Breaking News
Home / ਸਟੇਟ ਗੁਰਦੁਆਰਾ ਕਪੂਰਥਲਾ / Today’s Hukamnama from State Gurdwara Sahib Kapurthala

Today’s Hukamnama from State Gurdwara Sahib Kapurthala

ਸ਼ੁੱਕਰਵਾਰ 21 ਦਸੰਬਰ 2018 (6 ਪੋਹ ਸੰਮਤ 550 ਨਾਨਕਸ਼ਾਹੀ)

ਰਾਗੁ ਸੂਹੀ ਅਸਟਪਦੀਆ ਮਹਲਾ ੪ ਘਰੁ ੨    ੴ ਸਤਿਗੁਰ ਪ੍ਰਸਾਦਿ ॥ ਕੋਈ ਆਣਿ ਮਿਲਾਵੈ ਮੇਰਾ ਪ੍ਰੀਤਮੁ ਪਿਆਰਾ ਹਉ ਤਿਸੁ ਪਹਿ ਆਪੁ ਵੇਚਾਈ ॥੧॥ ਦਰਸਨੁ ਹਰਿ ਦੇਖਣ ਕੈ ਤਾਈ ॥ ਕ੍ਰਿਪਾ ਕਰਹਿ ਤਾ ਸਤਿਗੁਰੁ ਮੇਲਹਿ ਹਰਿ ਹਰਿ ਨਾਮੁ ਧਿਆਈ ॥੧॥ ਰਹਾਉ ॥ ਜੇ ਸੁਖੁ ਦੇਹਿ ਤ ਤੁਝਹਿ ਅਰਾਧੀ ਦੁਖਿ ਭੀ ਤੁਝੈ ਧਿਆਈ ॥੨॥ ਜੇ ਭੁਖ ਦੇਹਿ ਤ ਇਤ ਹੀ ਰਾਜਾ ਦੁਖ ਵਿਚਿ ਸੂਖ ਮਨਾਈ ॥੩॥ ਤਨੁ ਮਨੁ ਕਾਟਿ ਕਾਟਿ ਸਭੁ ਅਰਪੀ ਵਿਚਿ ਅਗਨੀ ਆਪੁ ਜਲਾਈ ॥੪॥ ਪਖਾ ਫੇਰੀ ਪਾਣੀ ਢੋਵਾ ਜੋ ਦੇਵਹਿ ਸੋ ਖਾਈ ॥੫॥ ਨਾਨਕੁ ਗਰੀਬੁ ਢਹਿ ਪਇਆ ਦੁਆਰੈ ਹਰਿ ਮੇਲਿ ਲੈਹੁ ਵਡਿਆਈ ॥੬॥ {ਅੰਗ 757}

ਪਦਅਰਥ: ਆਣਿ = ਲਿਆ ਕੇ। ਹਉ = ਮੈਂ। ਪਹਿ = ਪਾਸ, ਅੱਗੇ। ਆਪੁ = ਆਪਣਾ ਆਪ। ਵੇਚਾਈ = ਵੇਚਾਈਂ, ਵੇਚ ਦਿਆਂ

ਕੈ ਤਾਈ = ਕੈ ਤਾਈਂਵਾਸਤੇ। ਕਰਹਿ = (ਜੇ) ਤੂੰ ਕਰੇਂ। ਮੇਲਹਿ = ਤੂੰ ਮਿਲਾ ਦੇਵੇਂ। ਧਿਆਈ = ਧਿਆਈਂ, ਮੈਂ ਧਿਆਵਾਂਰਹਾਉ

ਤ = ਤਾਂ। ਅਰਾਧੀ = ਅਰਾਧੀਂ, ਮੈਂ ਆਰਾਧਾਂ। ਦੁਖਿ = ਦੁੱਖ ਵਿਚ

ਇਤ ਹੀ = ਇਤੁ ਹੀ, ਇਸ (ਭੁਖ) ਵਿਚ ਹੀ {ਲਫ਼ਜ਼ ‘ਇਤ‘ ਦਾ ੁ ਕ੍ਰਿਆ ਵਿਸ਼ੇਸ਼ਣ ‘ਹੀ‘ ਦੇ ਕਾਰਨ ਉੱਡ ਗਿਆ ਹੈ}। ਰਾਜਾ = ਰਾਜਾਂ, ਮੈਂ ਰੱਜਿਆ ਰਹਾਂ। ਮਨਾਈ = ਮਨਾਈਂ, ਮਨਾਵਾਂਗਾ

ਕਾਟਿ = ਕੱਟ ਕੇ। ਸਭੁ = ਸਾਰਾ। ਅਰਪੀ = ਅਰਪੀਂ, ਮੈਂ ਭੇਟਾ ਕਰ ਦਿਆਂ। ਆਪੁ = ਆਪਣਾ ਆਪ

ਫੇਰੀ = ਫੇਰੀਂ। ਢੋਵਾ = ਢੋਵਾਂ। ਦੇਵਹਿ = ਤੂੰ ਦੇਵੇਂਗਾ। ਖਾਈ = ਖਾਈਂ, ਮੈਂ ਖਾਵਾਂ

ਵਡਿਆਈ = ਉਪਕਾਰ

ਅਰਥ: ਹੇ ਪ੍ਰਭੂ! ਜੇ ਤੂੰ (ਮੇਰੇ ਉਤੇ) ਮੇਹਰ ਕਰੇਂ, (ਮੈਨੂੰ) ਗੁਰੂ ਮਿਲਾ ਦੇਵੇਂ, ਤਾਂ ਤੇਰਾ ਦਰਸਨ ਕਰਨ ਵਾਸਤੇ ਮੈਂ ਸਦਾ ਤੇਰਾ ਨਾਮ ਸਿਮਰਦਾ ਰਹਾਂਗਾਰਹਾਉ

