Today’s Hukamnama from Gurdwara Damdama Sahib Thatta

66

ਵੀਰਵਾਰ 15 ਫਰਵਰੀ 2018 (4 ਫੱਗਣ ਸੰਮਤ 549 ਨਾਨਕਸ਼ਾਹੀ)

ਧਨਾਸਰੀ ਮਹਲਾ ੧ ਘਰੁ ੩    ੴ ਸਤਿਗੁਰ ਪ੍ਰਸਾਦਿ ॥ ਕਾਲੁ ਨਾਹੀ ਜੋਗੁ ਨਾਹੀ ਨਾਹੀ ਸਤ ਕਾ ਢਬੁ ॥ ਥਾਨਸਟ ਜਗ ਭਰਿਸਟ ਹੋਏ ਡੂਬਤਾ ਇਵ ਜਗੁ ॥੧॥ ਕਲ ਮਹਿ ਰਾਮ ਨਾਮੁ ਸਾਰੁ ॥ ਅਖੀ ਤ ਮੀਟਹਿ ਨਾਕ ਪਕੜਹਿ ਠਗਣ ਕਉ ਸੰਸਾਰੁ ॥੧॥ ਰਹਾਉ ॥ ਆਂਟ ਸੇਤੀ ਨਾਕੁ ਪਕੜਹਿ ਸੂਝਤੇ ਤਿਨਿ ਲੋਅ ॥ ਮਗਰ ਪਾਛੈ ਕਛੁ ਨ ਸੂਝੈ ਏਹੁ ਪਦਮੁ ਅਲੋਅ ॥੨॥ ਖਤ੍ਰੀਆ ਤ ਧਰਮੁ ਛੋਡਿਆ ਮਲੇਛ ਭਾਖਿਆ ਗਹੀ ॥ ਸ੍ਰਿਸਟਿ ਸਭ ਇਕ ਵਰਨ ਹੋਈ ਧਰਮ ਕੀ ਗਤਿ ਰਹੀ ॥੩॥ ਅਸਟ ਸਾਜ ਸਾਜਿ ਪੁਰਾਣ ਸੋਧਹਿ ਕਰਹਿ ਬੇਦ ਅਭਿਆਸੁ ॥ ਬਿਨੁ ਨਾਮ ਹਰਿ ਕੇ ਮੁਕਤਿ ਨਾਹੀ ਕਹੈ ਨਾਨਕੁ ਦਾਸੁ ॥੪॥੧॥੬॥੮॥ {ਅੰਗ 662-663}

