Today’s Hukamnama from State Gurdwara Sahib Kapurthala

49

ਵੀਰਵਾਰ 8 ਨਵੰਬਰ 2018 (29 ਕੱਤਕ ਸੰਮਤ 550 ਨਾਨਕਸ਼ਾਹੀ)

ਸਲੋਕ ਮਃ ੩ ॥ ਸੇਖਾ ਅੰਦਰਹੁ ਜੋਰੁ ਛਡਿ ਤੂ ਭਉ ਕਰਿ ਝਲੁ ਗਵਾਇ ॥ ਗੁਰ ਕੈ ਭੈ ਕੇਤੇ ਨਿਸਤਰੇ ਭੈ ਵਿਚਿ ਨਿਰਭਉ ਪਾਇ ॥ ਮਨੁ ਕਠੋਰੁ ਸਬਦਿ ਭੇਦਿ ਤੂੰ ਸਾਂਤਿ ਵਸੈ ਮਨਿ ਆਇ ॥ ਸਾਂਤੀ ਵਿਚਿ ਕਾਰ ਕਮਾਵਣੀ ਸਾ ਖਸਮੁ ਪਾਏ ਥਾਇ ॥ ਨਾਨਕ ਕਾਮਿ ਕ੍ਰੋਧਿ ਕਿਨੈ ਨ ਪਾਇਓ ਪੁਛਹੁ ਗਿਆਨੀ ਜਾਇ ॥੧॥ {ਅੰਗ 551}

ਪਦਅਰਥ: ਭੇਦਿ = ਵਿੰਨ੍ਹ। ਥਾਇ ਪਾਏ = ਪ੍ਰਵਾਨ ਕਰਦਾ ਹੈ। ਕਾਮਿ = ਕਾਮ ਵਿਚ (ਫਸੇ ਰਿਹਾਂ

ਅਰਥ: ਹੇ ਸ਼ੇਖ਼! ਹਿਰਦੇ ਵਿਚੋਂ ਹਠ ਛੱਡ ਦੇਹ, ਇਹ ਝੱਲ-ਪੁਣਾ ਦੂਰ ਕਰ ਤੇ ਸਤਿਗੁਰੂ ਦਾ ਡਰ ਹਿਰਦੇ ਵਿਚ ਵਸਾ (ਭਾਵ, ਅਦਬ ਵਿਚ ਆ) ਸਤਿਗੁਰੂ ਦੇ ਅਦਬ ਵਿਚ ਰਹਿ ਕੇ ਨਿਰਭਉ ਪ੍ਰਭੂ ਨੂੰ ਲੱਭ ਕੇ ਕਈ ਏਸ ਡਰ ਦੀ ਰਾਹੀਂ ਤਰ ਗਏ ਹਨ।

(ਹੇ ਸ਼ੇਖ!) ਆਪਣੇ ਕਰੜੇ ਮਨ ਨੂੰ (ਭਾਵ, ਮਨ ਨੂੰ ਜੋ ਹਠ ਦੇ ਕਾਰਨ ਕਠੋਰ ਹੈ) ਸਤਿਗੁਰੂ ਦੇ ਸ਼ਬਦ ਨਾਲ ਵਿੰਨ੍ਹ ਤਾਂ ਕਿ ਤੇਰੇ ਮਨ ਵਿਚ ਸ਼ਾਂਤੀ ਤੇ ਠੰਡ ਆ ਕੇ ਵੱਸੇ, ਫੇਰ ਇਸ ਵਿਚ (ਭਜਨ ਬੰਦਗੀ ਵਾਲੀ) ਜੋ ਕਾਰ ਕਰੇਂਗਾ, ਮਾਲਕ ਉਸ ਨੂੰ ਕਬੂਲ ਕਰੇਗਾ, ਹੇ ਨਾਨਕ! ਕਿਸੇ ਗਿਆਨ ਵਾਲੇ ਨੂੰ ਜਾ ਕੇ ਪੁੱਛ ਲੈ, ਕਾਮ ਤੇ ਕ੍ਰੋਧ (ਆਦਿਕ ਵਿਕਾਰਾਂ) ਦੇ ਅਧੀਨ ਹੋਇਆਂ ਕਿਸੇ ਨੂੰ ਭੀ ਰੱਬ ਨਹੀਂ ਲੱਭਾ।੧।