ਹੇ ਭਾਈ! ਜੇ ਕੋਈ (ਸੱਜਣ) ਮੇਰਾ ਪ੍ਰੀਤਮ ਲਿਆ ਕੇ ਮੈਨੂੰ ਮਿਲਾ ਦੇਵੇ, ਤਾਂ ਮੈਂ ਉਸ ਦੇ ਅੱਗੇ ਆਪਣਾ ਆਪ ਵੇਚ ਦਿਆਂ

ਹੇ ਪ੍ਰਭੂ! ਮੇਹਰ ਕਰਜੇ ਤੂੰ ਮੈਨੂੰ ਸੁਖ ਦੇਵੇਂ, ਤਾਂ ਮੈਂ ਤੈਨੂੰ ਹੀ ਸਿਮਰਦਾ ਰਹਾਂ, ਦੁਖ ਵਿਚ ਭੀ ਮੈਂ ਤੇਰੀ ਹੀ ਆਰਾਧਨਾ ਕਰਦਾ ਰਹਾਂ

ਹੇ ਪ੍ਰਭੂ! ਜੇ ਤੂੰ ਮੈਨੂੰ ਭੁੱਖਾ ਰੱਖੇਂ, ਤਾਂ ਮੈਂ ਇਸ ਭੁਖ ਵਿਚ ਹੀ ਰੱਜਿਆ ਰਹਾਂਗਾਦੁੱਖਾਂ ਵਿਚ ਮੈਂ ਸੁਖ ਪ੍ਰਤੀਤ ਕਰਾਂਗਾ (ਤੇਰੀ ਇਹ ਮੇਹਰ ਜ਼ਰੂਰ ਹੋ ਜਾਏ ਕਿ ਮੈਨੂੰ ਤੇਰਾ ਦਰਸਨ ਹੋ ਜਾਏ

ਹੇ ਪ੍ਰਭੂ! ਤੇਰਾ ਦਰਸਨ ਕਰਨ ਦੀ ਖ਼ਾਤਰ ਜੇ ਲੋੜ ਪਏ ਤਾਂ) ਮੈਂ ਆਪਣਾ ਸਰੀਰ ਆਪਣਾ ਮਨ ਕੱਟ ਕੱਟ ਕੇ ਸਾਰਾ ਭੇਟਾ ਕਰ ਦਿਆਂਗਾ, ਅੱਗ ਵਿਚ ਆਪਣੇ ਆਪ ਨੂੰ ਸਾੜ (ਭੀ) ਦਿਆਂਗਾ

ਹੇ ਪ੍ਰਭੂ! ਤੇਰੇ ਦੀਦਾਰ ਦੀ ਖ਼ਾਤਰ, ਤੇਰੀਆਂ ਸੰਗਤਾਂ ਨੂੰ) ਮੈਂ ਪੱਖਾਂ ਝਲਾਂਗਾ, ਪਾਣੀ ਢੋਵਾਂਗਾ, ਜੋ ਕੁਝ ਤੂੰ ਮੈਨੂੰ (ਖਾਣ ਲਈ) ਦੇਵੇਂਗਾ ਉਹੀ (ਖ਼ੁਸ਼ ਹੋ ਕੇ) ਖਾ ਲਵਾਂਗਾ

ਹੇ ਪ੍ਰਭੂ! ਤੇਰਾ ਦਾਸਗਰੀਬ ਨਾਨਕ ਤੇਰੇ ਦਰ ਤੇ ਆ ਡਿੱਗਾ ਹੈ, ਮੈਨੂੰ ਆਪਣੇ ਚਰਨਾਂ ਵਿਚ ਜੋੜ ਲੈ, ਤੇਰਾ ਇਹ ਉਪਕਾਰ ਹੋਵੇਗਾ

ਅਖੀ ਕਾਢਿ ਧਰੀ ਚਰਣਾ ਤਲਿ ਸਭ ਧਰਤੀ ਫਿਰਿ ਮਤ ਪਾਈ ॥੭॥ ਜੇ ਪਾਸਿ ਬਹਾਲਹਿ ਤਾ ਤੁਝਹਿ ਅਰਾਧੀ ਜੇ ਮਾਰਿ ਕਢਹਿ ਭੀ ਧਿਆਈ ॥੮॥ ਜੇ ਲੋਕੁ ਸਲਾਹੇ ਤਾ ਤੇਰੀ ਉਪਮਾ ਜੇ ਨਿੰਦੈ ਤ ਛੋਡਿ ਨ ਜਾਈ ॥੯॥ ਜੇ ਤੁਧੁ ਵਲਿ ਰਹੈ ਤਾ ਕੋਈ ਕਿਹੁ ਆਖਉ ਤੁਧੁ ਵਿਸਰਿਐ ਮਰਿ ਜਾਈ ॥੧੦॥ ਵਾਰਿ ਵਾਰਿ ਜਾਈ ਗੁਰ ਊਪਰਿ ਪੈ ਪੈਰੀ ਸੰਤ ਮਨਾਈ ॥੧੧॥ ਨਾਨਕੁ ਵਿਚਾਰਾ ਭਇਆ ਦਿਵਾਨਾ ਹਰਿ ਤਉ ਦਰਸਨ ਕੈ ਤਾਈ ॥੧੨॥ {ਪੰਨਾ 757}

