Breaking News
Home / ਹੁਕਮਨਾਮਾ ਸਾਹਿਬ / Today’s Hukamnama from Gurdwara Damdama Sahib Thatta

Today’s Hukamnama from Gurdwara Damdama Sahib Thatta

ਸਨਿੱਚਰਵਾਰ 19 ਜਨਵਰੀ 2019 (6 ਮਾਘ ਸੰਮਤ 550 ਨਾਨਕਸ਼ਾਹੀ)

ਰਾਗੁ ਸੋਰਠਿ ਬਾਣੀ ਭਗਤ ਭੀਖਨ ਕੀ    ੴ ਸਤਿਗੁਰ ਪ੍ਰਸਾਦਿ ॥ ਨੈਨਹੁ ਨੀਰੁ ਬਹੈ ਤਨੁ ਖੀਨਾ ਭਏ ਕੇਸ ਦੁਧ ਵਾਨੀ ॥ ਰੂਧਾ ਕੰਠੁ ਸਬਦੁ ਨਹੀ ਉਚਰੈ ਅਬ ਕਿਆ ਕਰਹਿ ਪਰਾਨੀ ॥੧॥ ਰਾਮ ਰਾਇ ਹੋਹਿ ਬੈਦ ਬਨਵਾਰੀ ॥ ਅਪਨੇ ਸੰਤਹ ਲੇਹੁ ਉਬਾਰੀ ॥੧॥ ਰਹਾਉ ॥ ਮਾਥੇ ਪੀਰ ਸਰੀਰਿ ਜਲਨਿ ਹੈ ਕਰਕ ਕਰੇਜੇ ਮਾਹੀ ॥ ਐਸੀ ਬੇਦਨ ਉਪਜਿ ਖਰੀ ਭਈ ਵਾ ਕਾ ਅਉਖਧੁ ਨਾਹੀ ॥੨॥ ਹਰਿ ਕਾ ਨਾਮੁ ਅੰਮ੍ਰਿਤ ਜਲੁ ਨਿਰਮਲੁ ਇਹੁ ਅਉਖਧੁ ਜਗਿ ਸਾਰਾ ॥ ਗੁਰ ਪਰਸਾਦਿ ਕਹੈ ਜਨੁ ਭੀਖਨੁ ਪਾਵਉ ਮੋਖ ਦੁਆਰਾ ॥੩॥੧॥ {ਅੰਗ 659}

ਪਦਅਰਥ: ਨੈਨਹੁ = ਅੱਖਾਂ ਵਿਚੋਂ। ਨੀਰੁ = ਪਾਣੀ। ਖੀਨਾ = ਕਮਜ਼ੋਰ, ਲਿੱਸਾ। ਦੁਧਵਾਨੀ = ਦੁੱਧ ਦੇ ਵੰਨ ਦੇ, ਦੁੱਧ ਵਰਗੇ ਚਿੱਟੇ। ਰੂਧਾ = ਰੁਕਿਆ ਹੋਇਆ (ਕਫ ਨਾਲ। ਕੰਠੁ = ਗਲਾ। ਪਰਾਨੀ = ਹੇ ਜੀਵ!੧।

ਹੋਹਿ = ਜੇ ਤੂੰ ਹੋਵੇਂਜੇ ਤੂੰ ਬਣੇਂ। ਬਨਵਾਰੀ = {Skt. वनमालिन् adorned with a chaplet of wood flowers. ਜੰਗਲੀ ਫੁੱਲਾਂ ਦੀ ਮਾਲਾ ਪਾਣ ਵਾਲਾ। An epithet of Krishna} ਪਰਮਾਤਮਾ। ਲੇਹੁ ਉਬਾਰੀ = ਬਚਾ ਲੈਂਦੇ ਹੋ।ਰਹਾਉ।

ਸਰੀਰਿ = ਸਰੀਰ ਵਿਚ। ਜਲਨਿ = ਸੜਨ। ਕਰਕ = ਦਰਦ। ਬੇਦਨ = ਰੋਗ। ਖਰੀ ਬੇਦਨ = ਵਡਾ ਰੋਗ। ਵਾ ਕਾ = ਉਸ ਦਾ। ਅਉਖਧੁ = ਦਾਰੂ, ਦਵਾਈ।੨।

