Breaking News
Home / ਸਟੇਟ ਗੁਰਦੁਆਰਾ ਕਪੂਰਥਲਾ / Today’s Hukamnama from State Gurdwara Sahib Kapurthala

Today’s Hukamnama from State Gurdwara Sahib Kapurthala

ਮੰਗਲਵਾਰ 29 ਮਈ 2018 (16 ਜੇਠ ਸੰਮਤ 550 ਨਾਨਕਸ਼ਾਹੀ)

ਬਿਲਾਵਲੁ ਮਹਲਾ ੫ ਛੰਤ    ੴ ਸਤਿਗੁਰ ਪ੍ਰਸਾਦਿ ॥ ਮੰਗਲ ਸਾਜੁ ਭਇਆ ਪ੍ਰਭੁ ਅਪਨਾ ਗਾਇਆ ਰਾਮ ॥ ਅਬਿਨਾਸੀ ਵਰੁ ਸੁਣਿਆ ਮਨਿ ਉਪਜਿਆ ਚਾਇਆ ਰਾਮ ॥ ਮਨਿ ਪ੍ਰੀਤਿ ਲਾਗੈ ਵਡੈ ਭਾਗੈ ਕਬ ਮਿਲੀਐ ਪੂਰਨ ਪਤੇ ॥ ਸਹਜੇ ਸਮਾਈਐ ਗੋਵਿੰਦੁ ਪਾਈਐ ਦੇਹੁ ਸਖੀਏ ਮੋਹਿ ਮਤੇ ॥ ਦਿਨੁ ਰੈਣਿ ਠਾਢੀ ਕਰਉ ਸੇਵਾ ਪ੍ਰਭੁ ਕਵਨ ਜੁਗਤੀ ਪਾਇਆ ॥ ਬਿਨਵੰਤਿ ਨਾਨਕ ਕਰਹੁ ਕਿਰਪਾ ਲੈਹੁ ਮੋਹਿ ਲੜਿ ਲਾਇਆ ॥੧॥ {ਅੰਗ 845}

ਪਦਅਰਥ: ਮੰਗਲ ਸਾਜੁ = ਖ਼ੁਸ਼ੀ ਦਾ ਸਾਮਾਨ, ਖ਼ੁਸ਼ੀ ਦਾ ਰੰਗ = ਢੰਗ। ਅਬਿਨਾਸੀ = ਨਾਹ ਨਾਸ ਹੋਣ ਵਾਲਾ। ਵਰੁ = (ਪ੍ਰਭੂ) ਪਤੀ। ਮਨਿ = ਮਨ ਵਿਚ। ਚਾਇਆ = ਚਾਉ। ਵਡੈ ਭਾਗੈ = ਵੱਡੀ ਕਿਸਮਤ ਨਾਲ। ਪਤੇ = ਪਤੀ ਨੂੰ। ਸਹਜੇ = ਆਤਮਕ ਅਡੋਲਤਾ ਵਿਚ। ਪਾਈਐ = ਮਿਲ ਪੈਂਦਾ ਹੈ। ਸਖੀਏ = ਹੇ ਸਹੇਲੀਏ! ਮੋਹਿ = ਮੈਨੂੰ। ਮਤੇ = ਮਤਿ, ਉਪਦੇਸ਼। ਰੈਣਿ = ਰਾਤ। ਠਾਢੀ = ਖਲੋਤੀ। ਕਰਉ = ਕਰਉਂ, ਮੈਂ ਕਰਾਂ। ਕਵਨ ਜੁਗਤੀ = ਕਿਸ ਤਰੀਕੇ ਨਾਲਲੈਹੁ ਲਾਇਆ = ਲਾ ਲਵੋ। ਲੜਿ = ਲੜ ਨਾਲ, ਪੱਲੇ ਨਾਲ।੧।

ਅਰਥ: ਹੇ ਸਹੇਲੀਏ! ਪਿਆਰੇ ਪ੍ਰਭੂ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਵਿਆਂ (ਮਨ ਵਿਚ) ਖ਼ੁਸ਼ੀ ਦਾ ਰੰਗ-ਢੰਗ ਬਣ ਜਾਂਦਾ ਹੈ। ਉਸ ਕਦੇ ਨਾਹ ਮਰਨ ਵਾਲੇ ਖਸਮ-ਪ੍ਰਭੂ (ਦਾ ਨਾਮ) ਸੁਣਿਆਂ ਮਨ ਵਿਚ ਚਾਉ ਪੈਦਾ ਹੋ ਜਾਂਦਾ ਹੈ।

(ਜਦੋਂ) ਵੱਡੀ ਕਿਸਮਤ ਨਾਲ (ਕਿਸੇ ਜੀਵ-ਇਸਤ੍ਰੀ ਦੇ) ਮਨ ਵਿਚ ਪਰਮਾਤਮਾ-ਪਤੀ ਦਾ ਪਿਆਰ ਪੈਦਾ ਹੁੰਦਾ ਹੈ, (ਤਦੋਂ ਉਹ ਉਤਾਵਲੀ ਹੋ ਹੋ ਪੈਂਦੀ ਹੈ ਕਿ ਉਸ) ਸਾਰੇ ਗੁਣਾਂ ਦੇ ਮਾਲਕ ਪ੍ਰਭੂ-ਪਤੀ ਨੂੰ ਕਦੋਂ ਮਿਲਿਆ ਜਾ ਸਕੇਗਾ। (ਉਸ ਨੂੰ ਅੱਗੋਂ ਇਹ ਉੱਤਰ ਮਿਲਦਾ ਹੈ-ਜੇ) ਆਤਮਕ ਅਡੋਲਤਾ ਵਿਚ ਲੀਨ ਰਹੀਏ ਤਾਂ ਪਰਮਾਤਮਾ-ਪਤੀ ਮਿਲ ਪੈਂਦਾ ਹੈ। (ਉਹ ਭਾਗਾਂ ਵਾਲੀ ਜੀਵ-ਇਸਤ੍ਰੀ ਮੁੜ ਮੁੜ ਪੁੱਛਦੀ ਹੈ-) ਹੇ ਸਹੇਲੀਏ! ਮੈਨੂੰ ਮਤਿ ਦੇਹਿ, ਕਿ ਕਿਸ ਤਰੀਕੇ ਨਾਲ ਪ੍ਰਭੂ-ਪਤੀ ਮਿਲ ਸਕਦਾ ਹੈ (ਹੇ ਸਹੇਲੀਏ! ਦੱਸ) ਮੈਂ ਦਿਨ ਰਾਤ ਖਲੋਤੀ ਤੇਰੀ ਸੇਵਾ ਕਰਾਂਗੀ।

ਨਾਨਕ (ਭੀ) ਬੇਨਤੀ ਕਰਦਾ ਹੈ-(ਹੇ ਪ੍ਰਭੂ! ਮੇਰੇ ਉੱਤੇ) ਮਿਹਰ ਕਰ, (ਮੈਨੂੰ ਆਪਣੇਲੜ ਨਾਲ ਲਾਈ ਰੱਖ।੧।

About admin_th

Check Also

Today’s Hukamnama 15.11.2019: Ber Sahib, Baoli Sahib, Damdama Sahib, Baba Darbara Singh, State Gurdwara Sahib

Today’s Hukamnama from Gurdwara Sri Ber Sahib Sultanpur Lodhi ਸੋਰਠਿ ਮਹਲਾ ੫ ਘਰੁ ੨ ਅਸਟਪਦੀਆ    ੴ …

error: Content is protected !!