ਪਦਅਰਥ: ਅਖੀ = ਅੱਖੀਂ। ਧਰੀ = ਧਰੀਂ, ਮੈਂ ਧਰ ਦਿਆਂ। ਤਲਿ = ਹੇਠ। ਫਿਰਿ = ਫਿਰੀਂ, ਫਿਰਾਂ। ਮਤ ਪਾਈ = ਮਤ ਪਾਈਂ, ਸ਼ਾਇਦ (ਗੁਰੂ ਨੂੰ) ਲੱਭ ਲਵਾਂ

ਕਢਹਿ = ਤੂੰ ਕੱਢ ਦੇਵੇਂ

ਲੋਕੁ = ਜਗਤ। ਸਲਾਹੇ = (ਮੇਰੀ) ਉਪਮਾ ਕਰੇ। ਨ ਜਾਈ = ਨ ਜਾਈਂ, ਨਾਹ ਜਾਵਾਂ

ਤੁਧੁ ਵਲਿ ਰਹੈ– ਤੇਰੇ ਪਾਸੇ ਪ੍ਰੀਤਿ ਬਣੀ ਰਹੇ। ਕਿਹੁ ਆਖਉ = ਬੇਸ਼ੱਕ ਕੋਈ ਕੁਝ ਪਿਆ ਆਖੇ {ਆਖਉ = ਹੁਕਮੀ ਭਵਿੱਖ, ਅੱਨ ਪੁਰਖ, ਇਕ-ਵਚਨ}। ਮਰਿ ਜਾਇ = ਮਰਿ ਜਾਈਂ, ਮੈਂ ਆਤਮਕ ਮੌਤ ਮਰ ਜਾਵਾਂਗਾ੧੦

ਜਾਈ = ਜਾਈਂ, ਜਾਵਾਂ। ਪੈ = ਪੈ ਕੇ। ਪੈਰੀ = ਪੈਰੀਂ। ਸੰਤ ਮਨਾਈ = ਗੁਰੂ ਨੂੰ ਪ੍ਰਸੰਨ ਕਰਾਂ੧੧

ਦਿਵਾਨਾ = ਕਮਲਾ। ਹਰਿ = ਹੇ ਹਰੀ! ਤਉ = ਤੇਰੇ। ਕੈ ਤਾਈ = ਕੈ ਤਾਈਂ, ਦੇ ਵਾਸਤੇ੧੨

ਅਰਥ: ਹੇ ਪ੍ਰਭੂ! ਜੇ ਲੋੜ ਪਏ ਤਾਂ) ਮੈਂ ਆਪਣੀਆਂ ਅੱਖਾਂ ਕੱਢ ਕੇ (ਗੁਰੂ ਦੇ) ਪੈਰਾਂ ਹੇਠ ਰੱਖ ਦਿਆਂ, ਮੈਂ ਸਾਰੀ ਧਰਤੀ ਉਤੇ ਭਾਲ ਕਰਾਂ ਕਿ ਸ਼ਾਇਦ ਕਿਤੇ ਗੁਰੂ ਲੱਭ ਪਏ

ਹੇ ਪ੍ਰਭੂ! ਜੇ ਤੂੰ ਮੈਨੂੰ ਆਪਣੇ ਕੋਲ ਬਿਠਾਲ ਲਏਂ, ਤਾਂ ਤੈਨੂੰ ਆਰਾਧਦਾ ਰਹਾਂ, ਜੇ ਤੂੰ ਮੈਨੂੰ (ਧੱਕੇ) ਮਾਰ ਕੇ (ਆਪਣੇ ਦਰ ਤੋਂ) ਕੱਢ ਦੇਵੇਂ, ਤਾਂ ਭੀ ਮੈਂ ਤੇਰਾ ਹੀ ਧਿਆਨ ਧਰਦਾ ਰਹਾਂਗਾ

ਹੇ ਪ੍ਰਭੂ! ਜੇ ਜਗਤ ਮੈਨੂੰ ਚੰਗਾ ਆਖੇਗਾ, ਤਾਂ (ਅਸਲ ਵਿਚ) ਇਹ ਤੇਰੀ ਹੀ ਵਡਿਆਈ ਹੋਵੇਗੀ, ਜੇ (ਤੇਰੀ ਸਿਫ਼ਤਿ-ਸਾਲਾਹ ਕਰਨ ਤੇ) ਦੁਨੀਆ ਮੇਰੀ ਨਿੰਦਾ ਕਰੇਗੀ, ਤਾਂ ਭੀ ਮੈਂ (ਤੈਨੂੰ) ਛੱਡ ਕੇ ਨਹੀਂ ਜਾਵਾਂਗਾ