ਜਗਿ = ਜਗਤ ਵਿਚ। ਸਾਰਾ = ਸ੍ਰੇਸ਼ਟ। ਗੁਰ ਪਰਸਾਦਿ = ਗੁਰੂ ਦੀ ਕਿਰਪਾ ਨਾਲ। ਪਾਵਉ = ਮੈਂ ਹਾਸਲ ਕਰਦਾ ਹਾਂ, ਮੈਂ ਪ੍ਰਾਪਤ ਕਰ ਲਿਆ ਹੈ। ਮੋਖ = ਮੁਕਤੀ, ਸਰੀਰਕ ਮੋਹ ਤੋਂ ਖ਼ਲਾਸੀ ਦੇਹ = ਅੱਧਿਆਸ ਤੋਂ ਅਜ਼ਾਦੀ।ਮੋਖ ਦੁਆਰਾ = ਮੁਕਤੀ ਦਾ ਰਸਤਾ, ਉਹ ਤਰੀਕਾ ਜਿਸ ਨਾਲ ਸਰੀਰਕ ਮੋਹ ਤੋਂ ਖ਼ਲਾਸੀ ਹੋ ਜਾਏ।੩।

ਅਰਥ: ਹੇ ਸੋਹਣੇ ਰਾਮ! ਹੇ ਪ੍ਰਭੂ! ਜੇ ਤੂੰ ਹਕੀਮ ਬਣੇਂ ਤਾਂ ਤੂੰ ਆਪਣੇ ਸੰਤਾਂ ਨੂੰ (ਦੇਹ-ਅੱਧਿਆਸ ਤੋਂ) ਬਚਾ ਲੈਂਦਾ ਹੈਂ (ਭਾਵ, ਤੂੰ ਆਪ ਹੀ ਹਕੀਮ ਬਣ ਕੇ ਸੰਤਾਂ ਨੂੰ ਦੇਹ-ਅੱਧਿਆਸ ਤੋਂ ਬਚਾ ਲੈਂਦਾ ਹੈਂ੧।ਰਹਾਉ।

ਹੇ ਜੀਵ! ਬਿਰਧ ਅਵਸਥਾ ਵਿਚ ਕਮਜ਼ੋਰ ਹੋਣ ਕਰਕੇ) ਤੇਰੀਆਂ ਅੱਖਾਂ ਵਿਚੋਂ ਪਾਣੀ ਵਗ ਰਿਹਾ ਹੈਤੇਰਾ ਸਰੀਰ ਲਿੱਸਾ ਹੋ ਗਿਆ ਹੈ, ਤੇਰੇ ਕੇਸ ਦੁੱਧ ਵਰਗੇ ਚਿੱਟੇ ਹੋ ਗਏ ਹਨ, ਤੇਰਾ ਗਲਾ (ਕਫ ਨਾਲ) ਰੁਕਣ ਕਰਕੇ ਬੋਲ ਨਹੀਂ ਸਕਦਾਅਜੇ (ਭੀ) ਤੂੰ ਕੀਹ ਕਰ ਰਿਹਾ ਹੈਂ? (ਭਾਵ, ਹੁਣ ਭੀ ਤੂੰ ਪਰਮਾਤਮਾ ਨੂੰ ਕਿਉਂ ਯਾਦ ਨਹੀਂ ਕਰਦਾਤੂੰ ਕਿਉਂ ਸਰੀਰ ਦੇ ਮੋਹ ਵਿਚ ਫਸਿਆ ਪਿਆ ਹੈਂਤੂੰ ਕਿਉਂ ਦੇਹ-ਅੱਧਿਆਸ ਨਹੀਂ ਛੱਡਦਾ?) ੧।

ਹੇ ਪ੍ਰਾਣੀ! ਬਿਰਧ ਹੋਣ ਦੇ ਕਾਰਨ) ਤੇਰੇ ਸਿਰ ਵਿਚ ਪੀੜ ਟਿਕੀ ਰਹਿੰਦੀ ਹੈ, ਸਰੀਰ ਵਿਚ ਸੜਨ ਰਹਿੰਦੀ ਹੈ, ਕਲੇਜੇ ਵਿਚ ਦਰਦ ਉਠਦੀ ਹੈ (ਕਿਸ ਕਿਸ ਅੰਗ ਦਾ ਫ਼ਿਕਰ ਕਰੀਏਸਾਰੇ ਹੀ ਜਿਸਮ ਵਿਚ ਬੁਢੇਪੇ ਦਾ) ਇੱਕ ਐਸਾ ਵੱਡਾ ਰੋਗ ਉੱਠ ਖਲੋਤਾ ਹੈ ਕਿ ਇਸ ਦਾ ਕੋਈ ਇਲਾਜ ਨਹੀਂ ਹੈ (ਫਿਰ ਭੀ ਇਸ ਸਰੀਰ ਨਾਲੋਂ ਤੇਰਾ ਮੋਹ ਨਹੀਂ ਮਿਟਦਾ੨।

