ਸ਼ੁੱਕਰਵਾਰ 1 ਦਸੰਬਰ 2017 (16 ਮੱਘਰ ਸੰਮਤ 549 ਨਾਨਕਸ਼ਾਹੀ)
ਟੋਡੀ ਮਹਲਾ ੫ ॥ ਰਸਨਾ ਗੁਣ ਗੋਪਾਲ ਨਿਧਿ ਗਾਇਣ ॥ ਸਾਂਤਿ ਸਹਜੁ ਰਹਸੁ ਮਨਿ ਉਪਜਿਓ ਸਗਲੇ ਦੂਖ ਪਲਾਇਣ ॥੧॥ ਰਹਾਉ ॥ ਜੋ ਮਾਗਹਿ ਸੋਈ ਸੋਈ ਪਾਵਹਿ ਸੇਵਿ ਹਰਿ ਕੇ ਚਰਣ ਰਸਾਇਣ ॥ ਜਨਮ ਮਰਣ ਦੁਹਹੂ ਤੇ ਛੂਟਹਿ ਭਵਜਲੁ ਜਗਤੁ ਤਰਾਇਣ ॥੧॥ ਖੋਜਤ ਖੋਜਤ ਤਤੁ ਬੀਚਾਰਿਓ ਦਾਸ ਗੋਵਿੰਦ ਪਰਾਇਣ ॥ ਅਬਿਨਾਸੀ ਖੇਮ ਚਾਹਹਿ ਜੇ ਨਾਨਕ ਸਦਾ ਸਿਮਰਿ ਨਾਰਾਇਣ ॥੨॥੫॥੧੦॥ {ਅੰਗ 713-714}
ਅਰਥ: ਹੇ ਭਾਈ! ਸਾਰੇ ਸੁਖਾਂ ਦੇ) ਖ਼ਜ਼ਾਨੇ ਗੋਪਾਲ-ਪ੍ਰਭੂ ਦੇ ਗੁਣ ਜੀਭ ਨਾਲ ਗਾਂਵਿਆਂ ਮਨ ਵਿਚ ਸ਼ਾਂਤੀ ਪੈਦਾ ਹੋ ਜਾਂਦੀ ਹੈ, ਆਤਮਕ ਅਡੋਲਤਾ ਪੈਦਾ ਹੁੰਦੀ ਹੈ, ਸੁਖ ਪੈਦਾ ਹੁੰਦਾ ਹੈ, ਸਾਰੇ ਦੁੱਖ ਦੂਰ ਹੋ ਜਾਂਦੇ ਹਨ।੧।ਰਹਾਉ। ਹੇ ਭਾਈ! ਪ੍ਰਭੂ ਸਾਰੇ ਰਸਾਂ ਦਾ ਘਰ ਹੈ ਉਸ ਦੇ ਚਰਨ ਸੇਵ ਕੇ (ਮਨੁੱਖ) ਜੋ ਕੁਝ (ਉਸ ਦੇ ਦਰ ਤੋਂ) ਮੰਗਦੇ ਹਨ, ਉਹੀ ਕੁਝ ਪ੍ਰਾਪਤ ਕਰ ਲੈਂਦੇ ਹਨ, (ਨਿਰਾ ਇਹੀ ਨਹੀਂ, ਪ੍ਰਭੂ ਦੀ ਸੇਵਾ-ਭਗਤੀ ਕਰਨ ਵਾਲੇ ਮਨੁੱਖ) ਜਨਮ ਅਤੇ ਮੌਤ ਦੋਹਾਂ ਤੋਂ ਬਚ ਜਾਂਦੇ ਹਨ, ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦੇ ਹਨ।੧। ਹੇ ਭਾਈ! ਖੋਜ ਕਰਦਿਆਂ ਕਰਦਿਆਂ ਪ੍ਰਭੂ ਦੇ ਦਾਸ ਅਸਲੀਅਤ ਵਿਚਾਰ ਲੈਂਦੇ ਹਨ, ਅਤੇ ਪ੍ਰਭੂ ਦੇ ਹੀ ਆਸਰੇ ਰਹਿੰਦੇ ਹਨ। ਹੇ ਨਾਨਕ! ਆਖ-ਹੇ ਭਾਈ!) ਜੇ ਤੂੰ ਕਦੇ ਨਾਹ ਮੁੱਕਣ ਵਾਲਾ ਸੁਖ ਲੋੜਦਾ ਹੈਂ, ਤਾਂ ਸਦਾ ਪਰਮਾਤਮਾ ਦਾ ਸਿਮਰਨ ਕਰਿਆ ਕਰ।੨।੫।੧੦।
ਵਾਹਿਗੁਰੂ ਜੀ ਕਾ ਖ਼ਾਲਸਾ । ਵਾਹਿਗੁਰੂ ਜੀ ਕੀ ਫ਼ਤਹਿ ॥
Web: thatta.in | Fb/PindThatta | Twitter@Pind_Thatta | YouTube/PindThatta | WhatsApp: 98728-98928