ਹੇ ਪ੍ਰਭੂ! ਜੇ ਮੇਰੀ ਪ੍ਰੀਤਿ ਤੇਰੇ ਪਾਸੇ ਬਣੀ ਰਹੇ, ਤਾਂ ਬੇਸ਼ੱਕ ਕੋਈ ਕੁਝ ਭੀ ਮੈਨੂੰ ਪਿਆ ਆਖੇ। ਪਰ, ਤੇਰੇ ਵਿਸਰਿਆਂ, ਹੇ ਪ੍ਰਭੂ! ਮੈਂ ਆਤਮਕ ਮੌਤੇ ਮਰ ਜਾਵਾਂਗਾ੧੦

ਹੇ ਪ੍ਰਭੂ! ਤੇਰਾ ਦਰਸਨ ਕਰਨ ਦੀ ਖ਼ਾਤਰ) ਮੈਂ ਗੁਰੂ ਉਤੋਂ ਕੁਰਬਾਨ ਕੁਰਬਾਨ ਜਾਵਾਂਗਾ, ਮੈਂ ਸੰਤ-ਗੁਰੂ ਦੀ ਚਰਨੀਂ ਪੈ ਕੇ ਉਸ ਨੂੰ ਪ੍ਰਸੰਨ ਕਰਾਂਗਾ੧੧

ਹੇ ਹਰੀ! ਤੇਰਾ ਦਰਸਨ ਕਰਨ ਦੀ ਖ਼ਾਤਰ (ਤੇਰਾ ਦਾਸ) ਵਿਚਾਰਾ ਨਾਨਕ ਕਮਲਾ ਹੋਇਆ ਫਿਰਦਾ ਹੈ੧੨

ਝਖੜੁ ਝਾਗੀ ਮੀਹੁ ਵਰਸੈ ਭੀ ਗੁਰੁ ਦੇਖਣ ਜਾਈ ॥੧੩॥ ਸਮੁੰਦੁ ਸਾਗਰੁ ਹੋਵੈ ਬਹੁ ਖਾਰਾ ਗੁਰਸਿਖੁ ਲੰਘਿ ਗੁਰ ਪਹਿ ਜਾਈ ॥੧੪॥ ਜਿਉ ਪ੍ਰਾਣੀ ਜਲ ਬਿਨੁ ਹੈ ਮਰਤਾ ਤਿਉ ਸਿਖੁ ਗੁਰ ਬਿਨੁ ਮਰਿ ਜਾਈ ॥੧੫॥ ਜਿਉ ਧਰਤੀ ਸੋਭ ਕਰੇ ਜਲੁ ਬਰਸੈ ਤਿਉ ਸਿਖੁ ਗੁਰ ਮਿਲਿ ਬਿਗਸਾਈ ॥੧੬॥ ਸੇਵਕ ਕਾ ਹੋਇ ਸੇਵਕੁ ਵਰਤਾ ਕਰਿ ਕਰਿ ਬਿਨਉ ਬੁਲਾਈ ॥੧੭॥ ਨਾਨਕ ਕੀ ਬੇਨੰਤੀ ਹਰਿ ਪਹਿ ਗੁਰ ਮਿਲਿ ਗੁਰ ਸੁਖੁ ਪਾਈ ॥੧੮॥ {ਪੰਨਾ 757-758}

ਪਦਅਰਥ: ਝਖੜੁ = ਤੇਜ਼ ਹਨੇਰੀ। ਝਾਗੀ = ਝਾਗੀਂ, ਮੈਂ ਝੱਲਾਂ, ਮੈਂ ਸਹਾਰਨ ਨੂੰ ਤਿਆਰ ਹਾਂ। ਜਾਈ = ਜਾਈਂ, ਮੈਂ ਜਾਵਾਂ੧੩

ਸਾਗਰੁ = ਸਮੁੰਦਰ। ਗੁਰਸਿਖ = ਗੁਰੂ ਦਾ ਸਿੱਖ। ਲੰਘਿ = ਲੰਘ ਕੇ। ਪਹਿ = ਪਾਸ, ਕੋਲ। ਜਾਈ = ਜਾਂਦਾ ਹੈ੧੪

ਜਿਉ = ਜਿਵੇਂ। ਮਰਿ ਜਾਈ = ਆਤਮਕ ਮੌਤੇ ਮਰ ਜਾਂਦਾ ਹੈ੧੫

ਸੋਭ ਕਰੇ = ਸੋਹਣੀ ਦਿੱਸਣ ਲੱਗ ਪੈਂਦੀ ਹੈ। ਬਰਸੈ = ਵਰ੍ਹਦਾ ਹੈ। ਬਿਗਸਾਈ = ਖਿੜ ਪੈਂਦਾ ਹੈ, ਖ਼ੁਸ਼ ਹੁੰਦਾ ਹੈ੧੬