(ਇਸ ਸਰੀਰਕ ਮੋਹ ਨੂੰ ਮਿਟਾਣ ਦਾ) ਇੱਕੋ ਹੀ ਸ੍ਰੇਸ਼ਟ ਇਲਾਜ ਜਗਤ ਵਿਚ ਹੈ, ਉਹ ਹੈ ਪ੍ਰਭੂ ਦਾ ਨਾਮ-ਰੂਪ ਅੰਮ੍ਰਿਤ, ਪਰਮਾਤਮਾ ਦਾ ਨਾਮ-ਰੂਪ ਨਿਰਮਲ ਜਲ। ਦਾਸ ਭੀਖਣ ਆਖਦਾ ਹੈ-(ਆਪਣੇ) ਗੁਰੂ ਦੀ ਕਿਰਪਾ ਨਾਲ ਮੈਂ ਇਹ ਨਾਮ ਜਪਣ ਦਾ ਰਸਤਾ ਲੱਭ ਲਿਆ ਹੈ, ਜਿਸ ਕਰਕੇ ਮੈਂ ਸਰੀਰਕ ਮੋਹ ਤੋਂ ਖ਼ਲਾਸੀ ਪਾ ਲਈ ਹੈ।੩।੧।

ਐਸਾ ਨਾਮੁ ਰਤਨੁ ਨਿਰਮੋਲਕੁ ਪੁੰਨਿ ਪਦਾਰਥੁ ਪਾਇਆ ॥ ਅਨਿਕ ਜਤਨ ਕਰਿ ਹਿਰਦੈ ਰਾਖਿਆ ਰਤਨੁ ਨ ਛਪੈ ਛਪਾਇਆ ॥੧॥ ਹਰਿ ਗੁਨ ਕਹਤੇ ਕਹਨੁ ਨ ਜਾਈ ॥ ਜੈਸੇ ਗੂੰਗੇ ਕੀ ਮਿਠਿਆਈ ॥੧॥ ਰਹਾਉ ॥ ਰਸਨਾ ਰਮਤ ਸੁਨਤ ਸੁਖੁ ਸ੍ਰਵਨਾ ਚਿਤ ਚੇਤੇ ਸੁਖੁ ਹੋਈ ॥ ਕਹੁ ਭੀਖਨ ਦੁਇ ਨੈਨ ਸੰਤੋਖੇ ਜਹ ਦੇਖਾਂ ਤਹ ਸੋਈ ॥੨॥੨॥ {ਪੰਨਾ 659}

ਪਦਅਰਥ: ਨਿਰਮੋਲਕੁ = ਜਿਸ ਦਾ ਮੁੱਲ ਨਹੀਂ ਪੈ ਸਕਦਾ, ਜੋ ਕਿਸੇ ਮੁੱਲ ਨਹੀਂ ਮਿਲ ਸਕਦਾ। ਪੁੰਨਿ = ਪੁੰਨ ਨਾਲ, ਭਾਗਾਂ ਨਾਲ। ਪਾਇਆ = ਪਾਈਦਾ ਹੈ, ਮਿਲਦਾ ਹੈ।੧।

ਕਹਨੁ ਨ ਜਾਈ = (ਸੁਆਦਦੱਸਿਆ ਨਹੀਂ ਜਾ ਸਕਦਾ।ਰਹਾਉ।

ਰਸਨਾ = ਜੀਭ। ਰਮਤ = ਜਪਦਿਆਂ। ਸ੍ਰਵਨਾ = ਕੰਨਾਂ ਨੂੰ। ਚੇਤੇ = ਯਾਦ ਕਰਦਿਆਂ। ਹੋਈ = ਹੁੰਦਾ ਹੈ। ਕਹੁ = ਆਖ। ਭੀਖਨ = ਹੇ ਭੀਖਨ! ਸੰਤੋਖੇ = ਸ਼ਾਂਤ ਹੋ ਗਏ ਹਨ, ਠੰਡ ਪੈ ਗਈ ਹੈ। ਦੇਖਾਂ = ਮੈਂ ਵੇਖਦਾ ਹਾਂ। ਤਹ = ਉਧਰ ਹੀ।੨।

