Breaking News
Home / ਹੁਕਮਨਾਮਾ ਸਾਹਿਬ / Today’s Hukamnama from Gurdwara Damdama Sahib Thatta

Today’s Hukamnama from Gurdwara Damdama Sahib Thatta

ਸੋਮਵਾਰ 28 ਮਈ 2018 (15 ਜੇਠ ਸੰਮਤ 550 ਨਾਨਕਸ਼ਾਹੀ)

ਸੋਰਠਿ ਮਹਲਾ ੫ ॥ ਜਨਮ ਜਨਮ ਕੇ ਦੂਖ ਨਿਵਾਰੈ ਸੂਕਾ ਮਨੁ ਸਾਧਾਰੈ ॥ ਦਰਸਨੁ ਭੇਟਤ ਹੋਤ ਨਿਹਾਲਾ ਹਰਿ ਕਾ ਨਾਮੁ ਬੀਚਾਰੈ ॥੧॥ ਮੇਰਾ ਬੈਦੁ ਗੁਰੂ ਗੋਵਿੰਦਾ ॥ ਹਰਿ ਹਰਿ ਨਾਮੁ ਅਉਖਧੁ ਮੁਖਿ ਦੇਵੈ ਕਾਟੈ ਜਮ ਕੀ ਫੰਧਾ ॥੧॥ ਰਹਾਉ ॥ ਸਮਰਥ ਪੁਰਖ ਪੂਰਨ ਬਿਧਾਤੇ ਆਪੇ ਕਰਣੈਹਾਰਾ ॥ ਅਪੁਨਾ ਦਾਸੁ ਹਰਿ ਆਪਿ ਉਬਾਰਿਆ ਨਾਨਕ ਨਾਮ ਅਧਾਰਾ ॥੨॥੬॥੩੪॥ {ਅੰਗ 618}

ਪਦਅਰਥ: ਨਿਵਾਰੈ = ਦੂਰ ਕਰ ਦੇਂਦਾ ਹੈ। ਸੂਕਾ = ਸੁੱਕਾ ਹੋਇਆ, ਪਰਮਾਤਮਾ ਦੇ ਪ੍ਰੇਮ ਦੀ ਹਰਿਆਵਲ ਤੋਂ ਸੱਖਣਾ। ਸਾਧਾਰੈ = ਸਹਾਰਾ ਦੇਂਦਾ ਹੈ। ਭੇਟਤ = ਮਿਲਦਿਆਂ, ਪ੍ਰਾਪਤ ਹੁੰਦਿਆਂ। ਨਿਹਾਲਾ = ਪ੍ਰਸੰਨ = ਚਿੱਤ। ਬੀਚਾਰੈ = ਵਿਚਾਰਦਾ, ਸੋਚ = ਮੰਡਲ ਵਿਚ ਵਸਾ ਲੈਂਦਾ ਹੈ।੧।

ਬੈਦੁ = ਹਕੀਮ। ਅਉਖਧੁ = ਦਵਾਈ। ਮੁਖਿ = ਮੂੰਹ ਵਿਚ। ਫੰਧਾ = ਫਾਹੀ।੧।ਰਹਾਉ।

ਸਮਰਥ = ਹੇ ਸਭ ਤਾਕਤਾਂ ਦੇ ਮਾਲਕ! ਪੁਰਖ = ਹੇ ਸਰਬ = ਵਿਆਪਕ! ਪੂਰਨ = ਹੇ ਭਰਪੂਰਬਿਧਾਤੇ = ਹੇ ਸਿਰਜਣਹਾਰ! ਆਪੇ = (ਤੂੰ) ਆਪ ਹੀ। ਕਰਣੈਹਾਰਾ = (ਗੁਰੂ ਨੂੰਬਣਾਨ ਵਾਲਾ। ਉਬਾਰਿਆ = (ਜਮ ਦੀ ਫਾਹੀ ਤੋਂ) ਬਚਾ ਲਿਆ। ਅਧਾਰਾ = ਆਸਰਾ।੨।