ਹੋਇ = ਬਣ ਕੇ। ਵਰਤਾ = ਵਰਤਾਂ, ਮੈਂ ਕਾਰ ਕਰਾਂ। ਬਿਨਉ = {विनयਬੇਨਤੀ। ਬੁਲਾਈ = ਬੁਲਾਈਂ੧੭

ਗੁਰ ਮਿਲਿ = ਗੁਰੂ ਨੂੰ ਮਿਲ ਕੇ। ਗੁਰ ਸੁਖੁ = ਵੱਡਾ ਸੁਖ, ਮਹਾ ਆਨੰਦ। ਪਾਈ = ਪਾਈਂ, ਪ੍ਰਾਪਤ ਕਰਾਂ੧੮

ਅਰਥ: ਹੇ ਪ੍ਰਭੂ! ਤੇਰਾ ਮਿਲਾਪ ਪ੍ਰਾਪਤ ਕਰਨ ਦੀ ਖ਼ਾਤਰ) ਮੈਂ ਗੁਰੂ ਦਾ ਦਰਸਨ ਕਰਨ ਲਈ ਝੱਖੜ-ਹਨੇਰੀ (ਆਪਣੇ ਸਿਰ ਉਤੇ) ਝੱਲਣ ਨੂੰ ਭੀ ਤਿਆਰ ਹਾਂ, ਜੇ ਮੀਂਹ ਵਰ੍ਹਨ ਲੱਗ ਪਏ ਤਾਂ ਭੀ (ਵਰ੍ਹਦੇ ਮੀਂਹ ਵਿਚ ਹੀ) ਮੈਂ ਗੁਰੂ ਨੂੰ ਵੇਖਣ ਲਈ ਜਾਣ ਨੂੰ ਤਿਆਰ ਹਾਂ੧੩

ਹੇ ਭਾਈ! ਖਾਰਾ ਸਮੁੰਦਰ ਭੀ ਲੰਘਣਾ ਪਏ, ਤਾਂ ਭੀ ਉਸ ਨੂੰ ਲੰਘ ਕੇ ਗੁਰੂ ਦਾ ਸਿੱਖ ਗੁਰੂ ਦੇ ਕੋਲ ਪਹੁੰਚਦਾ ਹੈ੧੪

ਜਿਵੇਂ ਪ੍ਰਾਣੀ ਪਾਣੀ ਤੋਂ ਮਿਲਣ ਤੋਂ ਬਿਨਾ ਮਰਨ ਲੱਗ ਪੈਂਦਾ ਹੈ, ਤਿਵੇਂ ਸਿੱਖ ਗੁਰੂ ਨੂੰ ਮਿਲਣ ਤੋਂ ਬਿਨਾ ਆਪਣੀ ਆਤਮਕ ਮੌਤ ਆ ਗਈ ਸਮਝਦਾ ਹੈ੧੫

ਜਿਵੇਂ ਜਦੋਂ ਮੀਂਹ ਪੈਂਦਾ ਹੈ ਤਾਂ ਧਰਤੀ ਸੋਹਣੀ ਲੱਗਣ ਲੱਗ ਪੈਂਦੀ ਹੈ, ਤਿਵੇਂ ਸਿੱਖ ਗੁਰੂ ਨੂੰ ਮਿਲ ਕੇ ਪ੍ਰਸੰਨ ਹੁੰਦਾ ਹੈ੧੬

ਹੇ ਭਾਈ! ਮੈਂ ਗੁਰੂ ਦੇ ਸੇਵਕ ਦਾ ਸੇਵਕ ਬਣ ਕੇ ਉਸ ਦੀ ਕਾਰ ਕਰਨ ਨੂੰ ਤਿਆਰ ਹਾਂ ਮੈਂ ਉਸ ਨੂੰ ਬੇਨਤੀਆਂ ਕਰ ਕਰ ਕੇ (ਖ਼ੁਸ਼ੀ ਨਾਲ) ਸੱਦਾਂਗਾ੧੭

ਨਾਨਕ ਦੀ ਪਰਮਾਤਮਾ ਪਾਸ ਬੇਨਤੀ ਹੈ (-ਹੇ ਪ੍ਰਭੂ! ਮੈਨੂੰ ਗੁਰੂ ਮਿਲਾ) ਗੁਰੂ ਨੂੰ ਮਿਲ ਕੇ ਮੈਨੂੰ ਵੱਡਾ ਆਨੰਦ ਪ੍ਰਾਪਤ ਹੁੰਦਾ ਹੈ੧੮

ਤੂ ਆਪੇ ਗੁਰੁ ਚੇਲਾ ਹੈ ਆਪੇ ਗੁਰ ਵਿਚੁ ਦੇ ਤੁਝਹਿ ਧਿਆਈ ॥੧੯॥ ਜੋ ਤੁਧੁ ਸੇਵਹਿ ਸੋ ਤੂਹੈ ਹੋਵਹਿ ਤੁਧੁ ਸੇਵਕ ਪੈਜ ਰਖਾਈ ॥੨੦॥ ਭੰਡਾਰ ਭਰੇ ਭਗਤੀ ਹਰਿ ਤੇਰੇ ਜਿਸੁ ਭਾਵੈ ਤਿਸੁ ਦੇਵਾਈ ॥੨੧॥ ਜਿਸੁ ਤੂੰ ਦੇਹਿ ਸੋਈ ਜਨੁ ਪਾਏ ਹੋਰ ਨਿਹਫਲ ਸਭ ਚਤੁਰਾਈ ॥੨੨॥ ਸਿਮਰਿ ਸਿਮਰਿ ਸਿਮਰਿ ਗੁਰੁ ਅਪੁਨਾ ਸੋਇਆ ਮਨੁ ਜਾਗਾਈ ॥੨੩॥ ਇਕੁ ਦਾਨੁ ਮੰਗੈ ਨਾਨਕੁ ਵੇਚਾਰਾ ਹਰਿ ਦਾਸਨਿ ਦਾਸੁ ਕਰਾਈ ॥੨੪॥ {ਪੰਨਾ758}

