Breaking News
Home / ਸਟੇਟ ਗੁਰਦੁਆਰਾ ਕਪੂਰਥਲਾ / Today’s Hukamnama from State Gurdwara Sahib Kapurthala

Today’s Hukamnama from State Gurdwara Sahib Kapurthala

ਸਨਿੱਚਰਵਾਰ 8 ਸਤੰਬਰ 2018 (23 ਭਾਦੋਂ ਸੰਮਤ 550 ਨਾਨਕਸ਼ਾਹੀ)

ਸਲੋਕ ਮਃ ੩ ॥ ਦੂਜੈ ਭਾਇ ਬਿਲਾਵਲੁ ਨ ਹੋਵਈ ਮਨਮੁਖਿ ਥਾਇ ਨ ਪਾਇ ॥ ਪਾਖੰਡਿ ਭਗਤਿ ਨ ਹੋਵਈ ਪਾਰਬ੍ਰਹਮੁ ਨ ਪਾਇਆ ਜਾਇ ॥ ਮਨਹਠਿ ਕਰਮ ਕਮਾਵਣੇ ਥਾਇ ਨ ਕੋਈ ਪਾਇ ॥ ਨਾਨਕ ਗੁਰਮੁਖਿ ਆਪੁ ਬੀਚਾਰੀਐ ਵਿਚਹੁ ਆਪੁ ਗਵਾਇ ॥ ਆਪੇ ਆਪਿ ਪਾਰਬ੍ਰਹਮੁ ਹੈ ਪਾਰਬ੍ਰਹਮੁ ਵਸਿਆ ਮਨਿ ਆਇ ॥ ਜੰਮਣੁ ਮਰਣਾ ਕਟਿਆ ਜੋਤੀ ਜੋਤਿ ਮਿਲਾਇ ॥੧॥ {ਪੰਨਾ 849}

ਪਦਅਰਥ: ਭਾਉ = ਪਿਆਰਭਾਇ = ਪਿਆਰ ਵਿਚਦੂਜੈ ਭਾਇ = (ਪਰਮਾਤਮਾ ਨੂੰ ਭੁਲਾ ਕੇ) ਕਿਸੇ ਹੋਰ ਦੇ ਪਿਆਰ ਵਿਚ, ਮਾਇਆ ਦੇ ਮੋਹ ਵਿਚ (ਟਿਕੇ ਰਿਹਾਂ) ਬਿਲਾਵਲੁ = ਆਤਮਕ ਆਨੰਦਮਨਮੁਖਿ = ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖਥਾਇ ਨ ਪਾਇ = ਪਰਵਾਨ ਨਹੀਂ ਹੁੰਦਾਪਾਖੰਡਿ = ਪਖੰਡ ਦੀ ਰਾਹੀਂਮਨ ਹਠਿ = ਮਨ ਦੇ ਹਠ ਨਾਲਕੋਈ = ਕੋਈ ਮਨੁੱਖਆਪੁ = ਆਪਣੇ ਆਪ ਨੂੰ, ਆਪਣੇ ਆਤਮਕ ਜੀਵਨ ਨੂੰਬੀਚਾਰੀਐ = ਪੜਤਾਲਣਾ ਚਾਹੀਦਾ ਹੈਆਪੁ = ਆਪਾ = ਭਾਵਗਵਾਇ = ਦੂਰ ਕਰ ਕੇਮਨਿ = ਮਨ ਵਿਚਮਿਲਾਇ = ਜੋੜ ਕੇਜੋਤੀ = ਪਰਮਾਤਮਾ ਦੀ ਜੋਤਿ ਵਿਚਜੋਤਿ = ਸੁਰਤਿ