ਅਰਥ: ਜਗਤ ਵਿਚ ਪਰਮਾਤਮਾ ਦਾ ਨਾਮ (ਸਿਮਰਨਾ ਹੋਰ ਸਾਰੇ ਕੰਮਾਂ ਨਾਲੋਂ) ਸ੍ਰੇਸ਼ਟ ਹੈ। (ਜੇਹੜੇ ਇਹ ਲੋਕ) ਅੱਖਾਂ ਤਾਂ ਮੀਟਦੇ ਹਨ, ਨੱਕ ਭੀ ਫੜਦੇ ਹਨ (ਇਹਜਗਤ ਨੂੰ ਠੱਗਣ ਵਾਸਤੇ (ਕਰਦੇ ਹਨ, ਇਹ ਭਗਤੀ ਨਹੀਂ, ਇਹ ਸ੍ਰੇਸ਼ਟ ਧਾਰਮਿਕ ਕੰਮ ਨਹੀਂ। ਇਹ (ਮਨੁੱਖਾ ਜਨਮ ਦਾਸਮਾ (ਅੱਖਾਂ ਮੀਟਣ ਤੇ ਨੱਕ ਫੜਨ ਵਾਸਤੇਨਹੀਂ ਹੈ, (ਇਹਨਾਂ ਢਬਾਂ ਨਾਲ) ਪਰਮਾਤਮਾ ਦਾ ਮੇਲ ਨਹੀਂ ਹੁੰਦਾ, ਨਾਹ ਹੀ ਉੱਚੇ ਆਚਰਨ ਦਾ ਤਰੀਕਾ ਹੈ। (ਇਹਨਾਂ ਤਰੀਕਿਆਂ ਦੀ ਰਾਹੀਂ) ਜਗਤ ਦੇ (ਅਨੇਕਾਂ) ਪਵਿਤ੍ਰ ਹਿਰਦੇ (ਭੀ) ਗੰਦੇ ਹੋ ਜਾਂਦੇ ਹਨ, ਇਸ ਤਰ੍ਹਾਂ ਜਗਤ (ਵਿਕਾਰਾਂ ਵਿਚ) ਡੁੱਬਣ ਲੱਗ ਪੈਂਦਾ ਹੈ। ਹੱਥ ਦੇ ਅੰਗੂਠੇ ਤੇ ਨਾਲ ਦੀਆਂ ਦੋ ਉਂਗਲਾਂ ਨਾਲ ਇਹ (ਆਪਣਾ) ਨੱਕ ਫੜਦੇ ਹਨ (ਸਮਾਧੀ ਦੀ ਸ਼ਕਲ ਵਿਚ ਬੈਠ ਕੇ ਮੂੰਹੋਂ ਆਖਦੇ ਹਨ ਕਿ) ਤਿੰਨੇ ਹੀ ਲੋਕ ਦਿੱਸ ਰਹੇ ਹਨ, ਪਰ ਆਪਣੀ ਹੀ ਪਿੱਠ ਪਿਛੇ ਪਈ ਕੋਈ ਚੀਜ਼ ਨਹੀਂ ਦਿੱਸਦੀ। ਇਹ ਅਸਚਰਜ ਪਦਮ ਆਸਨ ਹੈ। (ਆਪਣੇ ਆਪ ਨੂੰ ਹਿੰਦੂ ਧਰਮ ਦੇ ਰਾਖੇ ਸਮਝਣ ਵਾਲੇਖਤ੍ਰੀਆਂ ਨੇ (ਆਪਣਾ ਇਹ) ਧਰਮ ਛੱਡ ਦਿੱਤਾ ਹੈ, ਜਿਨ੍ਹਾਂ ਨੂੰ ਇਹ ਮੂੰਹੋਂ ਮਲੇਛ ਕਹਿ ਰਹੇ ਹਨ (ਰੋਜ਼ੀ ਦੀ ਖ਼ਾਤਰ) ਉਹਨਾਂ ਦੀ ਬੋਲੀ ਗ੍ਰਹਣ ਕਰ ਚੁਕੇ ਹਨ, (ਇਹਨਾਂ ਦੇ) ਧਰਮ ਦੀ ਮਰਯਾਦਾ ਮੁੱਕ ਚੁੱਕੀ ਹੈ, ਸਾਰੀ ਸ੍ਰਿਸ਼ਟੀ ਇਕੋ ਵਰਨ ਦੀ ਹੋ ਗਈ ਹੈ (ਇਕੋ ਅਧਰਮ ਹੀ ਅਧਰਮ ਪ੍ਰਧਾਨ ਹੋ ਗਿਆ ਹੈ। (ਬ੍ਰਾਹਮਣ ਲੋਕ) ਅਸ਼ਟਾਧਿਆਈ ਆਦਿਕ ਗ੍ਰੰਥ ਰਚ ਕੇ (ਉਹਨਾਂ ਅਨੁਸਾਰ) ਪੁਰਾਣਾਂ ਨੂੰ ਵਿਚਾਰਦੇ ਹਨ ਤੇ ਵੇਦਾਂ ਦਾ ਅਭਿਆਸ ਕਰਦੇ ਹਨ (ਬੱਸ! ਇਤਨੇ ਨੂੰ ਸ੍ਰੇਸ਼ਟ ਧਰਮ ਕਰਮ ਮੰਨੀ ਬੈਠੇ ਹਨ। ਪਰ ਦਾਸ ਨਾਨਕ ਆਖਦਾ ਹੈ ਕਿ ਪਰਮਾਤਮਾ ਦਾ ਨਾਮ ਜਪਣ ਤੋਂ ਬਿਨਾ (ਵਿਕਾਰਾਂ ਤੋਂ) ਖ਼ਲਾਸੀ ਨਹੀਂ ਹੋ ਸਕਦੀ (ਇਸ ਵਾਸਤੇ ਸਿਮਰਨ ਹੀ ਸਭ ਤੋਂ ਸ੍ਰੇਸ਼ਟ ਧਰਮ-ਕਰਮ ਹੈ। ਨੋਟ: ਅਖ਼ੀਰਲੇ ਅੰਕਾਂ ਨੂੰ ਗਹੁ ਨਾਲ ਵੇਖੋ। ਅੰਕ ੪ ਦੱਸਦਾ ਹੈ ਕਿ ਸ਼ਬਦ ਦੇ ੪ ਬੰਦ ਹਨ। ਅਗਲਾ ਅੰਕ ੧ ਦੱਸਦਾ ਹੈ ਕਿ ਘਰੁ ੩” ਦਾ ਇਹ ਪਹਿਲਾ ਸ਼ਬਦ ਹੈ। ਘਰ ੨” ਦੇ ੫ ਸ਼ਬਦ ਹਨ। ‘ਘਰੁ ੩‘ ਦਾ ੧ ਸ਼ਬਦ ਹੈ। ਅੰਕ ੬ ਦੱਸਦਾ ਹੈ ਕਿ ‘ਘਰੁ ੨‘ ਅਤੇ ‘ਘਰੁ ੩‘ ਦੇ ਸ਼ਬਦਾਂ ਦਾ ਜੋੜ ੬ ਹੈ। ਧਨਾਸਰੀ ਰਾਗ ਵਿਚ ਗੁਰੂ ਨਾਨਕ ਜੀ ਦੇ ਹੁਣ ਤਕ ੮ ਸ਼ਬਦ ਆ ਚੁਕੇ ਹਨ

ਵਾਹਿਗੁਰੂ ਜੀ ਕਾ ਖ਼ਾਲਸਾ । ਵਾਹਿਗੁਰੂ ਜੀ ਕੀ ਫ਼ਤਹਿ ॥

Web: thatta.in | Fb/PindThatta | Twitter@Pind_Thatta | YouTube/PindThatta | WhatsApp: 98728-98928