ਪਦਅਰਥ: ਆਪੇ = ਆਪ ਹੀ। ਵਿਚੁ ਦੇ = ਦੀ ਰਾਹੀਂ। ਗੁਰ ਵਿਚੁ ਦੇ = ਗੁਰੂ ਦੀ ਰਾਹੀਂ। ਧਿਆਈ = ਧਿਆਈਂ, ਮੈਂ ਧਿਆਉਂਦਾ ਹਾਂ੧੯

ਤੁਧੁ = ਤੈਨੂੰ। ਤੂ ਹੈ– ਤੂੰ ਹੀ, ਤੇਰਾ ਹੀ ਰੂਪ। ਹੋਵਹਿ = ਹੋ ਜਾਂਦੇ ਹਨ। ਪੈਜ = ਇੱਜ਼ਤ੨੦

ਭੰਡਾਰ = ਖ਼ਜ਼ਾਨੇ। ਹਰਿ = ਹੇ ਹਰੀ! ਭਾਵੈ = ਤੇਰੀ ਰਜ਼ਾ ਹੁੰਦੀ ਹੈ੨੧

ਨਿਹਫਲ = ਵਿਅਰਥ। ਚਤੁਰਾਈ = ਸਿਆਣਪ੨੨

ਸਿਮਰਿ = ਸਿਮਰ ਕੇ। ਸੋਇਆ = (ਮਾਇਆ ਦੇ ਮੋਹ ਦੀ ਨੀਂਦ ਵਿਚ) ਸੁੱਤਾ ਹੋਇਆ। ਜਾਗਾਈ = ਜਾਗਾਈਂ, ਮੈਂ ਜਾਗਾਂਦਾ ਹਾਂ੨੩

ਮੰਗੈ ਨਾਨਕੁ = ਨਾਨਕ ਮੰਗਦਾ ਹੈ। ਦਾਸਨਿ ਦਾਸੁ = ਦਾਸਾਂ ਦਾ ਦਾਸ। ਕਰਾਈ = ਕਰਾਇ, ਬਣਾ ਦੇ੨੪

ਅਰਥ: ਹੇ ਪ੍ਰਭੂ! ਤੂੰ ਆਪ ਹੀ ਗੁਰੂ ਹੈਂ, ਤੂੰ ਆਪ ਹੀ ਸਿੱਖ ਹੈਂ। ਮੈਂ ਗੁਰੂ ਦੀ ਰਾਹੀਂ ਤੈਨੂੰ ਹੀ ਧਿਆਉਂਦਾ ਹਾਂ੧੯

ਹੇ ਪ੍ਰਭੂ! ਜੇਹੜੇ ਮਨੁੱਖ ਤੇਰੀ ਸੇਵਾ-ਭਗਤੀ ਕਰਦੇ ਹਨ, ਉਹ ਤੇਰਾ ਹੀ ਰੂਪ ਬਣ ਜਾਂਦੇ ਹਨ। ਤੂੰ ਆਪਣੇ ਸੇਵਕਾਂ ਦੀ ਇੱਜ਼ਤ (ਸਦਾ) ਰੱਖਦਾ ਆਇਆ ਹੈਂ੨੦

ਹੇ ਹਰੀ! ਤੇਰੇ ਪਾਸ ਤੇਰੀ ਭਗਤੀ ਦੇ ਖ਼ਜ਼ਾਨੇ ਭਰੇ ਪਏ ਹਨ। ਜਿਸ ਨੂੰ ਤੇਰੀ ਰਜ਼ਾ ਹੁੰਦੀ ਹੈ ਉਸ ਨੂੰ ਤੂੰ (ਗੁਰੂ ਦੀ ਰਾਹੀਂ ਇਹ ਖ਼ਜ਼ਾਨਾ) ਦਿਵਾਂਦਾ ਹੈਂ੨੧

ਹੇ ਪ੍ਰਭੂ! ਤੇਰੀ ਭਗਤੀ ਦਾ ਖ਼ਜ਼ਾਨਾ ਪ੍ਰਾਪਤ ਕਰਨ ਲਈ) ਹਰੇਕ ਸਿਆਣਪ-ਚਤੁਰਾਈ ਵਿਅਰਥ ਹੈ। ਉਹੀ ਮਨੁੱਖ (ਇਹ ਖ਼ਜ਼ਾਨੇ) ਹਾਸਲ ਕਰਦਾ ਹੈ ਜਿਸ ਨੂੰ ਤੂੰ ਆਪ ਦੇਂਦਾ ਹੈ੨੨