ਅਰਥ: ਪਰਮਾਤਮਾ ਦਾ ਨਾਮ ਇਕ ਐਸਾ ਅਮੋਲਕ ਪਦਾਰਥ ਹੈ ਜੋ ਭਾਗਾਂ ਨਾਲ ਮਿਲਦਾ ਹੈ। ਇਸ ਰਤਨ ਨੂੰ ਜੇ ਅਨੇਕਾਂ ਜਤਨ ਕਰ ਕੇ ਭੀ ਹਿਰਦੇ ਵਿਚ (ਗੁਪਤ) ਰੱਖਏ, ਤਾਂ ਭੀ ਲੁਕਾਇਆਂ ਇਹ ਲੁਕਦਾ ਨਹੀਂ।੧।

(ਉਂਞ ਉਹ ਸੁਆਦ) ਦੱਸਿਆ ਨਹੀਂ ਜਾ ਸਕਦਾ (ਜੋ) ਪਰਮਾਤਮਾ ਦੇ ਗੁਣ ਗਾਉਂਦਿਆਂ (ਆਉਂਦਾ ਹੈ) , ਜਿਵੇਂ ਗੁੰਗੇ ਮਨੁੱਖ ਦੀ ਖਾਧੀ ਮਠਿਆਈ (ਦਾ ਸੁਆਦ ਕਿਸੇ ਹੋਰ ਨੂੰ ਪਤਾ ਨਹੀਂ ਲੱਗ ਸਕਦਾ, ਗੁੰਗਾ ਦੱਸ ਨਹੀਂ ਸਕਦਾ੧।ਰਹਾਉ।

(ਇਹ ਰਤਨ-ਨਾਮ) ਜਪਦਿਆਂ ਜੀਭ ਨੂੰ ਸੁਖ ਮਿਲਦਾ ਹੈ, ਸੁਣਦਿਆਂ ਕੰਨਾਂ ਨੂੰ ਸੁਖ ਮਿਲਦਾ ਹੈ ਤੇ ਚੇਤਦਿਆਂ ਚਿੱਤ ਨੂੰ ਸੁਖ ਪ੍ਰਾਪਤ ਹੁੰਦਾ ਹੈ। ਹੇ ਭੀਖਨ! ਤੂੰ ਭੀ) ਆਖ-(ਇਹ ਨਾਮ ਸਿਮਰਦਿਆਂ) ਮੇਰੀਆਂ ਦੋਹਾਂ ਅੱਖਾਂ ਵਿਚ (ਐਸੀ) ਠੰਢ ਪਈ ਹੈ ਕਿ ਮੈਂ ਜਿੱਧਰ ਤੱਕਦਾ ਹਾਂ ਉਸ ਪਰਮਾਤਮਾ ਨੂੰ ਹੀ ਵੇਖਦਾ ਹਾਂ।੨।੨।

ਨੋਟ: ਭਗਤ-ਬਾਣੀ ਦੇ ਵਿਰੋਧੀ ਸੱਜਣ ਭਗਤ ਭੀਖਨ ਜੀ ਬਾਰੇ ਇਉਂ ਲਿਖਦੇ ਹਨ ਦਸਿਆ ਹੈ ਕਿ ਭਗਤ ਭੀਖਨ ਜੀ ਇਬਰਾਹੀਮ ਦੇ ਸ਼ਿਸ਼ ਸਨ, ਪਰ ਇਹ ਖੋਜ ਸੱਚੀ ਸਿਧ ਨਹੀਂ ਹੁੰਦੀ। ਆਮ ਤੌਰ ਪਰ ਇਹਨਾਂ ਦੇ ਦੇਹਾਂਤ ਸੰਮਤ ੧੬੨੫ ਦੇ ਗਿਰਦੇ ਮੰਨੀਦਾ ਹੈ। ਵਾਸਤਵ ਵਿਚ ਭੀਖਨ ਜੀ ਕੋਈ ਬੇ-ਮਲੂਮ ਜਿਹੇ ਭਗਤ ਜਾਪਦੇ ਹਨ। ਭਗਤ-ਮੰਡਲੀ ਵਿਚ ਇਹਨਾਂ ਦੀ ਕੋਈ ਖ਼ਾਸ ਪ੍ਰਸਿੱਧੀ ਸਿਧ ਨਹੀਂ ਹੁੰਦੀ। ਇਸ ਨਾਲੋਂ ਜੱਲਣ, ਕਾਹਨਾ, ਛੱਜੂ ਆਦਿ ਭੀ ਵਧ ਪ੍ਰਸਿੱਧ ਹਨ। ਆਪ ਅਸਲੋਂ ਸੂਫ਼ੀ ਮੁਸਲਮਾਨ ਫ਼ਕੀਰਾਂ ਵਿਚੋਂ ਸਨ। ਆਪ ਜੀ ਨੂੰ ਸੇਖ਼ ਫ਼ਰੀਦ ਜੀ ਨਾਲ ਮਿਲਾ ਦੇਂਦੇ ਹਨ, ਪਰ ਇਹ ਪੁਸ਼ਟੀ ਇਹਨਾਂ ਦੀ ਬਾਣੀ ਤੋਂ ਨਹੀਂ ਹੁੰਦੀ। ਵੈਸੇ ਇਹਨਾਂ ਦੀ ਰਚਨਾ ਹਿੰਦੂ ਬੈਰਾਗੀ ਸਾਧੂਆਂ ਨਾਲ ਮਿਲਦੀ ਹੈ, ਇਸਲਾਮੀ ਸ਼ਰਹ ਦਾ ਇਕ ਲਫ਼ਜ਼ ਭੀ ਨਹੀਂ ਮਿਲਦਾ ਜਾਪਦਾ। ਇਸਲਾਮ ਮਤ ਛੱਡ ਕੇ ਜੀਵ-ਅਹਿੰਸਕ ਸਾਧਾਂ ਨਾਲ ਵਿਚਰਦੇ ਰਹੇ। ਆਪ ਜੀ ਦੇ ਦੋ ਸ਼ਬਦ ਭਗਤ ਬਾਣੀ ਸੰਗ੍ਰਹਿ ਵਿਖੇ ਆਏ ਹਨ, ਜਿਹਾ ਕਿ

