Today’s Hukamnama from Gurdwara Damdama Sahib Thatta

55

ਵੀਰਵਾਰ 7 ਸਤੰਬਰ 2017 (23 ਭਾਦੋਂ ਸੰਮਤ 549 ਨਾਨਕਸ਼ਾਹੀ)

ਸਲੋਕੁ ਮਃ ੩ ॥ ਵਿਣੁ ਨਾਵੈ ਸਭਿ ਭਰਮਦੇ ਨਿਤ ਜਗਿ ਤੋਟਾ ਸੈਸਾਰਿ ॥ ਮਨਮੁਖਿ ਕਰਮ ਕਮਾਵਣੇ ਹਉਮੈ ਅੰਧੁ ਗੁਬਾਰੁ ॥ ਗੁਰਮੁਖਿ ਅੰਮ੍ਰਿਤੁ ਪੀਵਣਾ ਨਾਨਕ ਸਬਦੁ ਵੀਚਾਰਿ ॥੧॥ ਮਃ ੩ ॥ ਸਹਜੇ ਜਾਗੈ ਸਹਜੇ ਸੋਵੈ ॥ ਗੁਰਮੁਖਿ ਅਨਦਿਨੁ ਉਸਤਤਿ ਹੋਵੈ ॥ ਮਨਮੁਖ ਭਰਮੈ ਸਹਸਾ ਹੋਵੈ ॥ ਅੰਤਰਿ ਚਿੰਤਾ ਨੀਦ ਨ ਸੋਵੈ ॥ ਗਿਆਨੀ ਜਾਗਹਿ ਸਵਹਿ ਸੁਭਾਇ ॥ ਨਾਨਕ ਨਾਮਿ ਰਤਿਆ ਬਲਿ ਜਾਉ ॥੨॥ ਪਉੜੀ ॥ ਸੇ ਹਰਿ ਨਾਮੁ ਧਿਆਵਹਿ ਜੋ ਹਰਿ ਰਤਿਆ ॥ ਹਰਿ ਇਕੁ ਧਿਆਵਹਿ ਇਕੁ ਇਕੋ ਹਰਿ ਸਤਿਆ ॥ ਹਰਿ ਇਕੋ ਵਰਤੈ ਇਕੁ ਇਕੋ ਉਤਪਤਿਆ ॥ ਜੋ ਹਰਿ ਨਾਮੁ ਧਿਆਵਹਿ ਤਿਨ ਡਰੁ ਸਟਿ ਘਤਿਆ ॥ ਗੁਰਮਤੀ ਦੇਵੈ ਆਪਿ ਗੁਰਮੁਖਿ ਹਰਿ ਜਪਿਆ ॥੯॥ {ਅੰਗ 646}