ਅਰਥ: ਹੇ ਭਾਈ! ਮਾਇਆ ਦੇ ਮੋਹ ਵਿਚ (ਟਿਕੇ ਰਿਹਾਂ) ਆਤਮਕ ਆਨੰਦ ਨਹੀਂ ਮਿਲਦਾ, ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ (ਪਰਮਾਤਮਾ ਦੀਆਂ ਨਿਗਾਹਾਂ ਵਿਚ) ਕਬੂਲ ਨਹੀਂ ਹੁੰਦਾ (ਕਿਉਂਕਿ) ਅੰਦਰੋਂ ਹੋਰ ਤੇ ਬਾਹਰੋਂ ਹੋਰ ਰਿਹਾਂ ਪਰਮਾਤਮਾ ਦੀ ਭਗਤੀ ਨਹੀਂ ਹੋ ਸਕਦੀ, ਇਸ ਤਰ੍ਹਾਂ ਪਰਮਾਤਮਾ ਨਹੀਂ ਮਿਲ ਸਕਦਾ। (ਅੰਦਰ ਪ੍ਰਭੂ ਨਾਲ ਪਿਆਰ ਨਾਹ ਹੋਵੇ ਤਾਂ ਨਿਰੇ) ਮਨ ਦੇ ਹਠ ਨਾਲ ਕੀਤੇ ਕਰਮਾਂ ਦੀ ਰਾਹੀਂ ਕੋਈ ਮਨੁੱਖ (ਪਰਮਾਤਮਾ ਦੀ ਹਜ਼ੂਰੀ ਵਿਚ) ਪਰਵਾਨ ਨਹੀਂ ਹੁੰਦਾ

ਹੇ ਨਾਨਕ! ਆਖ-ਹੇ ਭਾਈ!) ਅੰਦਰੋਂ ਆਪਾ-ਭਾਵ ਦੂਰ ਕਰ ਕੇ ਗੁਰੂ ਦੀ ਸਰਨ ਪੈ ਕੇ ਆਪਣਾ ਆਤਮਕ ਜੀਵਨ ਪੜਤਾਲਣਾ ਚਾਹੀਦਾ ਹੈ, (ਇਸ ਤਰ੍ਹਾਂ ਉਹ) ਪਰਮਾਤਮਾ (ਜੋ ਹਰ ਥਾਂ) ਆਪ ਹੀ ਆਪ ਹੈ ਮਨ ਵਿਚ ਆ ਵੱਸਦਾ ਹੈਪਰਮਾਤਮਾ ਦੀ ਜੋਤਿ ਵਿਚ (ਆਪਣੀ) ਸੁਰਤਿ ਜੋੜਿਆਂ ਜਨਮ ਮਰਨ ਦਾ ਗੇੜ ਮੁੱਕ ਜਾਂਦਾ ਹੈ

ਮਃ ੩ ॥ ਬਿਲਾਵਲੁ ਕਰਿਹੁ ਤੁਮ੍ਹ੍ਹ ਪਿਆਰਿਹੋ ਏਕਸੁ ਸਿਉ ਲਿਵ ਲਾਇ ॥ ਜਨਮ ਮਰਣ ਦੁਖੁ ਕਟੀਐ ਸਚੇ ਰਹੈ ਸਮਾਇ ॥ ਸਦਾ ਬਿਲਾਵਲੁ ਅਨੰਦੁ ਹੈ ਜੇ ਚਲਹਿ ਸਤਿਗੁਰ ਭਾਇ ॥ ਸਤਸੰਗਤੀ ਬਹਿ ਭਾਉ ਕਰਿ ਸਦਾ ਹਰਿ ਕੇ ਗੁਣ ਗਾਇ ॥ ਨਾਨਕ ਸੇ ਜਨ ਸੋਹਣੇ ਜਿ ਗੁਰਮੁਖਿ ਮੇਲਿ ਮਿਲਾਇ ॥੨॥ {ਪੰਨਾ 849}

ਪਦਅਰਥ: ਏਕਸੁ ਸਿਉ = ਇੱਕ (ਪਰਮਾਤਮਾ) ਨਾਲਲਿਵ ਲਾਇ = (ਪ੍ਰੇਮ ਦੀ) ਲਗਨ ਲਾ ਕੇਕਟੀਐ = ਕੱਟਿਆ ਜਾਂਦਾ ਹੈਸਚੇ = ਸਦਾ-ਥਿਰ ਪ੍ਰਭੂ ਵਿਚਰਹੈ ਸਮਾਇ = ਲੀਨ ਰਹਿੰਦਾ ਹੈਜਨਮ ਮਰਣ ਦੁਖੁ = ਸਾਰੀ ਉਮਰ ਦਾ ਦੁੱਖਚਲਹਿ = ਤੁਰਦੇ ਹਨ, ਤੁਰਦੇ ਰਹਿਣਸਤਿਗੁਰ ਭਾਇ = ਗੁਰੂ ਦੇ ਅਨੁਸਾਰ, ਗੁਰੂ ਦੀ ਰਜ਼ਾ ਵਿਚਸਤਸੰਗਤੀ ਬਹਿ = ਸਤਸੰਗਤਿ ਵਿਚ ਬੈਠ ਕੇਭਾਉ = ਪਿਆਰਜਿ = ਜਿਹੜੇ {ਲਫ਼ਜ਼ ‘ਜੇਅਤੇ ‘ਜਿਦਾ ਫ਼ਰਕ ਵੇਖੋ}ਗੁਰਮੁਖਿ = ਗੁਰੂ ਦੇ ਸਨਮੁਖ ਹੋ ਕੇ! ਮੇਲਿ = ਮਿਲਾਪ ਵਿਚ

