Today’s Hukamnama from Gurdwara Damdama Sahib Thatta

63

ਸਨਿੱਚਰਵਾਰ 17 ਮਾਰਚ 2018 (4 ਚੇਤ ਸੰਮਤ 550 ਨਾਨਕਸ਼ਾਹੀ)

ਸੋਰਠਿ ਮਹਲਾ ੫ ॥ ਜੀਅ ਜੰਤ ਸਭਿ ਵਸਿ ਕਰਿ ਦੀਨੇ ਸੇਵਕ ਸਭਿ ਦਰਬਾਰੇ ॥ ਅੰਗੀਕਾਰੁ ਕੀਓ ਪ੍ਰਭ ਅਪੁਨੇ ਭਵ ਨਿਧਿ ਪਾਰਿ ਉਤਾਰੇ ॥੧॥ ਸੰਤਨ ਕੇ ਕਾਰਜ ਸਗਲ ਸਵਾਰੇ ॥ ਦੀਨ ਦਇਆਲ ਕ੍ਰਿਪਾਲ ਕ੍ਰਿਪਾ ਨਿਧਿ ਪੂਰਨ ਖਸਮ ਹਮਾਰੇ ॥ ਰਹਾਉ ॥ ਆਉ ਬੈਠੁ ਆਦਰੁ ਸਭ ਥਾਈ ਊਨ ਨ ਕਤਹੂੰ ਬਾਤਾ ॥ ਭਗਤਿ ਸਿਰਪਾਉ ਦੀਓ ਜਨ ਅਪੁਨੇ ਪ੍ਰਤਾਪੁ ਨਾਨਕ ਪ੍ਰਭ ਜਾਤਾ ॥੨॥੩੦॥੯੪॥ {ਅੰਗ 631}

ਪਦਅਰਥ: ਜੀਅ ਜੰਤ ਸਭਿ = ਸਾਰੇ ਜੀਵ ਸਾਰੇ ਜੰਤ। ਵਸਿ = ਵੱਸ ਵਿਚ। ਦਰਬਾਰੇ = ਦਰਬਾਰ ਵਿਚ (ਥਾਂ ਦੇਂਦਾ ਹੈ। ਅੰਗੀਕਾਰੁ = ਪੱਖ, ਸਹਾਇਤਾ। ਭਵ ਨਿਧਿ = ਸੰਸਾਰ = ਸਮੁੰਦਰ। ਪਾਰਿ ਉਤਾਰੇ = ਪਾਰ ਲੰਘਾ ਲਏ, ਪਾਰ ਲੰਘਾ ਦੇਂਦਾ ਹੈ।੧।

ਸਗਲ = ਸਾਰੇ। ਸਵਾਰੇ = ਸਵਾਰ ਦੇਂਦਾ ਹੈ। ਕ੍ਰਿਪਾਲ = ਕਿਰਪਾ ਦਾ ਘਰ। ਕ੍ਰਿਪਾ ਨਿਧਿ = ਕਿਰਪਾ ਦਾ ਖ਼ਜ਼ਾਨਾ। ਪੂਰਨ = ਸਭ ਤਾਕਤਾਂ ਵਾਲੇ।ਰਹਾਉ।

ਸਭ ਥਾਈ = ਸਭ ਥਾਈਂਸਭ ਥਾਵਾਂ ਤੇ। ਊਨ = ਕਮੀ, ਥੁੜ। ਕਤਹੂੰ ਬਾਤਾ = ਕਿਸੇ ਭੀ ਗੱਲੇ। ਪ੍ਰਤਾਪ = ਤੇਜ। ਜਾਤਾ = ਜਾਣਿਆ ਜਾਂਦਾ ਹੈ, ਉੱਘੜ ਪੈਂਦਾ ਹੈ।੨।

ਅਰਥ: ਹੇ ਭਾਈ! ਸਾਡਾ ਖਸਮ ਦੀਨਾਂ ਉਤੇ ਦਇਆ ਕਰਨ ਵਾਲਾ ਹੈ, ਕਿਰਪਾ ਦਾ ਘਰ ਹੈ, ਕਿਰਪਾ ਦਾ ਖ਼ਜ਼ਾਨਾ ਹੈ, ਸਭ ਤਾਕਤਾਂ ਦਾ ਮਾਲਕ ਹੈ। (ਸਾਡਾ ਖਸਮ-ਪ੍ਰਭੂਸੰਤ ਜਨਾਂ ਦੇ ਸਾਰੇ ਕੰਮ ਸਵਾਰ ਦੇਂਦਾ ਹੈ।ਰਹਾਉ।

ਹੇ ਭਾਈ! ਪਿਆਰਾ ਪ੍ਰਭੂ ਆਪਣੇ ਸੇਵਕਾਂ ਨੂੰ ਆਪਣੇ ਦਰਬਾਰ ਵਿਚ ਆਦਰ-ਮਾਣ ਦੇਂਦਾ ਹੈ (ਦੁਨੀਆ ਦੇ) ਸਾਰੇ ਜੀਵਾਂ ਨੂੰ ਉਹਨਾਂ ਦੇ ਆਗਿਆਕਾਰ ਬਣਾ ਦੇਂਦਾ ਹੈ। ਸੇਵਕਾਂ ਦਾ ਸਦਾ ਪੱਖ ਕਰਦਾ ਹੈਤੇ, ਉਹਨਾਂ ਨੂੰ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈਂਦਾ ਹੈ।੧।

ਹੇ ਨਾਨਕ! ਆਖ-ਪਰਮਾਤਮਾ ਦੇ ਸੇਵਕਾਂ ਨੂੰ ਸੰਤ ਜਨਾਂ ਨੂੰ) ਹਰ ਥਾਂ ਆਦਰ ਮਿਲਦਾ ਹੈ (ਹਰ ਥਾਂ ਲੋਕ) ਜੀ-ਆਇਆਂ ਆਖਦੇ ਹਨ। (ਸੰਤ ਜਨਾਂ ਨੂੰ) ਕਿਸੇ ਗੱਲੇ ਕੋਈ ਥੁੜ ਨਹੀਂ ਰਹਿੰਦੀ। ਪਰਮਾਤਮਾ ਆਪਣੇ ਸੇਵਕਾਂ ਨੂੰ ਭਗਤੀ (ਦਾ) ਸਿਰੋਪਾ ਬਖ਼ਸ਼ਦਾ ਹੈ (ਇਸ ਤਰ੍ਹਾਂ) ਪਰਮਾਤਮਾ ਦਾ ਤੇਜ-ਪ੍ਰਤਾਪ (ਸਾਰੇ ਸੰਸਾਰ ਵਿਚ) ਰੌਸ਼ਨ ਹੋ ਜਾਂਦਾ ਹੈ।੨।੩੦।੯੪।