ਹੇ ਪ੍ਰਭੂ! ਤੇਰੀ ਮੇਹਰ ਨਾਲ) ਮੈਂ ਆਪਣੇ ਗੁਰੂ ਨੂੰ ਮੁੜ ਮੁੜ ਯਾਦ ਕਰ ਕੇ (ਮਾਇਆ ਦੇ ਮੋਹ ਦੀ ਨੀਂਦ ਵਿਚ) ਸੁੱਤੇ ਹੋਏ ਆਪਣੇ ਮਨ ਨੂੰ ਜਗਾਂਦਾ ਰਹਿੰਦਾ ਹਾਂ੨੩

ਹੇ ਪ੍ਰਭੂ! ਤੇਰੇ ਦਰ ਤੋਂ ਤੇਰਾ) ਗਰੀਬ (ਦਾਸ) ਨਾਨਕ ਇਕ ਦਾਨ ਮੰਗਦਾ ਹੈ-(ਮੇਹਰ ਕਰ) ਮੈਨੂੰ ਆਪਣੇ ਦਾਸਾਂ ਦਾ ਦਾਸ ਬਣਾਈ ਰੱਖ੨੪

ਜੇ ਗੁਰੁ ਝਿੜਕੇ ਤ ਮੀਠਾ ਲਾਗੈ ਜੇ ਬਖਸੇ ਤ ਗੁਰ ਵਡਿਆਈ ॥੨੫॥ ਗੁਰਮੁਖਿ ਬੋਲਹਿ ਸੋ ਥਾਇ ਪਾਏ ਮਨਮੁਖਿ ਕਿਛੁ ਥਾਇ ਨ ਪਾਈ ॥੨੬॥ ਪਾਲਾ ਕਕਰੁ ਵਰਫ ਵਰਸੈ ਗੁਰਸਿਖੁ ਗੁਰ ਦੇਖਣ ਜਾਈ ॥੨੭॥ ਸਭੁ ਦਿਨਸੁ ਰੈਣਿ ਦੇਖਉ ਗੁਰੁ ਅਪੁਨਾ ਵਿਚਿ ਅਖੀ ਗੁਰ ਪੈਰ ਧਰਾਈ ॥੨੮॥ ਅਨੇਕ ਉਪਾਵ ਕਰੀ ਗੁਰ ਕਾਰਣਿ ਗੁਰ ਭਾਵੈ ਸੋ ਥਾਇ ਪਾਈ ॥੨੯॥ ਰੈਣਿ ਦਿਨਸੁ ਗੁਰ ਚਰਣ ਅਰਾਧੀ ਦਇਆ ਕਰਹੁ ਮੇਰੇ ਸਾਈ ॥੩੦॥ ਨਾਨਕ ਕਾ ਜੀਉ ਪਿੰਡੁ ਗੁਰੂ ਹੈ ਗੁਰ ਮਿਲਿ ਤ੍ਰਿਪਤਿ ਅਘਾਈ ॥੩੧॥ ਨਾਨਕ ਕਾ ਪ੍ਰਭੁ ਪੂਰਿ ਰਹਿਓ ਹੈ ਜਤ ਕਤ ਤਤ ਗੋਸਾਈ ॥੩੨॥੧॥ {ਪੰਨਾ 758}

ਪਦਅਰਥ: ਵਡਿਆਈ = ਉਪਕਾਰ੨੫

ਗੁਰਮੁਖਿ = ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ। ਥਾਇ ਪਾਏ = ਪਰਵਾਨ ਕਰਦਾ ਹੈ। ਮਨਮੁਖਿ = ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ੨੬

ਜਾਈ = ਜਾਂਦਾ ਹੈ੨੭

ਰੈਣਿ = ਰਾਤ। ਦੇਖਉ = ਮੈਂ ਵੇਖਾਂ, ਦੇਖਉਂ। ਵਿਚਿ ਅਖੀ = ਅੱਖਾਂ ਵਿਚ। ਧਰਾਈ = ਧਰਾਈਂ, ਵਸਾਈ ਰੱਖਾਂ੨੮

ਉਪਾਵ = {ਲਫ਼ਜ਼ ‘ਉਪਾਉ‘ ਤੋਂ ਬਹੁ-ਵਚਨ}। ਕਰੀ = ਕਰੀਂ, ਮੈਂ ਕਰਾਂ। ਗੁਰ ਭਾਵੈ = ਗੁਰੂ ਨੂੰ ਚੰਗਾ ਲੱਗੇ੨੯

ਆਰਾਧੀ = ਆਰਾਧੀਂ, ਮੈਂ ਆਰਾਧਾਂ। ਸਾਈ = ਹੇ ਸਾਈਂ!੩੦

ਜੀਉ = ਜਿੰਦ। ਪਿੰਡੁ = ਸਰੀਰ। ਗੁਰ ਮਿਲਿ = ਗੁਰੂ ਨੂੰ ਮਿਲ ਕੇ। ਤ੍ਰਿਪਤਿ = ਤ੍ਰਿਪਤੀ ਹੋ ਜਾਂਦੀ ਹੈ। ਅਘਾਈ = ਅਘਾਈਂ, ਮੈਂ ਰੱਜ ਜਾਂਦਾ ਹਾਂ੩੧