ਨੈਨਹੁ…………ਮੋਹ ਦੁਆਰਾ।“-ਸੋਰਠਿ।

ਇਸ ਸ਼ਬਦ ਤੋਂ ਸਿੱਧ ਹੁੰਦਾ ਹੈ ਕਿ ਭਗਤ ਜੀ ਬੁਢੇਪੇ ਅਥਵਾ ਮੌਤ ਦੇ ਨੇੜ ਨੂੰ ਵੇਖ ਕੇ ਕਾਫ਼ੀ ਘਾਬਰ ਗਏ ਹਨ। ਉਸ ਵੇਲੇ ਬਨਵਾਰੀ (ਕ੍ਰਿਸ਼ਨ) ਜੀ ਨੂੰ ਯਾਦ ਕਰਦੇ ਹੋਏ ਵਾਸਤੇ ਕੱਢਦੇ ਹਨ। ਪਰ ਗੁਰਮਤਿ ਅੰਦਰ ਮੌਤ ਨੂੰ ਇਕ ਖੇਡ ਸਮਝਿਆ ਗਿਆ ਹੈ ਅਤੇ ਜੰਮਨ ਮਰਨ ਨੂੰ ਸੰਸਾਰੀ ਖੇਡ ਸਮਝ ਕੇ ਕੋਈ ਵੁਕਅਤ ਨਹੀਂ ਦਿੱਤੀ ਜਾਂਦੀ।……ਖਾਲਸੇ ਦੇ ਸਾਹਮਣੇ ਮੌਤ ਖੇਡ ਅਤੇ ਇਕ ਬਾਜ਼ੀ ਹੈ।

ਵਿਰੋਧੀ ਸੱਜਣ ਨੇ ਭੀਖਨ ਜੀ ਬਾਰੇ ਹੇਠ-ਲਿਖੀ ਖੋਜ ਕੀਤੀ ਹੈ:

(੧) ਭੀਖਨ ਜੀ ਸੂਫ਼ੀ ਮੁਸਲਮਾਨ ਫ਼ਕੀਰਾਂ ਵਿਚੋਂ ਸਨ। ਇਸਲਾਮ ਛੱਡ ਕੇ ਜੀਵ-ਅਹਿੰਸਕ ਸਾਧਾਂ ਨਾਲ ਵਿਚਰਦੇ ਰਹੇ।

(੨) ਇਹਨਾਂ ਦੀ ਰਚਨਾ ਹਿੰਦੂ ਬੈਰਾਗੀ ਸਾਧੂਆਂ ਨਾਲ ਮਿਲਦੀ ਹੈ।

(੩) ਬੁਢੇਪੇ ਤੇ ਮੌਤ ਤੋਂ ਘਾਬਰ ਕੇ ਭੀਖਨ ਜੀ ਇਸ ਸ਼ਬਦ ਦੀ ਰਾਹੀਂ ਕ੍ਰਿਸ਼ਨ ਜੀ ਅਗੇ ਵਾਸਤੇ ਕੱਢਦੇ ਹਨ।

