Today’s Hukamnama from Gurdwara Baoli Sahib Goindwal Sahib

53

ਬੁੱਧਵਾਰ 2 ਮਈ 2018 (19 ਵੈਸਾਖ ਸੰਮਤ 550 ਨਾਨਕਸ਼ਾਹੀ)

ਬਿਲਾਵਲੁ ਮਹਲਾ ੧ ॥ ਮੈ ਮਨਿ ਚਾਉ ਘਣਾ ਸਾਚਿ ਵਿਗਾਸੀ ਰਾਮ ॥ ਮੋਹੀ ਪ੍ਰੇਮ ਪਿਰੇ ਪ੍ਰਭਿ ਅਬਿਨਾਸੀ ਰਾਮ ॥ ਅਵਿਗਤੋ ਹਰਿ ਨਾਥੁ ਨਾਥਹ ਤਿਸੈ ਭਾਵੈ ਸੋ ਥੀਐ ॥ ਕਿਰਪਾਲੁ ਸਦਾ ਦਇਆਲੁ ਦਾਤਾ ਜੀਆ ਅੰਦਰਿ ਤੂੰ ਜੀਐ ॥ ਮੈ ਅਵਰੁ ਗਿਆਨੁ ਨ ਧਿਆਨੁ ਪੂਜਾ ਹਰਿ ਨਾਮੁ ਅੰਤਰਿ ਵਸਿ ਰਹੇ ॥ ਭੇਖੁ ਭਵਨੀ ਹਠੁ ਨ ਜਾਨਾ ਨਾਨਕਾ ਸਚੁ ਗਹਿ ਰਹੇ ॥੧॥ {ਪੰਨਾ 843-844}

ਪਦਅਰਥ: ਮੈ ਮਨਿ = ਮੇਰੇ ਮਨ ਵਿਚ। ਘਣਾ = ਬਹੁਤ। ਸਾਚਿ = ਸਦਾ-ਥਿਰ ਹਰਿ = ਨਾਮ ਵਿਚ (ਟਿਕ ਕੇ। ਵਿਗਾਸੀ = ਮੈਂ ਖਿੜ ਰਹੀ ਹਾਂ, ਮੇਰਾ ਮਨ ਖਿੜਿਆ ਰਹਿੰਦਾ ਹੈ। ਪਿਰੇ = ਪਿਰਿ, ਪਿਰ ਨੇ। ਪ੍ਰਭਿ = ਪ੍ਰਭੂ ਨੇ। ਅਵਿਗਤੋ = {अव्यतत्र्ਅਦ੍ਰਿਸ਼ਟ। ਨਾਥੁ ਨਾਥਹ = ਨਾਥਾਂ ਦਾ ਨਾਥ। ਤਿਸੈ = ਉਸ (ਪ੍ਰਭੂ) ਨੂੰ ਹੀ। ਥੀਐ = ਹੁੰਦਾ ਹੈ। ਜੀਐ = ਜਿੰਦ ਦੇਣ ਵਾਲਾ। ਅਵਰੁ = ਹੋਰ। ਗਿਆਨੁ = ਧਰਮ = ਚਰਚਾ। ਧਿਆਨੁ = ਸਮਾਧੀ ਆਦਿਕ ਦਾ ਉੱਦਮ। ਭਵਨੀ = ਤੀਰਥ = ਜਾਤ੍ਰਾ। ਹਠੁ = ਹਠ (ਦੇ ਆਸਰੇ ਕੀਤੇਯੋਗ = ਆਸਣ। ਸਚੁ = ਸਦਾ-ਥਿਰ ਰਹਿਣ ਵਾਲਾ ਪਰਮਾਤਮਾ।੧।

ਅਰਥ: ਹੇ ਸਹੇਲੀਏ! ਅਬਿਨਾਸ਼ੀ ਪਿਆਰੇ ਪ੍ਰਭੂ ਨੇ (ਮੇਰੇ ਮਨ ਨੂੰ ਆਪਣੇਪ੍ਰੇਮ (ਦੀ ਖਿੱਚ ਨਾਲ) ਮਸਤ ਕਰ ਰੱਖਿਆ ਹੈ, ਸਦਾ-ਥਿਰ ਰਹਿਣ ਵਾਲੇ ਪਰਮਾਤਮਾ (ਦੇ ਨਾਮ) ਵਿਚ (ਟਿਕ ਕੇ) ਮੇਰਾ ਮਨ ਖਿੜਿਆ ਰਹਿੰਦਾ ਹੈ, ਮੇਰੇ ਮਨ ਵਿਚ ਬਹੁਤ ਚਾਉੇ ਬਣਿਆ ਰਹਿੰਦਾ ਹੈ। ਹੇ ਸਹੇਲੀਏ! ਉਹ ਪਰਮਾਤਮਾ ਇਹਨਾਂ ਅੱਖਾਂ ਨਾਲ ਨਹੀਂ ਦਿੱਸਦਾਪਰ ਉਹ ਪਰਮਾਤਮਾ (ਵੱਡੇ ਵੱਡੇ) ਨਾਥਾਂ ਦਾ (ਭੀ) ਨਾਥ ਹੈ, (ਜਗਤ ਵਿਚ) ਉਹ ਹੀ ਹੁੰਦਾ ਹੈ, ਜੋ ਉਸ ਪਰਮਾਤਮਾ ਨੂੰ ਹੀ ਚੰਗਾ ਲੱਗਦਾ ਹੈ।

ਹੇ ਪ੍ਰਭੂ! ਤੂੰ ਮਿਹਰ ਦਾ ਸਮੁੰਦਰ ਹੈਂ, ਤੂੰ ਸਦਾ ਹੀ ਦਇਆ ਦਾ ਸੋਮਾ ਹੈਂ, ਤੂੰ ਹੀ ਸਭ ਦਾਤਾਂ ਦੇਣ ਵਾਲਾ ਹੈਂ, ਤੂੰ ਸਭ ਜੀਵਾਂ ਦੇ ਅੰਦਰ ਜਿੰਦ ਹੈਂ।

ਹੇ ਸਹੇਲੀਏ! ਮੇਰੇਮਨ ਵਿਚ ਪਰਮਾਤਮਾ ਦਾ ਨਾਮ ਵੱਸ ਰਿਹਾ ਹੈ (ਇਸ ਹਰਿ-ਨਾਮ ਦੇ ਬਰਾਬਰ ਦੀ) ਮੈਨੂੰ ਕੋਈ ਧਰਮ-ਚਰਚਾ, ਕੋਈ ਸਮਾਧੀ, ਕੋਈ ਦੇਵ-ਪੂਜਾ ਨਹੀਂ ਸੁੱਝਦੀ। ਹੇ ਨਾਨਕ! ਆਖ-ਹੇ ਸਹੇਲੀਏ!) ਮੈਂ ਸਦਾ ਕਾਇਮ ਰਹਿਣ ਵਾਲੇ ਹਰਿ-ਨਾਮ ਨੂੰ (ਆਪਣੇ ਹਿਰਦੇ ਵਿਚ) ਪੱਕੀ ਤਰ੍ਹਾਂ ਟਿਕਾ ਲਿਆ ਹੈ (ਇਸ ਦੇ ਬਰਾਬਰ ਦਾ) ਮੈਂ ਕੋਈ ਭੇਖ, ਕੋਈ ਤੀਰਥ-ਰਟਨ, ਕੋਈ ਹਠ-ਜੋਗ ਨਹੀਂ ਸਮਝਦੀ।੧।॥