ਅਰਥ: ਹੇ ਪਿਆਰੇ ਸੱਜਣੋ! ਇੱਕ (ਪਰਮਾਤਮਾ) ਨਾਲ ਸੁਰਤਿ ਜੋੜ ਕੇ ਤੁਸੀ ਆਤਮਕ ਆਨੰਦ ਮਾਣਦੇ ਰਹੋ। (ਜਿਹੜਾ ਮਨੁੱਖ ਇਕ ਪਰਮਾਤਮਾ ਵਿਚ ਸੁਰਤਿ ਜੋੜਦਾ ਹੈ, ਉਸ ਦਾ) ਸਾਰੀ ਉਮਰ ਦਾ ਦੁੱਖ ਕੱਟਿਆ ਜਾਂਦਾ ਹੈ, (ਕਿਉਂਕਿ) ਉਹ ਸਦਾ-ਥਿਰ ਰਹਿਣ ਵਾਲੇ ਪ੍ਰਭੂ ਵਿਚ (ਸਦਾ) ਲੀਨ ਰਹਿੰਦਾ ਹੈ

ਜੇ (ਮਨੁੱਖ) ਸਤਸੰਗਤਿ ਵਿਚ ਬੈਠ ਕੇ ਪਿਆਰ ਨਾਲ ਸਦਾ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰ ਕੇ ਗੁਰੂ ਦੇ ਹੁਕਮ ਅਨੁਸਾਰ ਜੀਵਨ ਬਿਤੀਤ ਕਰਦੇ ਰਹਿਣ (ਤਾਂ ਉਹਨਾਂ ਦੇ ਅੰਦਰ) ਸਦਾ ਆਤਮਕ ਆਨੰਦ ਬਣਿਆ ਰਹਿੰਦਾ ਹੈਹੇ ਨਾਨਕ! ਆਖ-ਹੇ ਭਾਈ!) ਜਿਹੜੇ ਮਨੁੱਖ ਗੁਰੂ ਦੇ ਸਨਮੁਖ ਰਹਿ ਕੇ ਪ੍ਰਭੂ ਦੀ ਯਾਦ ਵਿਚ ਟਿਕੇ ਰਹਿੰਦੇ ਹਨ, ਉਹ ਸੋਹਣੇ ਆਤਮਕ ਜੀਵਨ ਵਾਲੇ ਬਣ ਜਾਂਦੇ ਹਨ

ਪਉੜੀ ॥ ਸਭਨਾ ਜੀਆ ਵਿਚਿ ਹਰਿ ਆਪਿ ਸੋ ਭਗਤਾ ਕਾ ਮਿਤੁ ਹਰਿ ॥ ਸਭੁ ਕੋਈ ਹਰਿ ਕੈ ਵਸਿ ਭਗਤਾ ਕੈ ਅਨੰਦੁ ਘਰਿ ॥ ਹਰਿ ਭਗਤਾ ਕਾ ਮੇਲੀ ਸਰਬਤ ਸਉ ਨਿਸੁਲ ਜਨ ਟੰਗ ਧਰਿ ॥ ਹਰਿ ਸਭਨਾ ਕਾ ਹੈ ਖਸਮੁ ਸੋ ਭਗਤ ਜਨ ਚਿਤਿ ਕਰਿ ॥ ਤੁਧੁ ਅਪੜਿ ਕੋਇ ਨ ਸਕੈ ਸਭ ਝਖਿ ਝਖਿ ਪਵੈ ਝੜਿ ॥੨॥ {ਪੰਨਾ 849}