ਅਰਥ: ਹੇ ਭਾਈ! ਗੋਬਿੰਦ ਦਾ ਰੂਪ ਮੇਰਾ ਗੁਰੂ (ਪੂਰਾ) ਹਕੀਮ ਹੈ। (ਇਹ ਹਕੀਮ ਜਿਸ ਮਨੁੱਖ ਦੇਮੂੰਹ ਵਿਚ ਹਰਿ-ਨਾਮ ਦਵਾਈ ਪਾਂਦਾ ਹੈ, (ਉਸ ਦੀ) ਜਮ ਦੀ ਫਾਹੀ ਕੱਟ ਦੇਂਦਾ ਹੈ (ਆਤਮਕ ਮੌਤ ਲਿਆਉਣ ਵਾਲੇ ਵਿਕਾਰਾਂ ਦੀ ਫਾਹੀ ਉਸ ਦੇ ਅੰਦਰੋਂ ਕੱਟ ਦੇਂਦਾ ਹੈ੧।ਰਹਾਉ।

ਹੇ ਭਾਈ! ਵੈਦ-ਗੁਰੂ (ਸਰਣ-ਪਏ ਮਨੁੱਖ ਦੇਅਨੇਕਾਂ ਜਨਮਾਂ ਦੇ ਦੁੱਖ ਦੂਰ ਕਰ ਦੇਂਦਾ ਹੈ, ਆਤਮਕ ਜੀਵਨ ਦੀ ਹਰਿਆਵਲ ਤੋਂ ਸੱਖਣੇ ਉਸ ਦੇ ਮਨ ਨੂੰ (ਨਾਮ-ਦਾਰੂ ਦਾ ਸਹਾਰਾ ਦੇਂਦਾ ਹੈ। ਗੁਰੂ ਦਾ ਦਰਸਨ ਕਰਦਿਆਂ ਹੀ (ਮਨੁੱਖ) ਖਿੜ ਆਉਂਦਾ ਹੈ, ਤੇ, ਪਰਮਾਤਮਾ ਦੇ ਨਾਮ ਨੂੰ ਆਪਣੇ ਸੋਚ-ਮੰਡਲ ਵਿਚ ਵਸਾ ਲੈਂਦਾ ਹੈ।੧।

ਹੇ ਨਾਨਕ! ਆਖ-) ਹੇ ਸਭ ਤਾਕਤਾਂ ਦੇ ਮਾਲਕ! ਹੇ ਸਰਬ-ਵਿਆਪਕ! ਹੇ ਭਰਪੂਰ! ਹੇ ਸਭ ਜੀਵਾਂ ਦੇ ਪੈਦਾ ਕਰਨ ਵਾਲੇ! ਤੂੰ ਆਪ ਹੀ (ਗੁਰੂ ਨੂੰ ਪੂਰਾ ਵੈਦ) ਬਣਾਣ ਵਾਲਾ ਹੈਂ। ਆਪਣੇ ਸੇਵਕ ਨੂੰ (ਵੈਦ-ਗੁਰੂ ਪਾਸੋਂ) ਨਾਮ ਦਾ ਆਸਰਾ ਦਿਵਾ ਕੇ ਤੂੰ ਆਪ ਹੀ (ਜਮ ਦੀ ਫਾਹੀ ਤੋਂ) ਬਚਾ ਲੈਂਦਾ ਹੈਂ।੨।੬।੩੪।

About admin_th

Check Also

Today’s Hukamnama 15.11.2019: Ber Sahib, Baoli Sahib, Damdama Sahib, Baba Darbara Singh, State Gurdwara Sahib

Today’s Hukamnama from Gurdwara Sri Ber Sahib Sultanpur Lodhi ਸੋਰਠਿ ਮਹਲਾ ੫ ਘਰੁ ੨ ਅਸਟਪਦੀਆ    ੴ …

error: Content is protected !!