ਆਓ, ਇਸ ਖੋਜ ਨੂੰ ਵਿਚਾਰੀਏ।

(੧) ਖੋਜ ਨੰ: ੧ ਦੀ ਵਿਰੋਧੀ ਸੱਜਣ ਨੇ ਆਪ ਹੀ ਤਰਦੀਦ ਕਰ ਦਿੱਤੀ ਹੈ ਤੇ ਲਿਖਿਆ ਹੈ ਕਿ ਇਹਨਾਂ ਦੀ ਰਚਨਾ ਵਿਚ ‘ਇਸਲਾਮੀ ਸ਼ਰਹ ਦਾ ਇਕ ਲਫ਼ਜ਼ ਭੀ ਨਹੀਂ ਮਿਲਦਾ ਜਾਪਦਾ।‘ ਪਰ ਇਹ ਤਰਦੀਦ ਭੀ ਖੁਲ੍ਹ ਕੇ ਨਹੀਂ ਕਰਦੇ, ਅਜੇ ਭੀ ਲਫ਼ਜ਼ ਮਿਲਦਾ ਜਾਪਦਾ” ਹੀ ਲਿਖਦੇ ਹਨ। ਸਾਰਾ ਸ਼ਬਦ ਸਾਹਮਣੇ ਮੌਜੂਦ ਹੈ। ਕਿਥੇ ਹੈ ਕੋਈ ਲਫ਼ਜ਼ ਇਸਲਾਮੀ ਸ਼ਰਹ ਦਾਫਿਰ ਅਜੇ ਭੀ ਜਾਪਦਾ” ਕਿਉਂ ਆਖਿਆ ਜਾ ਰਿਹਾ ਹੈਸਿਰਫ਼ ਸੱਚਾਈ ਨੂੰ ਲੁਕਾਣ ਲਈ, ਤੇ ਭਗਤ ਜੀ ਬਾਰੇ ਆਪੇ ਘੜੇ ਹੋਏ ਸ਼ੱਕ ਨੂੰ ਪਾਠਕ ਦੇ ਮਨ ਵਿਚ ਟਿਕਾਈ ਰੱਖਣ ਵਾਸਤੇ।

ਸਾਰੇ ਹੀ ਸ਼ਬਦ ਵਿਚ ਕਿਤੇ ਇੱਕ ਭੀ ਐਸਾ ਲਫ਼ਜ਼ ਨਹੀਂਜਿਥੋਂ ਇਹ ਕਿਹਾ ਜਾ ਸਕੇ ਕਿ ਭੀਖਨ ਜੀ ਕਿਸੇ ਮੁਸਲਮਾਨੀ ਘਰ ਵਿਚ ਜੰਮੇ ਪਲੇ ਸਨ।

(੨) ਕੋਈ ਲਫ਼ਜ਼ ਐਸੇ ਨਹੀਂ ਹਨ ਜਿਥੋਂ ਇਹ ਸਾਬਤ ਹੋ ਸਕੇ ਕਿ ਭੀਖਨ ਜੀ ਦੀ ਰਚਨਾ ਹਿੰਦੂ ਬੈਰਾਗੀ ਸਾਧੂਆਂ ਨਾਲ ਮਿਲਦੀ ਹੈ। ਸਾਰੇ ਲਫ਼ਜ਼ ਗਹੁ ਨਾਲ ਵੇਖੋ:

ਨੈਨ, ਨੀਰੁ, ਤਨੁ, ਖੀਨ, ਕੇਸ, ਦੁਧਵਾਨੀ, ਰੂਧਾ, ਕੰਠੁਸਬਦੁ, ਉਚਰੈ, ਪਰਾਨੀ, ਰਾਮਰਾਇ, ਬੈਦੁ ਬਨਵਾਰੀ, ਸੰਤਹ, ਉਬਾਰੀ, ਮਾਥੇ, ਪੀਰ, ਜਲਨਿ, ਕਰਕ, ਕਰੇਜੇ, ਬੇਦਨ, ਅਉਖਧੁ, ਹਰਿ ਕਾ ਨਾਮ, ਅੰਮ੍ਰਿਤ ਜਲੁ, ਨਿਰਮਲ, ਜਗਿ, ਪਰਸਾਦਿ, ਪਾਵਉ, ਮੋਖ ਦੁਆਰਾ।

