Breaking News
Home / ਸਟੇਟ ਗੁਰਦੁਆਰਾ ਕਪੂਰਥਲਾ / Today’s Hukamnama from State Gurdwara Sahib Kapurthala

Today’s Hukamnama from State Gurdwara Sahib Kapurthala

ਐਤਵਾਰ 9 ਦਸੰਬਰ 2018 (24 ਮੱਘਰ ਸੰਮਤ 550 ਨਾਨਕਸ਼ਾਹੀ)

ਦੇਵਗੰਧਾਰੀ ॥ ਅਬ ਹਮ ਚਲੀ ਠਾਕੁਰ ਪਹਿ ਹਾਰਿ ॥ ਜਬ ਹਮ ਸਰਣਿ ਪ੍ਰਭੂ ਕੀ ਆਈ ਰਾਖੁ ਪ੍ਰਭੂ ਭਾਵੈ ਮਾਰਿ ॥੧॥ ਰਹਾਉ ॥ ਲੋਕਨ ਕੀ ਚਤੁਰਾਈ ਉਪਮਾ ਤੇ ਬੈਸੰਤਰਿ ਜਾਰਿ ॥ ਕੋਈ ਭਲਾ ਕਹਉ ਭਾਵੈ ਬੁਰਾ ਕਹਉ ਹਮ ਤਨੁ ਦੀਓ ਹੈ ਢਾਰਿ ॥੧॥ ਜੋ ਆਵਤ ਸਰਣਿ ਠਾਕੁਰ ਪ੍ਰਭੁ ਤੁਮਰੀ ਤਿਸੁ ਰਾਖਹੁ ਕਿਰਪਾ ਧਾਰਿ ॥ ਜਨ ਨਾਨਕ ਸਰਣਿ ਤੁਮਾਰੀ ਹਰਿ ਜੀਉ ਰਾਖਹੁ ਲਾਜ ਮੁਰਾਰਿ ॥੨॥੪॥ {ਅੰਗ 527-528}

ਪਦਅਰਥ: ਅਬ = ਹੁਣ। ਪਹਿ = ਪਾਸ, ਕੋਲ। ਹਾਰਿ = ਹਾਰ ਕੇ, ਥੱਕ ਕੇ, ਹੋਰ ਸਾਰੇ ਆਸਰੇ ਛੱਡ ਕੇ। ਜਬ = ਹੁਣ ਜਦੋਂ। ਪ੍ਰ੍ਰਭੂ ਕੀ ਸਰਣਿ = ਹੇ ਪ੍ਰਭੂ! ਤੇਰੀ ਸਰਨ। ਰਾਖੁ = ਬਚਾ ਲੈ।੧।ਰਹਾਉ।

ਲੋਕਨ ਕੀ = ਲੋਕਾਂ ਵਾਲੀ। ਉਪਮਾ = ਵਡਿਆਈ। ਤੇ = ਉਹ ਸਾਰੀਆਂ। ਬੈਸੰਤਰਿ = ਅੱਗ ਵਿਚ। ਜਾਰਿ = ਜਾਰਿ ਦੀਈਸਾੜ ਦਿੱਤੀ ਹੈ। ਕਹਉ = {ਹੁਕਮੀ ਭਵਿੱਖਤਅੱਨ ਪੁਰਖ, ਇਕ-ਵਚਨ। ਨੋਟ: ਇਹ ਧਿਆਨ ਰੱਖਣਾ ਕਿ ਇਹ ਲਫ਼ਜ਼ ਇਥੇ ‘ਵਰਤਮਾਨ ਕਾਲ, ਉੱਤਮ ਪੁਰਖ, ਇਕ-ਵਚਨ‘ ਨਹੀਂ ਹੈਬੇਸ਼ੱਕ ਆਖੇ। ਢਾਰਿ ਦੀਓ = ਢਾਲ ਦਿੱਤਾ ਹੈ, ਭੇਟਾ ਕਰ ਦਿੱਤਾ ਹੈ, ਦੇਹ = ਅੱਧਿਆਸ ਦੂਰ ਕਰ ਦਿੱਤਾ ਹੈ, ਸਰੀਰਕ ਮੋਹ ਛੱਡ ਦਿੱਤਾ ਹੈ।੧।

