error: Content is protected !!