ਇਹਨਾਂ ਲਫ਼ਜ਼ਾਂ ਨੂੰ ਵੇਖ ਕੇ ਇਹ ਤਾਂ ਕਹਿ ਸਕਦੇ ਹਾਂ ਕਿ ਭੀਖਨ ਜੀ ਮੁਸਲਮਾਨ ਨਹੀਂ ਹਨਪਰ ਇਹ ਕਿਥੋਂ ਲੱਭ ਲਿਆ ਕਿ ਉਹ ਬੈਰਾਗੀ ਸਾਧੂ ਸਨਗੁਰੂ ਸਾਹਿਬ ਦੀ ਆਪਣੀ ਮੁਖ-ਵਾਕ ਬਾਣੀ ਵਿਚ ਇਹ ਸਾਰੇ ਲਫ਼ਜ਼ ਅਨੇਕਾਂ ਵਾਰੀ ਆਏ ਹਨ। ਪਰ ਕੋਈ ਸਿੱਖ ਇਹ ਨਹੀਂ ਕਹਿ ਸਕਦਾ ਕਿ ਸਤਿਗੁਰੂ ਜੀ ਦੀ ਬਾਣੀ ਹਿੰਦੂ ਬੈਰਾਗੀ ਸਾਧੂਆਂ ਨਾਲ ਮਿਲਦੀ ਹੈ।

(੩) ਲਫ਼ਜ਼ ‘ਬਨਵਾਰੀ‘ ਦਾ ਅਰਥ ਵਿਰੋਧੀ ਸੱਜਣ ਨੇ ਕ੍ਰਿਸ਼ਨ ਕੀਤਾ ਹੈ। ਪਰ ਬਾਕੀ ਦੇ ਸਾਰੇ ਸ਼ਬਦ ਵਲੋਂ ਅੱਖਾਂ ਨਹੀਂ ਮੀਟੀਆਂ ਜਾ ਸਕਦੀਆਂ। ਲਫ਼ਜ਼ ‘ਰਾਮਰਾਇ‘ ਦਾ ਅਰਥ ਕਿਸੇ ਭੀ ਖਿੱਚ ਘਸੀਟ ਨਾਲ ‘ਕ੍ਰਿਸ਼ਨ‘ ਨਹੀਂ ਕੀਤਾ ਜਾ ਸਕਦਾ। ਉਸ ‘ਬਨਵਾਰੀ‘ ਵਾਸਤੇ ਅਖੀਰ ਤੇ ਲਫ਼ਜ਼ ‘ਹਰਿ‘ ਭੀ ਵਰਤਿਆ ਗਿਆ ਹੈ।

(੪) ਇਹ ਆਖਣਾ ਕਿ ਭੀਖਨ ਜੀ ਨੇ ਬੁਢੇਪੇ ਮੌਤ ਤੋਂ ਘਾਬਰ ਕੇ ਵਾਸਤੇ ਕੱਢੇ ਹਨ, ਇਹ ਤਾਂ ਮਹਾਪੁਰਖ ਦੀ ਨਿਰਾਦਰੀ ਕੀਤੀ ਗਈ ਹੈ, ਤੇ, ਕਿਸੇ ਭੀ ਗੁਰਸਿੱਖ ਨੂੰ ਇਹ ਗੱਲ ਸੋਭਦੀ ਨਹੀਂ, ਫਿਰ ਇਹ ਤਾਂ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਹੋਏ ਸ਼ਬਦ ਉਤੇ ਮਖ਼ੌਲ ਉਡਾ ਕੇ ਲੱਖਾਂ ਸ਼ਰਧਾਲੂ ਸਿੱਖਾਂ ਦੇ ਹਿਰਦੇ ਜ਼ਖ਼ਮੀ ਕੀਤੇ ਜਾ ਰਹੇ ਹਨ।

ਭੀਖਨ ਜੀ ਸ਼ਬਦ ਦੇ ਅਖ਼ੀਰ ਵਿਚ ਆਖਦੇ ਹਨ, “ਗੁਰ ਪਰਸਾਦਿ ਕਹੈ ਜਨੁ ਭੀਖਨੁ, ਪਾਵਉ ਮੋਖ ਦੁਆਰਾ“, ਭਾਵ, ਸਤਿਗੁਰੂ ਦੀ ਕਿਰਪਾ ਨਾਲ ਮੈਂ ਮੋਖ ਦਾ ਰਾਹ ਲੱਭ ਲਿਆ ਹੈ। ਉਹ ਕਿਹੜਾ ਰਾਹ ਹੈਇਹ ਭੀ ਭੀਖਨ ਜੀ ਆਪ ਹੀ ਕਹਿੰਦੇ ਹਨ ਹਰਿ ਕਾ ਨਾਮੁ। ਤੇ, ਆਖਦੇ ਹਨ ਕਿ ਜਗਤ ਵਿਚ ਇੱਕੋ ਇੱਕ ਇਲਾਜ ਹੈ ਉਸ ਦਾ, ਜਿਸ ਤੋਂ ਖ਼ਲਾਸੀ ਪਾਣ ਦਾ ਰਸਤਾ ਮੈਂ ਗੁਰੂ ਦੀ ਕਿਰਪਾ ਨਾਲ ਲੱਭ ਲਿਆ ਹੈ।