ਠਾਕੁਰ ਪ੍ਰਭ = ਹੇ ਠਾਕੁਰਹੇ ਪ੍ਰਭੂ! ਰਾਖਹੁ = ਤੂੰ ਰੱਖਦਾ ਹੈਂ। ਧਾਰਿ = ਧਾਰ ਕੇ। ਮੁਰਾਰਿ = ਹੇ ਮੁਰਾਰੀ!੨।

ਅਰਥ: ਹੁਣ ਮੈਂ ਹੋਰ ਸਾਰੇ ਆਸਰੇ ਛੱਡ ਕੇ ਮਾਲਕ-ਪ੍ਰਭੂ ਦੀ ਸਰਨ ਆ ਗਈ ਹਾਂ। ਜਦੋਂ ਹੁਣ, ਹੇ ਪ੍ਰਭੂ! ਮੈਂ ਤੇਰੀ ਸਰਨ ਆ ਗਈ ਹਾਂ, ਚਾਹੇ ਮੈਨੂੰ ਰੱਖ ਚਾਹੇ ਮਾਰ (ਜਿਵੇਂ ਤੇਰੀ ਰਜ਼ਾ ਹੈ ਮੈਨੂੰ ਉਸੇ ਹਾਲ ਰੱਖ੧।ਰਹਾਉ।

ਦੁਨੀਆ ਵਾਲੀ ਸਿਆਣਪ, ਤੇ, ਦੁਨੀਆ ਵਾਲੀ ਵਡਿਆਈ-ਇਹਨਾਂ ਨੂੰ ਮੈਂ ਅੱਗ ਵਿਚ ਸਾੜ ਦਿੱਤਾ ਹੈ। ਚਾਹੇ ਕੋਈ ਮੈਨੂੰ ਚੰਗਾ ਆਖੇ ਚਾਹੇ ਕੋਈ ਮੰਦਾ ਆਖੇਮੈਂ ਤਾਂ ਆਪਣਾ ਸਰੀਰ (ਠਾਕੁਰ ਦੇ ਚਰਨਾਂ ਵਿਚਭੇਟ ਕਰ ਦਿੱਤਾ ਹੈ।੧।

ਹੇ ਮਾਲਕ! ਹੇ ਪ੍ਰਭੂਜੇਹੜਾ ਭੀ ਕੋਈ (ਵਡ-ਭਾਗੀ) ਤੇਰੀ ਸਰਨ ਆ ਪੈਂਦਾ ਹੈ, ਤੂੰ ਮੇਹਰ ਕਰ ਕੇ ਉਸ ਦੀ ਰੱਖਿਆ ਕਰਦਾ ਹੈਂ। ਹੇ ਦਾਸ ਨਾਨਕ! ਆਖ-) ਹੇ ਹਰੀ ਜੀ! ਹੇ ਮੁਰਾਰੀ! ਮੈਂ ਤੇਰੀ ਸਰਨ ਆਇਆ ਹਾਂ, ਮੇਰੀ ਇੱਜ਼ਤ ਰੱਖ।੨।੪।

About admin_th

Check Also

Today’s Hukamnama 15.11.2019: Ber Sahib, Baoli Sahib, Damdama Sahib, Baba Darbara Singh, State Gurdwara Sahib

Today’s Hukamnama from Gurdwara Sri Ber Sahib Sultanpur Lodhi ਸੋਰਠਿ ਮਹਲਾ ੫ ਘਰੁ ੨ ਅਸਟਪਦੀਆ    ੴ …

error: Content is protected !!