Breaking News
Home / ਹੁਕਮਨਾਮਾ ਸਾਹਿਬ / Today’s Hukamnama from Gurdwara Damdama Sahib Thatta

Today’s Hukamnama from Gurdwara Damdama Sahib Thatta

ਮੰਗਲਵਾਰ 20 ਫਰਵਰੀ 2018 (9 ਫੱਗਣ ਸੰਮਤ 549 ਨਾਨਕਸ਼ਾਹੀ)

ਸਲੋਕੁ ਮਃ ੪ ॥ ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥ ਸਤਿਗੁਰ ਕਾ ਭਾਣਾ ਚਿਤਿ ਨ ਆਵੈ ਆਪਣੈ ਸੁਆਇ ਫਿਰਾਹੀ ॥ ਕਿਰਪਾ ਕਰੇ ਜੇ ਆਪਣੀ ਤਾ ਨਾਨਕ ਸਬਦਿ ਸਮਾਹੀ ॥੧॥ ਮਃ ੪ ॥ ਮਨਮੁਖ ਮਾਇਆ ਮੋਹਿ ਵਿਆਪੇ ਦੂਜੈ ਭਾਇ ਮਨੂਆ ਥਿਰੁ ਨਾਹਿ ॥ ਅਨਦਿਨੁ ਜਲਤ ਰਹਹਿ ਦਿਨੁ ਰਾਤੀ ਹਉਮੈ ਖਪਹਿ ਖਪਾਹਿ ॥ ਅੰਤਰਿ ਲੋਭੁ ਮਹਾ ਗੁਬਾਰਾ ਤਿਨ ਕੈ ਨਿਕਟਿ ਨ ਕੋਈ ਜਾਹਿ ॥ ਓਇ ਆਪਿ ਦੁਖੀ ਸੁਖੁ ਕਬਹੂ ਨ ਪਾਵਹਿ ਜਨਮਿ ਮਰਹਿ ਮਰਿ ਜਾਹਿ ॥ ਨਾਨਕ ਬਖਸਿ ਲਏ ਪ੍ਰਭੁ ਸਾਚਾ ਜਿ ਗੁਰ ਚਰਨੀ ਚਿਤੁ ਲਾਹਿ ॥੨॥ ਪਉੜੀ ॥ ਸੰਤ ਭਗਤ ਪਰਵਾਣੁ ਜੋ ਪ੍ਰਭਿ ਭਾਇਆ ॥ ਸੇਈ ਬਿਚਖਣ ਜੰਤ ਜਿਨੀ ਹਰਿ ਧਿਆਇਆ ॥ ਅੰਮ੍ਰਿਤੁ ਨਾਮੁ ਨਿਧਾਨੁ ਭੋਜਨੁ ਖਾਇਆ ॥ ਸੰਤ ਜਨਾ ਕੀ ਧੂਰਿ ਮਸਤਕਿ ਲਾਇਆ ॥ ਨਾਨਕ ਭਏ ਪੁਨੀਤ ਹਰਿ ਤੀਰਥਿ ਨਾਇਆ ॥੨੬॥ {ਅੰਗ 652}