ਮਃ ੩ ॥ ਮਨਮੁਖ ਮਾਇਆ ਮੋਹੁ ਹੈ ਨਾਮਿ ਨ ਲਗੋ ਪਿਆਰੁ ॥ ਕੂੜੁ ਕਮਾਵੈ ਕੂੜੁ ਸੰਗ੍ਰਹੈ ਕੂੜੁ ਕਰੇ ਆਹਾਰੁ ॥ ਬਿਖੁ ਮਾਇਆ ਧਨੁ ਸੰਚਿ ਮਰਹਿ ਅੰਤੇ ਹੋਇ ਸਭੁ ਛਾਰੁ ॥ ਕਰਮ ਧਰਮ ਸੁਚ ਸੰਜਮ ਕਰਹਿ ਅੰਤਰਿ ਲੋਭੁ ਵਿਕਾਰੁ ॥ ਨਾਨਕ ਜਿ ਮਨਮੁਖੁ ਕਮਾਵੈ ਸੁ ਥਾਇ ਨਾ ਪਵੈ ਦਰਗਹਿ ਹੋਇ ਖੁਆਰੁ ॥੨॥ {ਪੰਨਾ 552}

ਪਦਅਰਥ: ਮਨਮੁਖ = ਮਨ ਦਾ ਮੁਰੀਦ। ਸੰਗ੍ਰਹੈ– ਇਕੱਠਾ ਕਰਦਾ ਹੈ। ਆਹਾਰੁ = ਖ਼ੁਰਾਕ। ਬਿਖੁ = ਜ਼ਹਿਰ। ਸੰਚਿ = ਇਕੱਠੀ ਕਰ ਕੇ। ਛਾਰੁ = ਸੁਆਹ। ਸੰਜਮ = ਇੰਦ੍ਰਿਆਂ ਨੂੰ ਵੱਸ ਵਿਚ ਰੱਖਣ ਦੇ ਸਾਧਨ।

ਅਰਥ: ਮਨਮੁਖ ਦਾ ਮਾਇਆ ਵਿਚ ਮੋਹ ਹੈ (ਇਸ ਕਰ ਕੇ) ਨਾਮ ਵਿਚ ਉਸਦਾ ਪਿਆਰ ਨਹੀਂ ਬਣਦਾ, ਉਹ (ਮਾਇਆ ਰੂਪ) ਕੂੜ ਕਮਾਉਂਦਾ, ਕੂੜ ਇਕੱਠਾ ਕਰਦਾ ਹੈ ਤੇ ਕੂੜ ਨੂੰ ਹੀ ਆਪਣੀ ਖ਼ੁਰਾਕ ਬਣਾਉਂਦਾ ਹੈ (ਭਾਵ, ਜ਼ਿੰਦਗੀ ਦਾ ਆਸਰਾ ਸਮਝਦਾ ਹੈ। (ਮਨ ਦੇ ਅਧੀਨ ਹੋਏ ਮਨੁੱਖ) ਵਿਹੁ ਰੂਪ ਮਾਇਆ-ਧਨ ਨੂੰ ਇਕੱਠਾ ਕਰ ਕਰ ਕੇ ਖਪਦੇ ਮਰਦੇ ਹਨ ਤੇ ਉਹ ਸਾਰਾ ਧਨ ਅਖ਼ੀਰ ਵੇਲੇ ਸੁਆਹ ਹੋ ਜਾਂਦਾ ਹੈ (ਭਾਵ, ਸੁਆਹ ਵਾਂਗ ਵਿਅਰਥ ਹੋ ਜਾਂਦਾ ਹੈ) ਉਹ ਆਪਣੇ ਵਲੋਂ ਆਤਮਕ ਕੰਮ ਭੀ ਕਰਦੇ ਹਨ) ਕਰਮ ਧਰਮ ਪਵਿਤ੍ਰਤਾ ਦੇ ਸਾਧਨ ਤੇ ਹੋਰ ਸੰਜਮ (ਭੀ) ਕਰਦੇ ਹਨ (ਪਰ) ਉਹਨਾਂ ਦੇ ਹਿਰਦੇ ਵਿਚ ਲੋਭ ਤੇ ਵਿਕਾਰ (ਹੀ) ਰਹਿੰਦਾ ਹੈ।

