Today’s Hukamnama from Gurdwara Baoli Sahib Goindwal Sahib

79

ਸ਼ੁੱਕਰਵਾਰ 25 ਮਈ 2018 (12 ਜੇਠ ਸੰਮਤ 550 ਨਾਨਕਸ਼ਾਹੀ)

ਸੂਹੀ ਮਹਲਾ ੫ ॥ ਹਰਿ ਜਪੇ ਹਰਿ ਮੰਦਰੁ ਸਾਜਿਆ ਸੰਤ ਭਗਤ ਗੁਣ ਗਾਵਹਿ ਰਾਮ ॥ ਸਿਮਰਿ ਸਿਮਰਿ ਸੁਆਮੀ ਪ੍ਰਭੁ ਅਪਨਾ ਸਗਲੇ ਪਾਪ ਤਜਾਵਹਿ ਰਾਮ ॥ ਹਰਿ ਗੁਣ ਗਾਇ ਪਰਮ ਪਦੁ ਪਾਇਆ ਪ੍ਰਭ ਕੀ ਊਤਮ ਬਾਣੀ ॥ ਸਹਜ ਕਥਾ ਪ੍ਰਭ ਕੀ ਅਤਿ ਮੀਠੀ ਕਥੀ ਅਕਥ ਕਹਾਣੀ ॥ ਭਲਾ ਸੰਜੋਗੁ ਮੂਰਤੁ ਪਲੁ ਸਾਚਾ ਅਬਿਚਲ ਨੀਵ ਰਖਾਈ ॥ ਜਨ ਨਾਨਕ ਪ੍ਰਭ ਭਏ ਦਇਆਲਾ ਸਰਬ ਕਲਾ ਬਣਿ ਆਈ ॥੧॥ {ਅੰਗ 781}

ਪਦਅਰਥ: ਹਰਿ ਜਪੇ = ਹਰੀ ਦਾ ਨਾਮ ਜਪਣ ਲਈ। ਮੰਦਰੁ = ਘਰ। ਹਰਿ ਸਾਜਿਆ = ਹਰੀ ਨੇ ਬਣਾਇਆ ਹੈ। ਗਾਵਹਿ = ਗਾਂਦੇ ਹਨ। ਸਿਮਰਿ = ਸਿਮਰ ਕੇ। ਸਗਲੇ = ਸਾਰੇ। ਤਜਾਵਹਿ = ਦੂਰ ਕਰਾ ਲੈਂਦੇ ਹਨ। ਗਾਇ = ਗਾ ਕੇ। ਪਰਮ ਪਦੁ = ਸਭ ਤੋਂ ਉੱਚਾ ਆਤਮਕ ਦਰਜਾ। ਸਹਜ ਕਥਾ = ਆਤਮਕ ਅਡੋਲਤਾ ਪੈਦਾ ਕਰਨ ਵਾਲੀ ਕਥਾ। ਕਥਾ = ਸਿਫ਼ਤਿ-ਸਾਲਾਹ। ਕਥੀ = (ਸੰਤ ਜਨਾਂ ਨੇਬਿਆਨ ਕੀਤੀ। ਅਕਥ = ਅ = ਕੱਥ, ਜਿਸ ਦਾ ਸਹੀ ਸਰੂਪ ਬਿਆਨ ਨਾਹ ਕੀਤਾ ਜਾ ਸਕੇ। ਅਕਥ ਕਹਾਣੀ = ਪਰਮਾਤਮਾ ਦੀ ਸਿਫ਼ਤਿ-ਸਾਲਾਹ। ਭਲਾ = ਸ਼ੁਭ। ਸੰਜੋਗੁ = ਮਿਲਾਪ (ਦਾ ਸਮਾ। ਮੂਰਤੁ = ਮੁਹੂਰਤ। ਸਾਚਾ = ਸਦਾ-ਥਿਰ ਰਹਿਣ ਵਾਲਾ। ਅਬਿਚਲ = ਨਾਹ ਹਿੱਲਣ ਵਾਲੀ। ਨੀਵ = ਨੀਂਹ। ਅਬਿਚਲ ਨੀਵ = ਕਦੇ ਨਾਹ ਹਿੱਲਣ ਵਾਲੀ ਨੀਂਹ, ਬਹੁਤ ਹੀ ਪੱਕੀ ਨੀਂਹਸਿਫ਼ਤਿ-ਸਾਲਾਹ ਦੀ ਪੱਕੀ ਨੀਂਹ। ਕਲਾ = ਸੱਤਾ, ਤਾਕਤ।੧।