ਅਰਥ: (ਮਨਮੁਖ ਦੇ) ਹਿਰਦੇ ਵਿਚ ਅਗਿਆਨ ਹੈ, (ਉਸ ਦੀ) ਅਕਲਿ ਹੋਛੀ ਹੁੰਦੀ ਹੈ ਤੇ ਸਤਿਗੁਰੂ ਉਤੇ ਉਸ ਨੂੰ ਸਿਦਕ ਨਹੀਂ ਹੁੰਦਾਮਨ ਵਿਚ ਧੋਖਾ (ਹੋਣ ਕਰਕੇ ਸੰਸਾਰ ਵਿਚ ਭੀ) ਉਹ ਸਾਰਾ ਧੋਖਾ ਹੀ ਧੋਖਾ ਵਰਤਦਾ ਸਮਝਦਾ ਹੈ। (ਮਨਮੁਖ ਬੰਦੇ ਆਪ) ਦੁਖੀ ਹੁੰਦੇ ਹਨ (ਤੇ ਹੋਰਨਾਂ ਨੂੰ) ਦੁਖੀ ਕਰਦੇ ਹਨਸਤਿਗੁਰੂ ਦਾ ਹੁਕਮ ਉਹਨਾਂ ਦੇ ਚਿੱਤ ਵਿਚ ਨਹੀਂ ਆਉਂਦਾ (ਭਾਵ, ਭਾਣਾ ਨਹੀਂ ਮੰਨਦੇ) ਤੇ ਆਪਣੀ ਗ਼ਰਜ਼ ਦੇ ਪਿਛੇ ਭਟਕਦੇ ਫਿਰਦੇ ਹਨਹੇ ਨਾਨਕ! ਜੇ ਹਰੀ ਆਪਣੀ ਮੇਹਰ ਕਰੇ, ਤਾਂ ਹੀ ਉਹ ਗੁਰੂ ਦੇ ਸ਼ਬਦ ਵਿਚ ਲੀਨ ਹੁੰਦੇ ਹਨ।੧। ਮਾਇਆ ਦੇ ਮੋਹ ਵਿਚ ਗ੍ਰਸੇ ਹੋਏ ਮਨਮੁਖਾਂ ਦਾ ਮਨ ਮਾਇਆ ਦੇ ਪਿਆਰ ਵਿਚ ਇਕ ਥਾਂ ਨਹੀਂ ਟਿਕਦਾਹਰ ਵੇਲੇ ਦਿਨ ਰਾਤ (ਮਾਇਆ ਵਿਚ) ਸੜਦੇ ਰਹਿੰਦੇ ਹਨਅਹੰਕਾਰ ਵਿਚ ਆਪ ਦੁਖੀ ਹੁੰਦੇ ਹਨ, ਹੋਰਨਾਂ ਨੂੰ ਦੁਖੀ ਕਰਦੇ ਹਨ, ਉਹਨਾਂ ਦੇ ਅੰਦਰ ਲੋਭ-ਰੂਪ ਵੱਡਾ ਹਨੇਰਾ ਹੁੰਦਾ ਹੈ, ਕੋਈ ਮਨੁੱਖ ਉਹਨਾਂ ਦੇ ਨੇੜੇ ਨਹੀਂ ਢੁਕਦਾਉਹ ਆਪਣੇ ਆਪ ਹੀ ਦੁਖੀ ਰਹਿੰਦੇ ਹਨ, ਕਦੇ ਸੁਖੀ ਨਹੀਂ ਹੁੰਦੇ, ਸਦਾ ਜੰਮਣ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ। ਹੇ ਨਾਨਕ! ਜੇ ਉਹ ਗੁਰੂ ਦੇ ਚਰਨਾਂ ਵਿਚ ਚਿੱਤ ਜੋੜਨ, ਤਾਂ ਸੱਚਾ ਹਰੀ ਉਹਨਾਂ ਨੂੰ ਬਖ਼ਸ਼ ਲਏ।੨। ਜੋ ਮਨੁੱਖ ਪ੍ਰਭੂ ਨੂੰ ਪਿਆਰੇ ਹਨਉਹ ਸੰਤ ਹਨ, ਭਗਤ ਹਨ ਉਹੀ ਕਬੂਲ ਹਨ। ਉਹੋ ਮਨੁੱਖ ਸਿਆਣੇ ਹਨ ਜੋ ਹਰੀ-ਨਾਮ ਸਿਮਰਦੇ ਹਨ, ਆਤਮਕ ਜੀਵਨ ਦੇਣ ਵਾਲਾ ਨਾਮ ਖ਼ਜ਼ਾਨਾ-ਰੂਪ ਭੋਜਨ ਖਾਂਦੇ ਹਨ, ਤੇ ਸੰਤਾਂ ਦੀ ਚਰਨ-ਧੂੜ ਆਪਣੇ ਮੱਥੇ ਤੇ ਲਾਂਦੇ ਹਨ। ਹੇ ਨਾਨਕ! ਇਹੋ ਜਿਹੇ ਮਨੁੱਖ) ਹਰੀ (ਦੇ ਭਜਨ-ਰੂਪ) ਤੀਰਥ ਤੇ ਨ੍ਹਾਉਂਦੇ ਹਨ ਤੇ ਪਵਿੱਤ੍ਰ ਹੋ ਜਾਂਦੇ ਹਨ।੨੬।

ਵਾਹਿਗੁਰੂ ਜੀ ਕਾ ਖ਼ਾਲਸਾ । ਵਾਹਿਗੁਰੂ ਜੀ ਕੀ ਫ਼ਤਹਿ ॥

Web: thatta.in | Fb/PindThatta | Twitter@Pind_Thatta | YouTube/PindThatta | WhatsApp: 98728-98928

About admin_th

Check Also

Today’s Hukamnama 15.11.2019: Ber Sahib, Baoli Sahib, Damdama Sahib, Baba Darbara Singh, State Gurdwara Sahib

Today’s Hukamnama from Gurdwara Sri Ber Sahib Sultanpur Lodhi ਸੋਰਠਿ ਮਹਲਾ ੫ ਘਰੁ ੨ ਅਸਟਪਦੀਆ    ੴ …

error: Content is protected !!