Breaking News
Home / ਹੁਕਮਨਾਮਾ ਸਾਹਿਬ / Today’s Hukamnama from Gurdwara Damdama Sahib Thatta

Today’s Hukamnama from Gurdwara Damdama Sahib Thatta

ਵੀਰਵਾਰ 18 ਮਈ 2017 (5 ਜੇਠ ਸੰਮਤ 549 ਨਾਨਕਸ਼ਾਹੀ)

ਸੋਰਠਿ ਮਹਲਾ ੫ ॥ ਜਨਮ ਜਨਮ ਕੇ ਦੂਖ ਨਿਵਾਰੈ ਸੂਕਾ ਮਨੁ ਸਾਧਾਰੈ ॥ ਦਰਸਨੁ ਭੇਟਤ ਹੋਤ ਨਿਹਾਲਾ ਹਰਿ ਕਾ ਨਾਮੁ ਬੀਚਾਰੈ ॥੧॥ ਮੇਰਾ ਬੈਦੁ ਗੁਰੂ ਗੋਵਿੰਦਾ ॥ ਹਰਿ ਹਰਿ ਨਾਮੁ ਅਉਖਧੁ ਮੁਖਿ ਦੇਵੈ ਕਾਟੈ ਜਮ ਕੀ ਫੰਧਾ ॥੧॥ ਰਹਾਉ ॥ ਸਮਰਥ ਪੁਰਖ ਪੂਰਨ ਬਿਧਾਤੇ ਆਪੇ ਕਰਣੈਹਾਰਾ ॥ ਅਪੁਨਾ ਦਾਸੁ ਹਰਿ ਆਪਿ ਉਬਾਰਿਆ ਨਾਨਕ ਨਾਮ ਅਧਾਰਾ ॥੨॥੬॥੩੪॥ {ਅੰਗ 618}

ਅਰਥ: ਹੇ ਭਾਈ! ਗੋਬਿੰਦ ਦਾ ਰੂਪ ਮੇਰਾ ਗੁਰੂ (ਪੂਰਾ) ਹਕੀਮ ਹੈ। (ਇਹ ਹਕੀਮ ਜਿਸ ਮਨੁੱਖ ਦੇ) ਮੂੰਹ ਵਿਚ ਹਰਿ-ਨਾਮ ਦਵਾਈ ਪਾਂਦਾ ਹੈ, (ਉਸ ਦੀ) ਜਮ ਦੀ ਫਾਹੀ ਕੱਟ ਦੇਂਦਾ ਹੈ (ਆਤਮਕ ਮੌਤ ਲਿਆਉਣ ਵਾਲੇ ਵਿਕਾਰਾਂ ਦੀ ਫਾਹੀ ਉਸ ਦੇ ਅੰਦਰੋਂ ਕੱਟ ਦੇਂਦਾ ਹੈ) ੧।ਰਹਾਉ। ਹੇ ਭਾਈ! ਵੈਦ-ਗੁਰੂ (ਸਰਣ-ਪਏ ਮਨੁੱਖ ਦੇ) ਅਨੇਕਾਂ ਜਨਮਾਂ ਦੇ ਦੁੱਖ ਦੂਰ ਕਰ ਦੇਂਦਾ ਹੈ, ਆਤਮਕ ਜੀਵਨ ਦੀ ਹਰਿਆਵਲ ਤੋਂ ਸੱਖਣੇ ਉਸ ਦੇ ਮਨ ਨੂੰ (ਨਾਮ-ਦਾਰੂ ਦਾ ਸਹਾਰਾ ਦੇਂਦਾ ਹੈ। ਗੁਰੂ ਦਾ ਦਰਸਨ ਕਰਦਿਆਂ ਹੀ (ਮਨੁੱਖ) ਖਿੜ ਆਉਂਦਾ ਹੈ, ਤੇ, ਪਰਮਾਤਮਾ ਦੇ ਨਾਮ ਨੂੰ ਆਪਣੇ ਸੋਚ-ਮੰਡਲ ਵਿਚ ਵਸਾ ਲੈਂਦਾ ਹੈ।੧। ਹੇ ਨਾਨਕ! ਆਖ-) ਹੇ ਸਭ ਤਾਕਤਾਂ ਦੇ ਮਾਲਕ! ਹੇ ਸਰਬ-ਵਿਆਪਕ! ਹੇ ਭਰਪੂਰ! ਹੇ ਸਭ ਜੀਵਾਂ ਦੇ ਪੈਦਾ ਕਰਨ ਵਾਲੇ! ਤੂੰ ਆਪ ਹੀ (ਗੁਰੂ ਨੂੰ ਪੂਰਾ ਵੈਦ) ਬਣਾਣ ਵਾਲਾ ਹੈਂ। ਆਪਣੇ ਸੇਵਕ ਨੂੰ (ਵੈਦ-ਗੁਰੂ ਪਾਸੋਂ) ਨਾਮ ਦਾ ਆਸਰਾ ਦਿਵਾ ਕੇ ਤੂੰ ਆਪ ਹੀ (ਜਮ ਦੀ ਫਾਹੀ ਤੋਂ) ਬਚਾ ਲੈਂਦਾ ਹੈਂ।੨।੬।੩੪।

ਵਾਹਿਗੁਰੂ ਜੀ ਕਾ ਖ਼ਾਲਸਾ । ਵਾਹਿਗੁਰੂ ਜੀ ਕੀ ਫ਼ਤਹਿ ॥

Web: thatta.in | Fb/PindThatta | Twitter@Pind_Thatta | YouTube/PindThatta | WhatsApp: 98728-98928

About admin_th

Check Also

Today’s Hukamnama 15.11.2019: Ber Sahib, Baoli Sahib, Damdama Sahib, Baba Darbara Singh, State Gurdwara Sahib

Today’s Hukamnama from Gurdwara Sri Ber Sahib Sultanpur Lodhi ਸੋਰਠਿ ਮਹਲਾ ੫ ਘਰੁ ੨ ਅਸਟਪਦੀਆ    ੴ …

error: Content is protected !!