ਅਰਥ: ਹੇ ਭਾਈ! ਮਨੁੱਖ ਦਾ ਇਹ ਸਰੀਰ-) ਘਰ ਪਰਮਾਤਮਾ ਨੇ ਨਾਮ ਜਪਣ ਲਈ ਬਣਾਇਆ ਹੈ, (ਇਸ ਘਰ ਵਿਚ) ਸੰਤ-ਜਨ ਭਗਤ-ਜਨ (ਪਰਮਾਤਮਾ ਦੇ ਗੁਣ ਗਾਂਦੇ ਰਹਿੰਦੇ ਹਨ। ਆਪਣੇ ਮਾਲਕ-ਪ੍ਰਭੂ (ਦਾ ਨਾਮ) ਹਰ ਵੇਲੇ ਸਿਮਰ ਸਿਮਰ ਕੇ (ਸੰਤ ਜਨ ਆਪਣੇ ਅੰਦਰੋਂ) ਸਾਰੇ ਪਾਪ ਦੂਰ ਕਰਾ ਲੈਂਦੇ ਹਨ।

ਹੇ ਭਾਈ! ਇਸ ਸਰੀਰ-ਘਰ ਵਿਚ ਸੰਤ ਜਨਾਂ ਨੇ) ਪਰਮਾਤਮਾ ਦੀ ਪਵਿੱਤਰ ਸਿਫ਼ਤਿ-ਸਾਲਾਹ ਦੀ ਬਾਣੀ ਗਾ ਕੇ, ਪਰਮਾਤਮਾ ਦੇ ਗੁਣ ਗਾ ਕੇ ਸਭ ਤੋਂ ਉੱਚਾ ਆਤਮਕ ਦਰਜਾ ਪ੍ਰਾਪਤ ਕੀਤਾ ਹੈ। (ਇਸ ਸਰੀਰ-ਘਰ ਵਿਚ ਸੰਤ-ਜਨਾਂ ਨੇ) ਉਸ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕੀਤੀ ਹੈ ਜਿਸ ਦਾ ਸਹੀ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ, ਉਸ ਪ੍ਰਭੂ ਦੀ ਅਤਿ ਮਿੱਠੀ ਸਿਫ਼ਤਿ-ਸਾਲਾਹ ਕੀਤੀ ਹੈ ਜੋ ਆਤਮਕ ਅਡੋਲਤਾ ਪੈਦਾ ਕਰਦੀ ਹੈ।

ਹੇ ਦਾਸ ਨਾਨਕ! ਜਿਸ ਮਨੁੱਖ ਉੱਤੇ) ਪ੍ਰਭੂ ਜੀ ਦਇਆਵਾਨ ਹੁੰਦੇ ਹਨ (ਉਸ ਦੇ ਸਰੀਰ-ਘਰ ਵਿਚ ਉਹ) ਸ਼ੁਭ ਸੰਜੋਗ ਆ ਬਣਦਾ ਹੈ, ਉਹ ਸਦਾ ਕਾਇਮ ਰਹਿਣ ਵਾਲਾ ਮੁਹੂਰਤ ਆ ਬਣਦਾ ਹੈ ਜਦੋਂ (ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨ ਦੀਕਦੇ ਨਾਹ ਹਿੱਲਣ ਵਾਲੀ ਨੀਂਹ ਰੱਖੀ ਜਾਂਦੀ ਹੈ (ਤੇ, ਜਿਸ ਦੇ ਅੰਦਰ ਇਹ ਨੀਂਹ ਰੱਖੀ ਜਾਂਦੀ ਹੈ, ਉਸ ਦੇ ਅੰਦਰ) ਤਕੜੀ ਆਤਮਕ ਤਾਕਤ ਪੈਦਾ ਹੋ ਜਾਂਦੀ ਹੈ।