ਪੂਰਿ ਰਹਿਓ ਹੈ– ਵਿਆਪਕ ਹੈ। ਜਤ = ਜਿੱਥੇ। ਕਤ = ਕਿੱਥੇ। ਤਤ = ਉੱਥੇ। ਜਤ ਕਤ ਤਤ = ਹਰ ਥਾਂ੩੨

ਅਰਥ: ਜੇ ਗੁਰੂ (ਮੈਨੂੰ ਮੇਰੀ ਕਿਸੇ ਭੁੱਲ ਦੇ ਕਾਰਨ) ਝਿੜਕ ਦੇਵੇ, ਤਾਂ ਉਸ ਦੀ ਉਹ ਝਿੜਕ ਮੈਨੂੰ ਪਿਆਰੀ ਲੱਗਦੀ ਹੈ। ਜੇ ਗੁਰੂ ਮੇਰੇ ਉਤੇ ਮੇਹਰ ਦੀ ਨਿਗਾਹ ਕਰਦਾ ਹੈ, ਤਾਂ ਇਹ ਗੁਰੂ ਦਾ ਉਪਕਾਰ ਹੈ (ਮੇਰੇ ਵਿਚ ਕੋਈ ਗੁਣ ਨਹੀਂ੨੫

ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਜੇਹੜੇ ਬਚਨ ਬੋਲਦੇ ਹਨ, ਗੁਰੂ ਉਹਨਾਂ ਨੂੰ ਪਰਵਾਨ ਕਰਦਾ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲਿਆਂ ਦਾ ਬੋਲਿਆ ਪਰਵਾਨ ਨਹੀਂ ਹੁੰਦਾ੨੬

ਪਾਲਾ ਹੋਵੇ, ਕੱਕਰ ਪਏਬਰਫ਼ ਪਏ, ਫਿਰ ਭੀ ਗੁਰੂ ਦਾ ਸਿੱਖ ਗੁਰੂ ਦਾ ਦਰਸਨ ਕਰਨ ਜਾਂਦਾ ਹੈ੨੭

ਮੈਂ ਭੀ ਦਿਨ ਰਾਤ ਹਰ ਵੇਲੇ ਆਪਣੇ ਗੁਰੂ ਦਾ ਦਰਸਨ ਕਰਦਾ ਰਹਿੰਦਾ ਹਾਂ। ਗੁਰੂ ਦੇ ਚਰਨਾਂ ਨੂੰ ਆਪਣੀਆਂ ਅੱਖਾਂ ਵਿਚ ਵਸਾਈ ਰੱਖਦਾ ਹਾਂ੨੮

ਜੇ ਮੈਂ ਗੁਰੂ (ਨੂੰ ਪ੍ਰਸੰਨ ਕਰਨ) ਵਾਸਤੇ ਅਨੇਕਾਂ ਹੀ ਜਤਨ ਕਰਦਾ ਰਹਾਂ ਉਹੀ ਜਤਨ ਕਬੂਲ ਹੁੰਦਾ ਹੈ, ਜੇਹੜਾ ਗੁਰੂ ਨੂੰ ਪਸੰਦ ਆਉਂਦਾ ਹੈ੨੯

ਹੇ ਮੇਰੇ ਖਸਮ-ਪ੍ਰਭੂ! (ਮੇਰੇ ਉਤੇ) ਮੇਹਰ ਕਰ, ਮੈਂ ਦਿਨ ਰਾਤ ਹਰ ਵੇਲੇ ਗੁਰੂ ਦੇ ਚਰਨਾਂ ਦਾ ਧਿਆਨ ਧਰਦਾ ਰਹਾਂ੩੦

ਨਾਨਕ ਦੀ ਜਿੰਦ ਗੁਰੂ ਦੇ ਹਵਾਲੇ ਹੈ, ਨਾਨਕ ਦਾ ਸਰੀਰ ਗੁਰੂ ਦੇ ਚਰਨਾਂ ਵਿਚ ਹੈ। ਗੁਰੂ ਨੂੰ ਮਿਲ ਕੇ ਮੈਂ ਤ੍ਰਿਪਤ ਹੋ ਜਾਂਦਾ ਹਾਂ, ਰੱਜ ਜਾਂਦਾ ਹਾਂ (ਮਾਇਆ ਦੀ ਭੁੱਖ ਨਹੀਂ ਰਹਿ ਜਾਂਦੀ੩੧

(ਗੁਰੂ ਦੀ ਕਿਰਪਾ ਨਾਲ ਇਹ ਸਮਝ ਆਉਂਦੀ ਹੈ ਕਿਨਾਨਕ ਦਾ ਪ੍ਰਭੂ ਸ੍ਰਿਸ਼ਟੀ ਦਾ ਖਸਮ ਹਰ ਥਾਂ ਵਿਆਪਕ ਹੋ ਰਿਹਾ ਹੈ੩੨

About admin_th

Check Also

Today’s Hukamnama 15.11.2019: Ber Sahib, Baoli Sahib, Damdama Sahib, Baba Darbara Singh, State Gurdwara Sahib

Today’s Hukamnama from Gurdwara Sri Ber Sahib Sultanpur Lodhi ਸੋਰਠਿ ਮਹਲਾ ੫ ਘਰੁ ੨ ਅਸਟਪਦੀਆ    ੴ …

error: Content is protected !!