Today’s Hukamnama from Gurdwara Damdama Sahib Thatta

102

ਸਨਿੱਚਰਵਾਰ 26 ਜਨਵਰੀ 2019 (13 ਮਾਘ ਸੰਮਤ 550 ਨਾਨਕਸ਼ਾਹੀ)

ਸਲੋਕੁ ਮਃ ੩ ॥ ਨਾਨਕ ਨਾਵਹੁ ਘੁਥਿਆ ਹਲਤੁ ਪਲਤੁ ਸਭੁ ਜਾਇ ॥ ਜਪੁ ਤਪੁ ਸੰਜਮੁ ਸਭੁ ਹਿਰਿ ਲਇਆ ਮੁਠੀ ਦੂਜੈ ਭਾਇ ॥ ਜਮ ਦਰਿ ਬਧੇ ਮਾਰੀਅਹਿ ਬਹੁਤੀ ਮਿਲੈ ਸਜਾਇ ॥੧॥ {ਅੰਗ 648}

ਪਦਅਰਥ: ਹਿਰਿ ਲਇਆ = ਚੁਰਾਇਆ ਜਾਂਦਾ ਹੈ।

ਅਰਥ: ਹੇ ਨਾਨਕ! ਨਾਮ ਤੋਂ ਖੁੰਝਿਆਂ ਦਾ ਲੋਕ ਪਰਲੋਕ ਸਭ ਵਿਅਰਥ ਜਾਂਦਾ ਹੈਉਹਨਾਂ ਦਾ ਜਪ ਤਪ ਤੇ ਸੰਜਮ ਸਭ ਖੁੱਸ ਜਾਂਦਾ ਹੈ, ਤੇ ਮਾਇਆ ਦੇ ਮੋਹ ਵਿਚ (ਉਹਨਾਂ ਦੀ ਮਤਿ) ਠੱਗੀ ਜਾਂਦੀ ਹੈਜਮ ਦੁਆਰ ਤੇ ਬੱਧੇ ਮਾਰੀਦੇ ਹਨ ਤੇ ਬੜੀ ਸਜ਼ਾ (ਉਹਨਾਂ ਨੂੰ) ਮਿਲਦੀ ਹੈ।

ਮਃ ੩ ॥ ਸੰਤਾ ਨਾਲਿ ਵੈਰੁ ਕਮਾਵਦੇ ਦੁਸਟਾ ਨਾਲਿ ਮੋਹੁ ਪਿਆਰੁ ॥ ਅਗੈ ਪਿਛੈ ਸੁਖੁ ਨਹੀ ਮਰਿ ਜੰਮਹਿ ਵਾਰੋ ਵਾਰ ॥ ਤ੍ਰਿਸਨਾ ਕਦੇ ਨ ਬੁਝਈ ਦੁਬਿਧਾ ਹੋਇ ਖੁਆਰੁ ॥ ਮੁਹ ਕਾਲੇ ਤਿਨਾ ਨਿੰਦਕਾ ਤਿਤੁ ਸਚੈ ਦਰਬਾਰਿ ॥ ਨਾਨਕ ਨਾਮ ਵਿਹੂਣਿਆ ਨਾ ਉਰਵਾਰਿ ਨ ਪਾਰਿ ॥੨॥ {ਪੰਨਾ 649}

ਪਦਅਰਥ: ਉਰਵਾਰਿ = ਉਰਲੇ ਪਾਸੇ, ਇਸ ਲੋਕ ਵਿਚ।

ਅਰਥ: ਨਿੰਦਕ ਮਨੁੱਖ ਸੰਤ ਜਨਾਂ ਨਾਲ ਵੈਰ ਕਰਦੇ ਹਨ ਤੇ ਦੁਰਜਨਾਂ ਨਾਲ ਮੋਹ ਪਿਆਰ ਰੱਖਦੇ ਹਨਉਹਨਾਂ ਨੂੰ ਲੋਕ ਪਰਲੋਕ ਵਿੱਚ ਕਿਤੇ ਸੁਖ ਨਹੀਂ ਮਿਲਦਾ, ਘੜੀ ਮੁੜੀ ਦੁਬਿਧਾ ਵਿਚ ਖ਼ੁਆਰ ਹੋ ਹੋ ਕੇ, ਜੰਮਦੇ ਮਰਦੇ ਹਨਉਹਨਾਂ ਦੀ ਤ੍ਰਿਸ਼ਨਾ ਕਦੇ ਨਹੀਂ ਲਹਿੰਦੀਹਰੀ ਦੇ ਸੱਚੇ ਦਰਬਾਰ ਵਿਚ ਉਹਨਾਂ ਨਿੰਦਕਾਂ ਦੇ ਮੂੰਹ ਕਾਲੇ ਹੁੰਦੇ ਹਨ। ਹੇ ਨਾਨਕਨਾਮ ਤੋਂ ਸੱਖਣਿਆਂ ਨੂੰ ਨਾਹ ਇਸ ਲੋਕ ਵਿਚ ਤੇ ਨਾਹ ਪਰਲੋਕ ਵਿਚ (ਢੋਈ ਮਿਲਦੀ ਹੈ੨।