ਕੀ ਅਜੇ ਇਹ ਗੱਲ ਸਾਫ਼ ਨਹੀਂ ਹੋਈ ਕਿ ਭੀਖਨ ਜੀ ਨੇ ਕਿਸ ਰੋਗ ਤੋਂ ਖ਼ਲਾਸੀ ਪਾਣ ਦਾ ਰਾਹ ਗੁਰੂ ਤੋਂ ਲੱਭਾ ਹੈ? ਤੇ ਮੌਤ ਤਾਂ ਹਰੇਕ ਨੂੰ ਆਪਣੀ ਵਾਰੀ ਸਿਰ ਆਈ ਹੈ। ਸੋ, ਇਥੇ ਮੌਤ ਤੇ ਬੁਢੇਪੇ ਤੋਂ ਕਿਸੇ ਘਬਰਾਹਟ ਦਾ ਜ਼ਿਕਰ ਨਹੀਂ ਹੈ। ਇਸ ਦੀ ਬਾਬਤ ਤਾਂ ਉਹ ਆਪ ਹੀ ਆਖਦੇ ਹਨ ਕਿ ਵਾ ਕਾ ਅਉਖਧੁ ਨਾਹੀ

ਭੀਖਨ ਜੀ ਸਰੀਰਕ ਮੋਹ ਵਿਚ ਫਸੇ ਜੀਵ ਨੂੰ ਸਮਝਾਂਦੇ ਹਨ-ਹੇ ਭਾਈ! ਬੁਢੇਪੇ ਦੇ ਕਾਰਨ ਹਰੇਕ ਅੰਗ ਵਿਚ ਰੋਗ ਆ ਨਿਕਲਿਆ ਹੈਤੂੰ ਸਰੀਰ ਦੇ ਮੋਹ ਵਿਚ ਫਸ ਕੇ ਕਦ ਤਕ ਜੁੱਤੀ ਗੰਢਾਣ ਵਾਂਗ ਥਾਂ ਥਾਂ ਤੇ ਟਾਕੀਆਂ ਲਾਣ ਵਿਚ ਹੀ ਰੁੱਝਾ ਰਹੇਂਗਾ?

ਅਖ਼ੀਰ ਤੇ ਆਖਦੇ ਹਨ-ਸਰੀਰਕ ਮੋਹ ਦੇ ਰੋਗ ਤੋਂ ਬਚਣ ਲਈ ਇਕੋ ਹੀ ਇਲਾਜ ਹੈਉਹ ਇਹ ਕਿ ਗੁਰੂ ਦੀ ਸ਼ਰਨ ਪੈ ਕੇ ਪ੍ਰਭੂ ਦਾ ਨਾਮ ਸਿਮਰੋ।

ਵਿਰੋਧੀ ਸੱਜਣ ਜੀ ਨੇ ਭੀਖਨ ਜੀ ਦੇ ਦੂਜੇ ਸ਼ਬਦ ਨੂੰ ਸ਼ਾਇਦ ਪੜ੍ਹਿਆ ਹੀ ਨਹੀਂ। ਜੇ ਉਸ ਨੂੰ ਗਹੁ ਨਾਲ ਪੜ੍ਹਦੇ ਤਾਂ ਲਫ਼ਜ਼ ‘ਬਨਵਾਰੀ‘ ਦਾ ਅਰਥ ਕ੍ਰਿਸ਼ਨ ਕਰਨ ਦੀ ਲੋੜ ਨਾਹ ਪੈਂਦੀ। ਉਹਨਾਂ ਦਾ ‘ਬਨਵਾਰੀ‘ ਉਹ ਹੈ ਜਿਸ ਨੂੰ ਉਹਜਹ ਦੇਖਾ ਤਹ ਸੋਈ” ਆਖਦੇ ਹਨ।

About admin_th

Check Also

Today’s Hukamnama 15.11.2019: Ber Sahib, Baoli Sahib, Damdama Sahib, Baba Darbara Singh, State Gurdwara Sahib

Today’s Hukamnama from Gurdwara Sri Ber Sahib Sultanpur Lodhi ਸੋਰਠਿ ਮਹਲਾ ੫ ਘਰੁ ੨ ਅਸਟਪਦੀਆ    ੴ …

error: Content is protected !!