ਅਰਥ: ਨਾਮ ਤੋਂ ਬਿਨਾ ਸਾਰੇ ਲੋਕ ਭਟਕਦੇ ਫਿਰਦੇ ਹਨ; ਉਹਨਾਂ ਨੂੰ ਸੰਸਾਰ ਵਿਚ ਸਦਾ ਘਾਟਾ ਹੀ ਘਾਟਾ ਹੈ; ਹੇ ਨਾਨਕ! ਮਨਮੁਖ ਤਾਂ ਹਉਮੈ ਦੇ ਆਸਰੇ ਉਹ ਕਰਮ ਕਮਾਂਦੇ ਹਨ ਜੋ ਘੁੱਪ ਹਨੇਰਾ ਪੈਦਾ ਕਰਦੇ ਹਨਪਰ ਸਤਿਗੁਰੂ ਦੇ ਸਨਮੁਖ ਜੀਵ ਸ਼ਬਦ ਨੂੰ ਵਿਚਾਰ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦੇ ਹਨ ਜੋ ਮਨੁੱਖ ਸਤਿਗੁਰੂ ਦੇ ਸਨਮੁਖ ਹੁੰਦਾ ਹੈ ਉਹ ਆਤਮਕ ਅਡੋਲਤਾ ਵਿਚ ਹੀ ਜਾਗਦਾ ਹੈ ਤੇ ਆਤਮਕ ਅਡੋਲਤਾ ਵਿਚ ਹੀ ਸੌਂਦਾ ਹੈ (ਭਾਵ, ਜਾਗਦਿਆਂ ਹਰੀ ਵਿਚ ਲੀਨ ਤੇ ਸੁੱਤਿਆਂ ਹਰੀ ਵਿਚ ਲੀਨ ਰਹਿੰਦਾ ਹੈ) ਉਸ ਨੂੰ ਹਰ ਰੋਜ਼ (ਭਾਵ, ਹਰ ਵੇਲੇ) ਹਰੀ ਦੀ ਉਸਤਤਿ (ਦਾ ਹੀ ਆਹਰ ਹੁੰਦਾ) ਹੈ। ਮਨਮੁਖ ਭਟਕਦਾ ਹੈ, ਕਿਉਂਕਿ ਉਸ ਨੂੰ ਸਦਾ ਤੌਖ਼ਲਾ ਰਹਿੰਦਾ ਹੈ; ਮਨ ਵਿਚ ਚਿੰਤਾ ਹੋਣ ਕਰ ਕੇ ਉਹ (ਸੁਖ ਦੀ) ਨੀਂਦਰ ਨਹੀਂ ਸੌਂਦਾਪ੍ਰਭੂ ਨਾਲ ਡੂੰਘੀ ਸਾਂਝ ਰੱਖਣ ਵਾਲੇ ਬੰਦੇ ਪ੍ਰਭੂ ਦੇ ਪਿਆਰ ਵਿਚ ਹੀ ਜਾਗਦੇ ਸੌਂਦੇ ਹਨ (ਭਾਵ, ਜਾਗਦੇ ਤੇ ਸੁੱਤੇ ਹੋਏ ਇਕ-ਰਸ ਰਹਿੰਦੇ ਹਨ) ਹੇ ਨਾਨਕ! ਮੈਂ ਨਾਮ ਵਿਚ ਰੰਗੇ ਹੋਇਆਂ ਤੋਂ ਸਦਕੇ ਹਾਂਜੋ ਮਨੁੱਖ ਹਰੀ ਵਿਚ ਰੱਤੇ ਹੋਏ ਹਨ, ਉਹ ਉਸ ਦਾ ਨਾਮ ਸਿਮਰਦੇ ਹਨ; ਉਸ ਇੱਕ ਹਰੀ ਨੂੰ ਧਿਆਉਂਦੇ ਹਨ; ਜੋ ਸਦਾ ਕਾਇਮ ਰਹਿਣ ਵਾਲਾ ਹੈ, ਜੋ ਇੱਕ ਆਪ ਹਰ ਥਾਂ ਵਿਆਪਕ ਹੈ ਤੇ ਜਿਸ ਇਕ ਨੇ ਹੀ (ਸਾਰੀ ਸ੍ਰਿਸ਼ਟੀ) ਪੈਦਾ ਕੀਤੀ ਹੈਜੋ ਮਨੁੱਖ ਨਾਮ ਸਿਮਰਦੇ ਹਨ, ਉਹਨਾਂ ਨੇ ਸਾਰਾ ਡਰ ਦੂਰ ਕਰ ਦਿੱਤਾ ਹੈਪਰ ਉਹੀ ਗੁਰਮੁਖ ਨਾਮ ਸਿਮਰਦਾ ਹੈ ਜਿਸਨੂੰ ਪ੍ਰਭੂ ਆਪ ਗੁਰੂ ਦੀ ਮਤਿ ਦੀ ਰਾਹੀਂ ਇਹ ਦਾਤਿ ਦੇਂਦਾ ਹੈ

ਵਾਹਿਗੁਰੂ ਜੀ ਕਾ ਖ਼ਾਲਸਾ । ਵਾਹਿਗੁਰੂ ਜੀ ਕੀ ਫ਼ਤਹਿ ॥