ਹੇ ਨਾਨਕ! ਮਨ ਦੇ ਅਧੀਨ ਹੋਇਆ ਹੋਇਆ ਮਨੁੱਖ ਜੋ ਕੁਝ (ਭੀ) ਕਰਦਾ ਹੈ ਉਹ ਕਬੂਲ ਨਹੀਂ ਹੁੰਦਾ ਤੇ ਪ੍ਰਭੂ ਦੀ ਹਜ਼ੂਰੀ ਵਿੱਚ ਉਹ ਖ਼ੁਆਰ ਹੁੰਦਾ ਹੈ।੨।

ਪਉੜੀ ॥ ਆਪੇ ਖਾਣੀ ਆਪੇ ਬਾਣੀ ਆਪੇ ਖੰਡ ਵਰਭੰਡ ਕਰੇ ॥ ਆਪਿ ਸਮੁੰਦੁ ਆਪਿ ਹੈ ਸਾਗਰੁ ਆਪੇ ਹੀ ਵਿਚਿ ਰਤਨ ਧਰੇ ॥ ਆਪਿ ਲਹਾਏ ਕਰੇ ਜਿਸੁ ਕਿਰਪਾ ਜਿਸ ਨੋ ਗੁਰਮੁਖਿ ਕਰੇ ਹਰੇ ॥ ਆਪੇ ਭਉਜਲੁ ਆਪਿ ਹੈ ਬੋਹਿਥਾ ਆਪੇ ਖੇਵਟੁ ਆਪਿ ਤਰੇ ॥ ਆਪੇ ਕਰੇ ਕਰਾਏ ਕਰਤਾ ਅਵਰੁ ਨ ਦੂਜਾ ਤੁਝੈ ਸਰੇ ॥੯॥ ਸਲੋਕ ਮਃ ੩ ॥ {ਪੰਨਾ 552}

ਪਦਅਰਥ: ਖਾਣੀ = ਜਗਤ ਦੀ ਉਤਪੱਤੀ ਦੇ ਵਸੀਲੇ (ਅੰਡਜ, ਜੇਰਜਸੇਤਜ, ਉਤਭੁਜ। ਬਾਣੀ = ਬੋਲੀਆਂ। ਖੰਡ = ਜਗਤ ਦੇ ਹਿੱਸੇ। ਬ੍ਰਹਮੰਡ = ਜਗਤ। ਬੋਹਿਥ = ਜਹਾਜ਼। ਖੇਵਟੁ = ਮਲਾਹ। ਸਰੇ = ਬਰਾਬਰ।

ਅਰਥ: ਪ੍ਰਭੂ ਆਪ ਹੀ ਖਾਣੀਆਂ, ਬੋਲੀਆਂ, ਖੰਡ ਤੇ ਬ੍ਰਹਮੰਡ ਬਣਾਉਂਦਾ ਹੈਆਪ ਹੀ ਸਮੁੰਦਰ ਸਾਗਰ ਹੈ ਤੇ ਉਸ ਨੇ ਆਪ ਹੀ ਇਸ ਵਿਚ (ਸਿਫ਼ਤਿ-ਸਾਲਾਹ ਰੂਪ) ਰਤਨ ਲੁਕਾ ਰੱਖੇ ਹਨਜਿਸ ਤੇ ਕਿਰਪਾ ਕਰਦਾ ਹੈ, ਤੇ ਜਿਸ ਨੂੰ ਸਤਿਗੁਰੂ ਦੇ ਸਨਮੁਖ ਕਰਦਾ ਹੈ ਉਸ ਨੂੰ ਆਪ ਹੀ ਉਹ ਰਤਨ ਲਭਾ ਦੇਂਦਾ ਹੈਪ੍ਰਭੂ ਆਪ ਹੀ (ਸੰਸਾਰ) ਸਮੁੰਦਰ ਹੈ, ਆਪ ਹੀ ਜਹਾਜ਼ ਹੈ, ਆਪ ਹੀ ਮੱਲਾਹ ਹੈ ਤੇ ਆਪ ਹੀ ਤਰਦਾ ਹੈ, ਆਪ ਹੀ ਸਭ ਕੁਝ ਕਰਦਾ ਕਰਾਉਂਦਾ ਹੈ। ਹੇ ਪ੍ਰਭੂ! ਤੇਰੇ ਜਿਹਾ ਦੂਜਾ ਕੋਈ ਨਹੀਂ।੯।