Breaking News
Home / ਹੁਕਮਨਾਮਾ ਸਾਹਿਬ / Today’s Hukamnama from Gurdwara Damdama Sahib Thatta

Today’s Hukamnama from Gurdwara Damdama Sahib Thatta

ਐਤਵਾਰ 9 ਜੁਲਾਈ 2017 (25 ਹਾੜ ਸੰਮਤ 549 ਨਾਨਕਸ਼ਾਹੀ)

ਬਿਲਾਵਲੁ ਮਹਲਾ ੫ ॥ ਦਰਸਨੁ ਦੇਖਤ ਦੋਖ ਨਸੇ ॥ ਕਬਹੁ ਨ ਹੋਵਹੁ ਦ੍ਰਿਸਟਿ ਅਗੋਚਰ ਜੀਅ ਕੈ ਸੰਗਿ ਬਸੇ ॥੧॥ ਰਹਾਉ ॥ ਪ੍ਰੀਤਮ ਪ੍ਰਾਨ ਅਧਾਰ ਸੁਆਮੀ ॥ ਪੂਰਿ ਰਹੇ ਪ੍ਰਭ ਅੰਤਰਜਾਮੀ ॥੧॥ ਕਿਆ ਗੁਣ ਤੇਰੇ ਸਾਰਿ ਸਮ੍ਹ੍ਹਾਰੀ ॥ ਸਾਸਿ ਸਾਸਿ ਪ੍ਰਭ ਤੁਝਹਿ ਚਿਤਾਰੀ ॥੨॥ ਕਿਰਪਾ ਨਿਧਿ ਪ੍ਰਭ ਦੀਨ ਦਇਆਲਾ ॥ ਜੀਅ ਜੰਤ ਕੀ ਕਰਹੁ ਪ੍ਰਤਿਪਾਲਾ ॥੩॥ ਆਠ ਪਹਰ ਤੇਰਾ ਨਾਮੁ ਜਨੁ ਜਾਪੇ ॥ ਨਾਨਕ ਪ੍ਰੀਤਿ ਲਾਈ ਪ੍ਰਭਿ ਆਪੇ ॥੪॥੨੩॥੧੦੯॥ {ਅੰਗ 826}

ਅਰਥ: (ਹੇ ਪ੍ਰਭੂ! ਤੇਰਾ) ਦਰਸਨ ਕਰਦਿਆਂ (ਜੀਵਾਂ ਦੇ) ਸਾਰੇ ਵਿਕਾਰ ਦੂਰ ਹੋ ਜਾਂਦੇ ਹਨ। (ਹੇ ਪ੍ਰਭੂ! ਮੇਹਰ ਕਰ) ਕਦੇ ਭੀ ਮੇਰੀ ਨਜ਼ਰ ਤੋਂ ਉਹਲੇ ਨਾਹ ਹੋ, ਸਦਾ ਮੇਰੀ ਜਿੰਦ ਦੇ ਨਾਲ ਵੱਸਦਾ ਰਹੁ।੧।ਰਹਾਉ। ਹੇ ਮੇਰੇ ਪ੍ਰੀਤਮ ਪ੍ਰਭੂ! ਹੇ ਜੀਵਾਂ ਦੀ ਜਿੰਦ ਦੇ ਆਸਰੇ! ਹੇ ਸੁਆਮੀ! ਤੂੰ ਸਭ ਦੇ ਦਿਲ ਦੀ ਜਾਣਨ ਵਾਲਾ ਹੈਂ ਅਤੇ ਸਭ ਵਿਚ ਵਿਆਪਕ ਹੈਂ।੧। (ਹੇ ਪ੍ਰਭੂ! ਤੂੰ ਬੇਅੰਤ ਗੁਣਾਂ ਦਾ ਮਾਲਕ ਹੈਂ) ਮੈਂ ਤੇਰੇ ਕੇਹੜੇ ਕੇਹੜੇ ਗੁਣ ਚੇਤੇ ਕਰ ਕੇ ਆਪਣੇ ਹਿਰਦੇ ਵਿਚ ਵਸਾਵਾਂਹੇ ਪ੍ਰਭੂ! ਕਿਰਪਾ ਕਰ) ਮੈਂ ਆਪਣੇ ਹਰੇਕ ਸਾਹ ਦੇ ਨਾਲ ਤੈਨੂੰ ਹੀ ਯਾਦ ਕਰਦਾ ਰਹਾਂ।੨। ਹੇ ਕਿਰਪਾ ਦੇ ਖ਼ਜ਼ਾਨੇ! ਹੇ ਗਰੀਬਾਂ ਉਤੇ ਦਇਆ ਕਰਨ ਵਾਲੇ ਪ੍ਰਭੂ! ਸਾਰੇ ਜੀਵਾਂ ਦੀ ਤੂੰ ਆਪ ਹੀ ਪਾਲਣਾ ਕਰਦਾ ਹੈਂ।੩। ਹੇ ਪ੍ਰਭੂ! ਤੇਰਾ ਸੇਵਕ ਅੱਠੇ ਪਹਿਰ ਤੇਰਾ ਨਾਮ ਜਪਦਾ ਰਹਿੰਦਾ ਹੈ। (ਪਰ) ਹੇ ਨਾਨਕ! ਉਹੀ ਮਨੁੱਖ ਸਦਾ ਨਾਮ ਜਪਦਾ ਹੈ, ਜਿਸ ਨੂੰ) ਪ੍ਰਭੂ ਨੇ ਆਪ ਹੀ ਇਹ ਲਗਨ ਲਾਈ ਹੈ।੪।੨੩।੧੦੯।

ਵਾਹਿਗੁਰੂ ਜੀ ਕਾ ਖ਼ਾਲਸਾ । ਵਾਹਿਗੁਰੂ ਜੀ ਕੀ ਫ਼ਤਹਿ ॥

About admin_th

Check Also

Today’s Hukamnama 15.11.2019: Ber Sahib, Baoli Sahib, Damdama Sahib, Baba Darbara Singh, State Gurdwara Sahib

Today’s Hukamnama from Gurdwara Sri Ber Sahib Sultanpur Lodhi ਸੋਰਠਿ ਮਹਲਾ ੫ ਘਰੁ ੨ ਅਸਟਪਦੀਆ    ੴ …

error: Content is protected !!