ਪਦਅਰਥ: ਸੋ ਹਰਿ = ਉਹ ਪਰਮਾਤਮਾਸਭੁ ਕੋਈ = ਹਰੇਕ ਜੀਵਕੈ ਵਸਿ = ਦੇ ਵੱਸ ਵਿਚ ਹੈਘਰਿ = ਹਿਰਦੇ = ਘਰ ਵਿਚਸਰਬ = {सर्वत्र} ਹਰ ਥਾਂਮੇਲੀ = ਸਾਥੀਸਉ = ਸੌਂ, (ਭਾਵ) ਸੌਂਦੇ ਹਨਨਿਸੁਲ = ਟੰਗ ਪਸਾਰ ਕੇ, ਬੇ = ਫ਼ਿਕਰ ਹੋ ਕੇਟੰਗ ਧਰਿ = ਲੱਤ ਉਤੇ ਲੱਤ ਧਰ ਕੇ, ਬੇ = ਪਰਵਾਹ ਹੋ ਕੇਚਿਤਿ = ਚਿੱਤ ਵਿਚਚਿਤਿ ਕਰਿ = ਚਿੱਤ ਵਿਚ ਕਰਦੇ, ਸਿਮਰਦੇ ਹਨਸਭ = ਸਾਰੀ ਲੁਕਾਈਝਖਿ ਝਝਿ = ਖਪ ਖਪ ਕੇਪਵੈ ਝੜਿ = ਥੱਕ ਜਾਂਦੀ ਹੈ

ਅਰਥ: ਹੇ ਭਾਈ! ਜਿਹੜਾ ਪਰਮਾਤਮਾ ਆਪ ਸਭ ਜੀਵਾਂ ਵਿਚ ਮੌਜੂਦ ਹੈ ਉਹ ਹੀ ਭਗਤਾਂ ਦਾ ਮਿੱਤਰ ਹੈਭਗਤਾਂ ਦੇ ਹਿਰਦੇ-ਘਰ ਵਿਚ ਸਦਾ ਆਨੰਦ ਬਣਿਆ ਰਹਿੰਦਾ ਹੈ (ਕਿਉਂਕਿ ਉਹ ਜਾਣਦੇ ਹਨ ਕਿ) ਹਰੇਕ ਜੀਵ ਪਰਮਾਤਮਾ ਦੇ ਵੱਸ ਵਿਚ ਹੈ (ਤੇ ਉਹ ਪਰਮਾਤਮਾ ਉਹਨਾਂ ਦਾ ਮਿੱਤਰ ਹੈ) ਪਰਮਾਤਮਾ ਹਰ ਥਾਂ ਆਪਣੇ ਭਗਤਾਂ ਦਾ ਸਾਥੀ-ਮਦਦਗਾਰ ਹੈ (ਇਸ ਵਾਸਤੇ ਉਸ ਦੇ) ਭਗਤ ਲੱਤ ਉਤੇ ਲੱਤ ਰਖ ਕੇ ਬੇ-ਫ਼ਿਕਰ ਹੋ ਕੇ ਸੌਂਦੇ ਹਨ (ਨਿਸਚਿੰਤ ਜੀਵਨ ਬਤੀਤ ਕਰਦੇ ਹਨ ਜਿਹੜਾ ਪਰਮਾਤਮਾ ਸਭ ਜੀਵਾਂ ਦਾ ਖਸਮ ਹੈ, ਉਸ ਨੂੰ ਭਗਤ ਜਨ (ਸਦਾ ਆਪਣੇ) ਹਿਰਦੇ ਵਿਚ ਵਸਾਈ ਰੱਖਦੇ ਹਨ

About admin_th

Check Also

Today’s Hukamnama 15.11.2019: Ber Sahib, Baoli Sahib, Damdama Sahib, Baba Darbara Singh, State Gurdwara Sahib

Today’s Hukamnama from Gurdwara Sri Ber Sahib Sultanpur Lodhi ਸੋਰਠਿ ਮਹਲਾ ੫ ਘਰੁ ੨ ਅਸਟਪਦੀਆ    ੴ …

error: Content is protected !!