ਪਉੜੀ ॥ ਜੋ ਹਰਿ ਨਾਮੁ ਧਿਆਇਦੇ ਸੇ ਹਰਿ ਹਰਿ ਨਾਮਿ ਰਤੇ ਮਨ ਮਾਹੀ ॥ ਜਿਨਾ ਮਨਿ ਚਿਤਿ ਇਕੁ ਅਰਾਧਿਆ ਤਿਨਾ ਇਕਸ ਬਿਨੁ ਦੂਜਾ ਕੋ ਨਾਹੀ ॥ {ਪੰਨਾ 649}

ਪਦਅਰਥ: ਮਨਿ ਚਿਤਿ = ਮਨ ਨਾਲ ਤੇ ਚਿਤ ਨਾਲ, ਮਨੋਂ ਚਿਤੋਂ ਪੂਰੀ ਖਿੱਚ ਨਾਲ।

ਅਰਥ: ਜੋ ਮਨੁੱਖ ਹਰੀ ਦਾ ਨਾਮ ਸਿਮਰਦੇ ਹਨਉਹ ਅੰਦਰੋਂ ਹਰੀ-ਨਾਮ ਵਿਚ ਰੰਗੇ ਜਾਂਦੇ ਹਨਜਿਨ੍ਹਾਂ ਨੇ ਇਕਾਗ੍ਰ ਚਿੱਤ ਹੋ ਕੇ ਇਕ ਹਰੀ ਨੂੰ ਅਰਾਧਿਆ ਹੈ, ਉਹ ਉਸ ਤੋਂ ਬਿਨਾ ਕਿਸੇ ਹੋਰ ਨੂੰ ਨਹੀਂ ਜਾਣਦੇ।

ਸੇਈ ਪੁਰਖ ਹਰਿ ਸੇਵਦੇ ਜਿਨ ਧੁਰਿ ਮਸਤਕਿ ਲੇਖੁ ਲਿਖਾਹੀ ॥ ਹਰਿ ਕੇ ਗੁਣ ਨਿਤ ਗਾਵਦੇ ਹਰਿ ਗੁਣ ਗਾਇ ਗੁਣੀ ਸਮਝਾਹੀ ॥ ਵਡਿਆਈ ਵਡੀ ਗੁਰਮੁਖਾ ਗੁਰ ਪੂਰੈ ਹਰਿ ਨਾਮਿ ਸਮਾਹੀ ॥੧੭॥ {ਪੰਨਾ 649}

ਪਦਅਰਥ: ਮਸਤਕਿ = ਮੱਥੇ ਤੇ। ਗੁਣੀ = ਗੁਣਾਂ ਵਾਲਾ ਪ੍ਰਭੂ। ਨਾਮਿ = ਨਾਮ ਵਿਚ।

ਅਰਥ: (ਪਿਛਲੇ ਕੀਤੇ ਕੰਮਾਂ ਅਨੁਸਾਰਮੁੱਢ ਤੋਂ ਜਿਨ੍ਹਾਂ ਦੇ ਮੱਥੇ ਤੇ (ਸੰਸਕਾਰ-ਰੂਪ) ਲੇਖ ਉੱਕਰਿਆ ਹੋਇਆ ਹੈ, ਉਹ ਮਨੁੱਖ ਹਰੀ ਨੂੰ ਜਪਦੇ ਹਨਉਹ ਸਦਾ ਹਰੀ ਦੇ ਗੁਣ ਗਾਉਂਦੇ ਹਨ, ਗੁਣ ਗਾ ਕੇ ਗੁਣਾਂ ਦੇ ਮਾਲਕ ਹਰੀ ਦੀ (ਹੋਰਨਾਂ ਨੂੰ) ਸਿੱਖਿਆ ਦੇਂਦੇ ਹਨ। ਗੁਰਮੁਖਾਂ ਵਿਚ ਇਹ ਵੱਡਾ ਗੁਣ ਹੈ ਕਿ ਪੂਰੇ ਸਤਿਗੁਰੂ ਦੀ ਰਾਹੀਂ ਹਰੀ ਦੇ ਨਾਮ ਵਿਚ ਲੀਨ ਹੁੰਦੇ ਹਨ।੧੭।